Skip to content
Independent perspectives. Global stories.
BREAKING

ਵਿਧਾਨ ਸਭਾ ਸਪੀਕਰ ਵੱਲੋਂ ਲੇਖ ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥਣਾਂ ਦਾ ਸਨਮਾਨ

Share this story

ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਅੱਜ ਵਿਧਾਨ ਸਭਾ ਵਿੱਚ ਸਨਮਾਨ ਕਰਨ ਮੌਕੇ ਸੰਧਵਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕੇਵਲ ਸਿਲੇਬਸ ਤਕ ਹੀ ਸੀਮਤ ਨਹੀਂ ਰਹਿਣਾ ਚਾਹੀਦਾ ਸਗੋਂ ਉਨਾਂ ਨੂੰ ਇਤਿਹਾਸ ਅਤੇ ਸਾਹਿਤ ਸਣੇ

ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਅੱਜ ਵਿਧਾਨ ਸਭਾ ਵਿੱਚ ਸਨਮਾਨ ਕਰਨ ਮੌਕੇ ਸੰਧਵਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕੇਵਲ ਸਿਲੇਬਸ ਤਕ ਹੀ ਸੀਮਤ ਨਹੀਂ ਰਹਿਣਾ ਚਾਹੀਦਾ ਸਗੋਂ ਉਨਾਂ ਨੂੰ ਇਤਿਹਾਸ ਅਤੇ ਸਾਹਿਤ ਸਣੇ ਹੋਰ ਵੀ ਕਿਤਾਬਾਂ ਪੜਨੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਸਾਹਿਤ ਮਨੁੱਖ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਦਾ ਹੈ ਜਿਸ ਕਰਕੇ ਹਰੇਕ ਬੱਚੇ ਨੂੰ ਨਾਵਲ, ਕਹਾਣੀਆਂ, ਕਵਿਤਾਵਾਂ ਆਦਿ ਜ਼ਰੂਰ ਪੜਨੀਆਂ ਚਾਹੀਦੀਆਂ ਹਨ।

ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਦਾ ਚੌਤਰਫ਼ਾ ਵਿਕਾਸ ਯਕੀਨੀ ਬਨਾਉਣ ਦੀ ਦਿਸ਼ਾ ਵੱਲ ਪੇਸ਼ਕਦਮੀ ਕੀਤੀ ਹੈ। ਸਕੂਲੀ ਸਿੱਖਿਆ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਲਈ 100 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਯਤਨ ਆਰੰਭ ਕੀਤੇ ਗਏ ਹਨ ਅਤੇ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਵੀ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਸਕੂਲ ਸਿੱਖਿਆ ਪ੍ਰਸ਼ਾਸ਼ਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਵਾਉਣ ਲਈ ਅੰਤਰਰਾਸ਼ਟਰੀ ਸਿੱਖਿਆ ਮਾਮਲੇ ਸੈੱਲ (ਇੰਟਰਨੈਸ਼ਨਲ ਐਜੂਕੇਸ਼ਨ ਅਫ਼ੇਅਰਜ਼ ਸੈੱਲ) ਦੀ ਸਥਾਪਨਾ ਕੀਤੀ ਗਈ ਹੈ ਤਾਂ ਜੋ ਉਹ ਪੜਾਈ ਦੀਆਂ ਨਵੀਂਆਂ ਤਕਨੀਕਾਂ ਸਿੱਖ ਕੇ ਬੱਚਿਆਂ ਨੂੰ ਚੰਗੀ ਸੇਧ ਦੇ ਸਕਣ। ਇਸ ਮੌਕੇ ਸਪੀਕਰ ਨੇ ਏ.ਐਨ.ਗੁਜ਼ਰਾਲ ਸੀਨੀਅਰ ਸਕੈਂਡਰੀ ਸਕੂਲ ਜਲੰਧਰ ਦੀ ਵਿਦਿਆਰਥਣ ਪੂਜਾ ਕੁਮਾਰੀ, ਕਾਮਨਾ ਅਤੇ ਮੁਸਕਾਨ ਨੂੰ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਲਈ ਸਨਮਾਨਿਤ ਕੀਤਾ।

ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਸ੍ਰੀ ਜੈ ਿਸ਼ਨ ਸਿੰਘ ਰੋੜੀ, ਸ੍ਰੀ ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਜਗਰੂਪ ਸਿੰਘ ਅਤੇ ਸ੍ਰੀ ਦਲਜੀਤ ਸਿੰਘ ਗਰੇਵਾਲ (ਸਾਰੇ ਵਿਧਾਇਕ) ਵੀ ਹਜ਼ਰ ਸਨ।

WRITTEN BY