April 22, 2026 6:42 pm

ਨਿਹੰਗ ਸਿੰਘ ਜਥੇਬੰਦੀਆਂ ਨੇ ਕੱਢਿਆ ਮਹੱਲਾ, ਖ਼ਾਲਸਾਈ ਰੰਗ ’ਚ ਰੰਗਿਆ ਸ੍ਰੀ ਮੁਕਤਸਰ ਸਾਹਿਬ

ਦਰਬਾਰ ਸਾਹਿਬ ਦੇ ਨਾਕਾ ਨੰਬਰ 4 ਤੋਂ ਸਵੇਰੇ 10 ਵਜੇ ਆਰੰਭ ਹੋਇਆ ਇਹ ਨਗਰ ਕੀਰਤਨ ਰੇਲਵੇ ਰੋਡ, ਬੈਂਕ ਰੋਡ, ਘਾਹ ਮੰਡੀ ਚੌਕ ਤੋਂ ਗੁਰਦੁਆਰਾ ਤੋਂ ਹੁੰਦਾ ਹੋਇਆ ਇਤਿਹਾਸਿਕ ਗੁਰਦੁਆਰਾ ਟਿੱਬੀ ਸਾਹਿਬ ਪਹੁੰਚ ਕੇ ਨਤਮਸਤਕ ਹੋਣ

ਸਿੱਖ ਇਤਿਹਾਸ ਦੇ ਮਹਾਨ ਸ਼ਹੀਦਾਂ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਐਤਵਾਰ ਨੂੰ ਦੋ ਰਵਾਇਤੀ ਨਗਰ ਕੀਰਤਨਾਂ ਨਾਲ ਮੇਲਾ ਮਾਘੀ ਰਸਮੀ ਤੌਰ ‘ਤੇ ਸਮਾਪਤ ਹੋ ਜਾਵੇਗਾ। ਭਾਵੇਂ ਇਹ ਮੇਲਾ ਸ਼ਹਿਰੀਆਂ ਦੇ ਮੇਲੇ ਵਜੋਂ ਅਜੇ ਕਰੀਬ 20 ਦਿਨ ਹੋਰ ਜਾਰੀ ਰਹੇਗਾ।

ਰਵਾਇਤ ਮੁਤਾਬਕ ਐਤਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਸਥਾਵਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਸਜਾਇਆ ਗਿਆ। ਦਰਬਾਰ ਸਾਹਿਬ ਦੇ ਨਾਕਾ ਨੰਬਰ 4 ਤੋਂ ਸਵੇਰੇ 10 ਵਜੇ ਆਰੰਭ ਹੋਇਆ ਇਹ ਨਗਰ ਕੀਰਤਨ ਰੇਲਵੇ ਰੋਡ, ਬੈਂਕ ਰੋਡ, ਘਾਹ ਮੰਡੀ ਚੌਕ ਤੋਂ ਗੁਰਦੁਆਰਾ ਤੋਂ ਹੁੰਦਾ ਹੋਇਆ ਇਤਿਹਾਸਿਕ ਗੁਰਦੁਆਰਾ ਟਿੱਬੀ ਸਾਹਿਬ ਪਹੁੰਚ ਕੇ ਨਤਮਸਤਕ ਹੋਣ ਉਪਰੰਤ ਗੁਰਦੁਆਰਾ ਦਾਤਨਸਰ ਸਾਹਿਬ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਦਰਬਾਰ ਸਾਹਿਬ ਆ ਕੇ ਸਮਾਪਤ ਹੋਵੇਗਾ। ਇਸ ਦੌਰਾਨ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਸ਼ਹਿਰ ਦੀਆਂ ਸੰਗਤਾਂ ਵੱਲੋਂ ਜਗ੍ਹਾ-ਜਗ੍ਹਾ ਤੇ ਲੰਗਰ ਲਗਾਏ ਗਏ ਹਨ। ਇਸ ਮੌਕੇ ਮੈਂਬਰ ਨਵਤੇਜ ਸਿੰਘ ਕਾਉਣੀ, ਮੈਨੇਜ਼ਰ ਬਲਦੇਵ ਸਿੰਘ, ਹੈੱਡ ਗ੍ਰੰਥੀ ਬਲਵਿੰਦਰ ਸਿੰਘ ਤੋਂ ਇਲਾਵਾ ਵੱਡੀ ’ਚ ਸੰਗਤ ਨੇ ਹਾਜ਼ਰ ਲਵਾਈ।

ਨਿਹੰਗ ਸਿੰਘਾਂ ਫੌਜਾਂ ਨੇ ਕੱਢਿਆ ਮਹੱਲਾ

ਇਸ ਤੋਂ ਇਲਾਵਾ ਵੱਖ-ਵੱਖ ਨਿਹੰਗ ਸਿੰਘ ਜੱਥੇਬੰਦੀਆਂ ਵੱਲੋਂ ਵੀ ਆਪਣੇ-ਆਪਣੇ ਮੁਖੀਆਂ ਦੀ ਅਗਵਾਈ ’ਚ ਹਾਥੀਆਂ ਘੋੜਿਆਂ ਤੋਂ ਸਵਾਰ ਹੋ ਕੇ ਗਤਕੇ ਦੇ ਜੌਹਰ ਵਿਖਾਉਂਦਿਆਂ ਨਗਰ ਕੀਰਤਨ (ਮਹੱਲਾ) ਕੱਢਿਆ ਗਿਆ, ਜੋ ਸ਼ਹਿਰ ਦੇ ਬਾਜ਼ਾਰਾਂ ਚ ਦੀ ਹੁੰਦਾ ਹੋਇਆ ਚੱਲ ਰਿਹਾ ਹੈ। ਇਸ ਮੌਕੇ ਪੂਰਾ ਮਾਹੌਲ ਖਾਲਸਾਈ ਜਾਹੋ ਜਲਾਲ ’ਚ ਰੰਗਿਆ ਗਿਆ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖ ਬਾਬਾ ਬਲਬੀਰ ਸਿੰਘ 96 ਕਰੋੜੀ ਅਗਵਾਈ ਕਰ ਰਹੇ ਹਨ।

Send this to a friend