Skip to content
Independent perspectives. Global stories.
BREAKING

ਨਵੇਂ ਸਾਲ ‘ਚ ਲਾਗੂ ਹੋਵੇਗੀ ਨਵੀਂ ਖੇਡ ਨੀਤੀ: ਮੀਤ ਹੇਅਰ ਨੇ ਖਰੜੇ ਉਤੇ ਮਾਹਿਰਾਂ ਦੀ ਕਮੇਟੀ ਨਾਲ ਕੀਤੀ ਚਰਚਾ

Share this story

Gurmeet Singh Meet Hayer Meeting on Sports policy: 3 ਘੰਟੇ ਚੱਲੀ ਮੀਟਿੰਗ ਵਿੱਚ ਇਸ ਗੱਲ ਉਤੇ ਜ਼ੋਰ ਦਿੱਤਾ ਗਿਆ ਕਿ ਪੰਜਾਬ ਵਿੱਚ ਖੇਡ ਮਾਹੌਲ ਸਿਰਜਣ ਲਈ ਉਸਾਰੂ ਕੰਮ ਕੀਤੇ ਜਾਣ ਅਤੇ ਖਿਡਾਰੀਆਂ ਤੇ ਕੋਚਾਂ ਨੂੰ ਉਤਸ਼ਾਹਤ ਕੀਤਾ ਜਾਵੇ। ਖਰੜੇ ਵਿੱਚ ਖਿਡਾਰੀਆਂ ਨੂੰ ਨੌਕਰੀਆਂ, ਨਗਦ ਇਨਾਮ, ਨਵਾਂ ਟੇਲੈਂਟ ਲੱਭ ਕੇ ਉਸ ਨੂੰ ਵਧੀਆ ਮੰਚ ਮੁਹੱਈਆ ਕਰਵਾਉਣ, ਸਕੂਲਾਂ-ਕਾਲਜਾਂ ਨੂੰ ਖੇਡਾਂ ਦਾ ਧੁਰਾ ਬਣਾਉਣ, ਕੋਚਾਂ ਲਈ ਐਵਾਰਡ ਸ਼ੁਰੂ ਕੀਤੇ ਜਾਣ।


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਕੀਤੇ ਤਹੱਈਏ ਉਤੇ ਚੱਲਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਇਸ ਸਾਲ ਲਾਗੂ ਕਰ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਖੇਡ ਨੀਤੀ ਦੇ ਖਰੜੇ ਉਤੇ ਵਿਚਾਰ ਵਟਾਂਦਰਾ ਕਰਨ ਲਈ ਚੱਲੀ ਮੈਰਾਥਨ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ।

ਤਿੰਨ ਘੰਟੇ ਚੱਲੀ ਮੀਟਿੰਗ

ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਮਾਹਿਰਾਂ ਦੀ ਕਮੇਟੀ ਨਾਲ 3 ਘੰਟੇ ਚੱਲੀ ਮੀਟਿੰਗ ਵਿੱਚ ਇਸ ਗੱਲ ਉਤੇ ਜ਼ੋਰ ਦਿੱਤਾ ਗਿਆ ਕਿ ਪੰਜਾਬ ਵਿੱਚ ਖੇਡ ਮਾਹੌਲ ਸਿਰਜਣ ਲਈ ਉਸਾਰੂ ਕੰਮ ਕੀਤੇ ਜਾਣ ਅਤੇ ਖਿਡਾਰੀਆਂ ਤੇ ਕੋਚਾਂ ਨੂੰ ਉਤਸ਼ਾਹਤ ਕੀਤਾ ਜਾਵੇ। ਖਰੜੇ ਵਿੱਚ ਖਿਡਾਰੀਆਂ ਨੂੰ ਨੌਕਰੀਆਂ, ਨਗਦ ਇਨਾਮ, ਨਵਾਂ ਟੇਲੈਂਟ ਲੱਭ ਕੇ ਉਸ ਨੂੰ ਵਧੀਆ ਮੰਚ ਮੁਹੱਈਆ ਕਰਵਾਉਣ, ਸਕੂਲਾਂ-ਕਾਲਜਾਂ ਨੂੰ ਖੇਡਾਂ ਦਾ ਧੁਰਾ ਬਣਾਉਣ, ਕੋਚਾਂ ਲਈ ਐਵਾਰਡ ਸ਼ੁਰੂ ਕੀਤੇ ਜਾਣ।

ਖੇਡ ਨੀਤੀ ਵਿੱਚ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਨਾਮ ਕੌਮੀ ਅਤੇ ਕੌਮਾਂਤਰੀ ਪੱਧਰ ਉਤੇ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਪ੍ਰਾਪਤੀਆਂ ਅਨੁਸਾਰ ਨੌਕਰੀਆਂ ਦੇਣ ਨੂੰ ਪ੍ਰਮੁੱਖਤਾ ਦੇਣ ਦੀ ਗੱਲ ਕਹੀ ਗਈ। ਖਿਡਾਰੀਆਂ ਨੂੰ ਦਿੱਤੇ ਜਾਂਦੇ ਨਗਦ ਪੁਰਸਕਾਰਾਂ ਦੀ ਸੂਚੀ ਵਾਲੇ ਖੇਡ ਟੂਰਨਾਮੈਂਟਾਂ ਵਿੱਚ ਵਾਧੇ ਉਤੇ ਵਿਚਾਰ ਕੀਤਾ ਗਿਆ ਜਿਵੇਂ ਕਿ ਪੈਰਾਗੇਮਜ਼, ਇਕ ਸਾਲ ਜਾਂ ਦੋ ਸਾਲ ਦਰਮਿਆਨ ਹੋਣ ਵਾਲੇ ਵਿਸ਼ਵ ਕੱਪ ਅਤੇ ਵੱਖ-ਵੱਖ ਖੇਡਾਂ ਦੇ ਵੱਕਾਰੀ ਟੂਰਨਾਮੈਂਟਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਗਿਆ।

‘ਸਟੇਟ ਐਵਾਰਡ ਸ਼ੁਰੂ ਕਰਨ ਦੀ ਪ੍ਰਵਾਨਗੀ’

ਨਵੀਂ ਖੇਡ ਨੀਤੀ ਵਿੱਚ ਕੋਚਾਂ ਦੀ ਅਹਿਮੀਅਤ ਉਤੇ ਜ਼ੋਰ ਦਿੰਦਿਆਂ ਜਿੱਥੇ ਵਿਭਾਗ ਵਿੱਚ ਨਵੇਂ ਕੋਚ ਭਰਤੀ ਕਰਨ ਉਤੇ ਜ਼ੋਰ ਦਿੱਤਾ ਜਾਵੇਗਾ, ਉਥੇ ਖਿਡਾਰੀਆਂ ਨੂੰ ਦਿੱਤੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਤਰਜ਼ ਉਤੇ ਕੋਚਾਂ ਲਈ ਵੀ ਸਟੇਟ ਐਵਾਰਡ ਸ਼ੁਰੂ ਕਰਨ ਦੀ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ। ਮਹਾਰਾਜਾ ਰਣਜੀਤ ਸਿੰਘ ਐਵਾਰਡ ਨੂੰ ਹਰ ਸਾਲ ਦੇਣ ਦਾ ਪ੍ਰਬੰਧ ਕੀਤਾ ਜਾਵੇ।

‘ਖੇਡ ਪ੍ਰਾਪਤੀਆਂ ਨੂੰ ਦਰਸਾਉਂਦਾ ਮਿਊਜ਼ੀਅਮ ਬਣਾਉਣ ਉਤੇ ਵੀ ਵਿਚਾਰ’

ਪੰਜਾਬ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਡੇਟਾਬੇਸ ਆਧਾਰਿਤ ਐਪ ਅਤੇ ਵੈਬਸਾਈਟ ਤਿਆਰ ਕਰਨ ਉਤੇ ਗੱਲਬਾਤ ਹੋਈ। ਆਪੋ-ਆਪਣੇ ਇਲਾਕਿਆਂ ਵਿੱਚ ਖੇਡਾਂ ਲਈ ਕੁਝ ਕਰਨ ਦੀ ਇੱਛਾ ਰੱਖਦੇ ਪਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਪੋਰਟਲ ਬਣਾਇਆ ਜਾਵੇ। ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦਾ ਸੂਬੇ ਵਿੱਚ ਇਕ ਮਿਊਜ਼ੀਅਮ ਬਣਾਉਣ ਉਤੇ ਵੀ ਵਿਚਾਰ ਕੀਤਾ ਗਿਆ।

ਖੇਡ ਵਿਭਾਗ ਦਾ ਅਗਲੇ ਸੈਸ਼ਨ 2023-24 ਲਈ ਕੈਲੰਡਰ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ, ਜੋ ਸਕੂਲ ਗੇਮਜ਼ ਅਤੇ ਯੂਨੀਵਰਸਿਟੀ ਗੇਮਜ਼ ਦੀਆਂ ਤਰੀਕਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਇਆ ਜਾਵੇ। ਇਸੇ ਤਰ੍ਹਾਂ ਪੰਜਾਬ ਦੀਆਂ ਯੂਨੀਵਰਸਿਟੀਆਂ ਦੀਆਂ ਅੰਤਰ-ਵਰਸਿਟੀ ਖੇਡਾਂ ਕਰਵਾਉਣ ਦੀ ਤਜਵੀਜ਼ ਰੱਖੀ ਗਈ।

ਮੀਟਿੰਗ ਵਿੱਚ ਸਪੋਰਟਸ ਅਥਾਰਟੀ ਆਫ਼ ਇੰਡੀਆ ਤਰਫੋਂ ਲਲਿਤ ਲੋਹਾਨੀ ਤੇ ਗੁਰਿੰਦਰ ਕੌਰ, ਡਿਪਟੀ ਡਾਇਰੈਕਟਰ (ਕਾਲਜਾਂ) ਅਸ਼ਵਨੀ ਭੱਲਾ, ਸਹਾਇਕ ਡਾਇਰੈਕਟਰ (ਸਕੂਲਾਂ) ਸੁਨੀਲ ਕੁਮਾਰ, ਜ਼ਿਲਾ ਖੇਡ ਅਫਸਰ ਗੁਰਦੀਪ ਕੌਰ ਵੀ ਹਾਜ਼ਰ ਸਨ।

WRITTEN BY