ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਗੈਂਗਸਟਰ ਗੋਲਡੀ ਬਰਾੜ ਦੇ ਗੁਰਗੇ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਉਹ ਫਰੀਦਕੋਟ ‘ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿ
ਚੰਡੀਗੜ੍ਹ : ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਗੈਂਗਸਟਰ ਗੋਲਡੀ ਬਰਾੜ ਦੇ ਗੁਰਗੇ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਉਹ ਫਰੀਦਕੋਟ ‘ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿਆ ਸਮੇਤ ਪੰਜਾਬ ਅਤੇ ਹਰਿਆਣਾ ‘ਚ ਹੱਤਿਆ ਅਤੇ 307 ਆਈਪੀਸੀ ਦੇ ਇਕ ਦਰਜਨ ਮਾਮਲਿਆਂ ‘ਚ ਲੋੜੀਂਦਾ ਸੀ। ਜ਼ਿਕਰਯੋਗ ਹੈ ਕਿ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਪ੍ਰਦੀਪ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਸੀ ਕਿ ਸਰਕਾਰ ਪਿਛਲੇ 7 ਸਾਲਾਂ ਤੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਇਨਸਾਫ ਨਹੀਂ ਦੇ ਸਕੀ, ਇਸ ਲਈ ਅਸੀਂ ਖੁਦ ਇਨਸਾਫ ਕੀਤਾ ਹੈ।
State Special Operations Cell @PunjabpoliceInd has arrested Inderpreet Singh @ Parry, operative of Gangster Goldy Brar from #HimachalPradesh. (1/2) pic.twitter.com/OIJRMDr3wn
— DGP Punjab Police (@DGPPunjabPolice) January 15, 2023