April 21, 2026 4:04 pm

ਪਟਾਕਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਹੁਣ ਤੱਕ ਤਿੰਨ ਮੌਤਾਂ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ

ਮਹਾਰਾਸ਼ਟਰ ਦੇ ਸੋਲਾਪੁਰ ਜ਼ਿਲ੍ਹੇ ‘ਚ ਐਤਵਾਰ ਨੂੰ ਇਕ ਪਟਾਕਾ ਫੈਕਟਰੀ ‘ਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇਕ ਅਧਿਕਾਰੀ ਨੇ ਦੱਸਿਆ ਕਿ ਬਾਰਸ਼ੀ ਤਹਿਸੀਲ ਦੇ


ਮਹਾਰਾਸ਼ਟਰ ਦੇ ਸੋਲਾਪੁਰ ਜ਼ਿਲ੍ਹੇ ‘ਚ ਐਤਵਾਰ ਨੂੰ ਇਕ ਪਟਾਕਾ ਫੈਕਟਰੀ ‘ਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇਕ ਅਧਿਕਾਰੀ ਨੇ ਦੱਸਿਆ ਕਿ ਬਾਰਸ਼ੀ ਤਹਿਸੀਲ ਦੇ ਸ਼ਿਰਾਲਾ ਸਥਿਤ ਯੂਨਿਟ ‘ਚ ਸਵੇਰੇ ਕਰੀਬ 3 ਵਜੇ ਅੱਗ ਲੱਗ ਗਈ।

ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤਾ। ਤੁਹਾਨੂੰ ਦੱਸ ਦੇਈਏ ਕਿ ਬਾਰਸ਼ੀ ਤਹਿਸੀਲ ਦੀ ਰਾਜਧਾਨੀ ਮੁੰਬਈ ਤੋਂ ਲਗਭਗ 400 ਕਿਲੋਮੀਟਰ ਦੂਰ ਸਥਿਤ ਹੈ।

ਦੂਜੇ ਪਾਸੇ ਸਾਲ 2023 ਦੇ ਪਹਿਲੇ ਦਿਨ ਨਾਸਿਕ ਦੀ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਸੀ, ਜਿਸ ਵਿੱਚ ਕਈ ਮਜ਼ਦੂਰ ਫਸ ਗਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਸਵੇਰੇ ਕਰੀਬ 11 ਵਜੇ ਫੈਕਟਰੀ ਦੇ ਬਾਇਲਰ ‘ਚ ਅਚਾਨਕ ਧਮਾਕਾ ਹੋ ਗਿਆ, ਜਿਸ ਨਾਲ ਅੱਗ ਲੱਗ ਗਈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੂੰ ਕਾਫੀ ਜੱਦੋ-ਜਹਿਦ ਕਰਨੀ ਪਈ।

ਹੁਣ ਤੱਕ ਇਸ ਵਿੱਚੋਂ 11 ਦੇ ਕਰੀਬ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਪਰ ਹਾਲੇ ਵੀ ਕਈ ਮਜ਼ਦੂਰਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਹਸਪਤਾਲ, ਮੈਡੀਕਲ ਕਾਲਜ, ਨਗਰ ਨਿਗਮ ਵਿੱਚ ਬੈੱਡ ਖਾਲੀ ਕਰਵਾਏ ਜਾ ਰਹੇ ਸਨ ਕਿਉਂਕਿ ਕਿਸੇ ਨੂੰ ਵੀ ਪਤਾ ਨਹੀਂ ਸੀ ਕਿ ਫੈਕਟਰੀ ਵਿੱਚ ਕਿੰਨੇ ਲੋਕ ਫਸੇ ਹੋਏ ਹਨ।

Send this to a friend