ਚੰਡੀਗੜ੍ਹ ਵਿੱਚ ਸਕੂਲਾਂ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਠੰਡ ਅਤੇ ਧੁੰਦ ਕਾਰਨ ਪ੍ਰਸ਼ਾਸਨ ਨੇ ਲਿਆ ਇਹ ਫੈਸਲਾ। ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਹੁਣ 9 ਜਨਵਰੀ ਨੂੰ ਖੁੱਲ੍ਹਣਗੇ।
ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਸੀ। ਸਿੱਖਿਆ ਵਿਭਾਗ ਨੇ 25 ਦਸੰਬਰ ਤੋਂ 2 ਜਨਵਰੀ ਤੱਕ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਵਿਭਾਗ ਨੇ ਪੱਤਰ ਵਿੱਚ ਲਿਖਿਆ ਹੈ ਕਿ ਜ਼ਿਆਦਾ ਧੁੰਦ ਅਤੇ ਠੰਢ ਕਾਰਨ ਬੱਚਿਆਂ ਦੀ ਸਿਹਤ ਨਾ ਵਿਗੜ ਜਾਵੇ, ਇਸ ਲਈ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।
ਡਾਇਰੈਕਟਰ ਸਕੂਲ ਸਿੱਖਿਆ ਹਰਸੁਹਿੰਦਰਪਾਲ ਸਿੰਘ ਬਰਾੜ ਵੱਲੋਂ 8 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਦਸ ਦਈਏ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਵੀ ਬੱਚਿਆਂ ਤੇ ਅਧਿਆਪਕਾਂ ਦੀ ਸਿਹਤ ਨੂੰ ਦੇਖਦਿਆਂ ਸਕੂਲਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ।