April 21, 2026 7:00 pm

BBC Documentary : ਜਾਮੀਆ ‘ਚ ਵਿਵਾਦਤ ਡਾਕਿਊਮੈਂਟਰੀ ਨੂੰ ਲੈ ਕੇ ਐਕਸ਼ਨ ‘ਚ ਪੁਲਿਸ, ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲਿਆ

ਬੀਬੀਸੀ ਦੀ ਵਿਵਾਦਤ ਡਾਕਿਊਮੈਂਟਰੀ ਦਾ ਵਿਵਾਦ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਤੋਂ ਸ਼ੁਰੂ ਹੋ ਕੇ ਹੁਣ ਦਿੱਲੀ ਦੇ ਜਾਮੀਆ ਮਿਲਿਆ ਇਸਲਾਮੀਆ ਯੂਨੀਵਰਸਿਟੀ ਪਹੁੰਚ ਗਿਆ ਹੈ। ਜਾਮੀਆ ਯੂਨੀਵਰਸਿਟੀ ‘ਚ ਬੁੱਧਵਾਰ ਦੀ ਸ਼ਾਮ 6 ਵਜੇ .

ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਆਧਾਰਤ ਬੀਬੀਸੀ ਦੀ ਵਿਵਾਦਤ ਡਾਕਿਊਮੈਂਟਰੀ ਦਾ ਵਿਵਾਦ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਤੋਂ ਸ਼ੁਰੂ ਹੋ ਕੇ ਹੁਣ ਦਿੱਲੀ ਦੇ ਜਾਮੀਆ ਮਿਲਿਆ ਇਸਲਾਮੀਆ ਯੂਨੀਵਰਸਿਟੀ ਪਹੁੰਚ ਗਿਆ ਹੈ। ਜਾਮੀਆ ਯੂਨੀਵਰਸਿਟੀ ‘ਚ ਬੁੱਧਵਾਰ ਦੀ ਸ਼ਾਮ 6 ਵਜੇ ਕਥਿਤ ਤੌਰ ‘ਤੇ ਬੀਬੀਸੀ ਦੀ ਵਿਵਾਦ ਡਾਕਿਊਮੈਂਟਰੀ ਦੀ ਸਕ੍ਰੀਨਿੰਗ ਰੱਖੀ ਗਈ ਸੀ।

ਇਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਦਿੱਲੀ ਪੁਲਿਸ ਨੇ ਬੀਬੀਸੀ ਦੀ ਡਾਕਿਊਮੈਂਟਰੀ ਦੀ ਸਕ੍ਰੀਨਿੰਗ ਨੂੰ ਲੈ ਕੇ ਅੱਜ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਬਾਹਰ ਹੰਗਾਮਾ ਕਰਨ ਵਾਲੇ ਚਾਰ ਵਿਦਿਆਰਥੀਆਂ ਨੂੰ ਹਿਰਾਸਤ ਵਿਚ ਲੈ ਲਿਆ। ਤੁਹਾਨੂੰ ਦੱਸ ਦੇਈਏ ਕਿ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (SFI) ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਹ ਸ਼ਾਮ 6 ਵਜੇ ਜਾਮੀਆ ਯੂਨੀਵਰਸਿਟੀ ਕੈਂਪਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵਿਵਾਦਿਤ ਬੀਬੀਸੀ ਡਾਕਿਊਮੈਂਟਰੀ ਦੀ ਸਕ੍ਰੀਨਿੰਗ ਹੋਵੇਗੀ।

ਇੱਥੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਕਿਹਾ ਕਿ ਡਾਕਿਊਮੈਂਟਰੀ ਦੀ ਸਕ੍ਰੀਨਿੰਗ ਲਈ ਕੋਈ ਇਜਾਜ਼ਤ ਨਹੀਂ ਮੰਗੀ ਗਈ ਹੈ ਤੇ ਅਸੀਂ ਇਸ ਦੀ ਇਜਾਜ਼ਤ ਨਹੀਂ ਦੇਵਾਂਗੇ। ਐਸਐਫਆਈ ਦੀ ਜਾਮੀਆ ਯੂਨਿਟ ਨੇ ਇਕ ਪੋਸਟਰ ਜਾਰੀ ਕੀਤਾ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਡਾਕੂਮੈਂਟਰੀ ਸ਼ਾਮ 6 ਵਜੇ ਐਮਸੀਆਰਸੀ ਲਾਅਨ ਗੇਟ ਨੰਬਰ 8 ਵਿੱਚ ਦਿਖਾਈ ਜਾਵੇਗੀ।

Send this to a friend