ਰਾਜਨ ਭਾਟੀ ਪੰਜਾਬ ਦਾ ਨਸ਼ਾ ਅਤੇ ਹਥਿਆਰਾਂ ਦਾ ਇੱਕ ਵੱਡਾ ਸਪਲਾਇਰ ਹੈ ਜੋ ਕਿ ਪੰਜਾਬ ਤੋਂ ਕੈਨੇਡਾ ਅਤੇ ਹੋਰ ਦੇਸ਼ਾਂ ਵਿੱਚ ਫੈਲੇ ਲੰਡਾ ਹਰੀਕੇ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ। ਚੀਨਾ ਡਰੱਗ ਸਪਲਾਈ ਨਾਲ ਵੀ ਜੁੜਿਆ ਹੋਇਆ ਹੈ।
ਦਿੱਲੀ ਪੁਲਿਸ (Delhi Police) ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਸਪੈਸ਼ਲ ਸੈੱਲ ਨੇ ਪੰਜਾਬ ਵਿੱਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਦੇ 2 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਖਾਲਿਸਤਾਨੀ ਅੱਤਵਾਦੀ ਨੈੱਟਵਰਕ ‘ਤੇ ਪਲਟਵਾਰ ਕਾਰਵਾਈ ਕਰਦੇ ਹੋਏ ਪੁਲਸ ਨੇ ਰਾਜਨ ਭੱਟੀ ਅਤੇ ਚੀਨਾ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਹ ਦੋਵੇਂ ਨਸ਼ੇ ਦੀ ਸਪਲਾਈ ਦਾ ਕੰਮ ਕਰਦੇ ਹਨ। ਇਸ ਦੇ ਨਾਲ ਹੀ ਉਹ ਪੰਜਾਬ ਤੋਂ ਖਾਲਿਸਤਾਨੀ ਅੱਤਵਾਦੀ (Khalistani Terrorists) ਲੰਡਾ ਹਰੀਕੇ ਦਾ ਨੈੱਟਵਰਕ ਚਲਾ ਰਹੇ ਸਨ।
ਦੱਸ ਦਈਏ ਕਿ ਰਾਜਨ ਭਾਟੀ ਪੰਜਾਬ ਦਾ ਨਸ਼ਾ ਅਤੇ ਹਥਿਆਰਾਂ ਦਾ ਇੱਕ ਵੱਡਾ ਸਪਲਾਇਰ ਹੈ ਜੋ ਕਿ ਪੰਜਾਬ ਤੋਂ ਕੈਨੇਡਾ ਅਤੇ ਹੋਰ ਦੇਸ਼ਾਂ ਵਿੱਚ ਫੈਲੇ ਲੰਡਾ ਹਰੀਕੇ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ। ਚੀਨਾ ਡਰੱਗ ਸਪਲਾਈ ਨਾਲ ਵੀ ਜੁੜਿਆ ਹੋਇਆ ਹੈ। ਇਨ੍ਹਾਂ ਦੋਵਾਂ ਮੁਲਜ਼ਮਾਂ ਦੇ ਪੰਜਾਬ ਦੇ ਕਈ ਗੈਂਗਸਟਰਾਂ ਨਾਲ ਨੇੜਲੇ ਸਬੰਧ ਹਨ।