ਪ੍ਰੀਖਿਆਵਾਂ ਕੰਟਰੋਲਰ ਜਨਕ ਰਾਜ ਮਹਿਰੋਕ ਦੇ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਜਿਨ੍ਹਾਂ ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦੇਣ ਲਈ ਫੀਸ ਭਰੀ ਹੋਵੇ ਪਰ ਉਨ੍ਹਾਂ ਦਾ ਰੋਲ ਨੰਬਰ ਬੋਰਡ ਦੀ ਵੈੱਬ-ਸਾਈਟ ਤੋਂ ਡਾਉਨਲੋਡ ਨਾ ਹੋ ਰਿਹਾ ਹੋਵੇ ਜਾਂ ਰੋਲ ਨੰਬਰ ਸਲਿਪ ਜਾਂ ਐਡਮਿਟ ਕਾਰਡ ਤੇ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਉਹ 17 ਫਰਵਰੀ 2023 ਤੱਕ ਤਰੁੱਟੀ ਦਰੁਸਤ ਕਰਵਾਉਣ ਲਈ ਮੁੱਖ ਦਫ਼ਤਰ ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਪ੍ਰੀਖਿਆ ਸ਼ਾਖਾ ਦੇ ਸਬੰਧਤ ਕਰਮਚਾਰੀਆਂ ਨਾਲ ਸੰਪਰਕ ਕਰ ਕੇ ਆਪਣੀ ਤਰੁੱਟੀ ਦੂਰ ਕਰਵਾ ਸਕਦੇ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 20-02-2023 ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ।ਜਿਸ ਦੇ ਲਈ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਇੰਟਰਨੈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਹਾਲਾਂਕਿ ਕੰਪਰਾਟਮੈਂਟ/ ਰੀ-ਅਪੀਅਰ ਵਾਧੂ ਵਿਸ਼ਾ ਅਤੇ ਕਾਰਗੁਜਾਰੀ ਵਧਾਉਣ ਵਾਲੇ ਪ੍ਰੀਖਿਆਰਥੀ ਆਪਣੇ ਰੋਲ ਨੰਬਰ ਬੋਰਡ ਦੀ ਵੈੱਬ ਸਾਈਟ www.pseb.aci.n ਤੋਂ ਡਾਉੂਨਲੋਡ ਕੀਤਾ ਜਾ ਸਕਦਾ ਹੈ। ਰੈਗੁਲਰ/ ਓਪਨ ਸਕੂਲ ਵਾਲੇ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਸਕੂਲਾਂ ਦੀ ਲਾਗਇੰਨ-ਆਈ-ਡੀ ਤੇ ਅਪਲੋਡ ਕਰ ਦਿੱਤੇ ਜਾਣਗੇ। ਸਬੰਧਤ ਪ੍ਰੀਖਿਆਰਥੀ ਰੋਲ ਨੰਬਰ ਲੈਣ ਲਈ ਆਪੋ ਆਪਣੇ ਸਕੂਲਾਂ ਨਾਲ ਸੰਪਰਕ ਕਰ ਸਕਦੇ ਹਨ।
ਪ੍ਰੀਖਿਆਵਾਂ ਕੰਟਰੋਲਰ ਜਨਕ ਰਾਜ ਮਹਿਰੋਕ ਦੇ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਜਿਨ੍ਹਾਂ ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦੇਣ ਲਈ ਫੀਸ ਭਰੀ ਹੋਵੇ ਪਰ ਉਨ੍ਹਾਂ ਦਾ ਰੋਲ ਨੰਬਰ ਬੋਰਡ ਦੀ ਵੈੱਬ-ਸਾਈਟ ਤੋਂ ਡਾਉਨਲੋਡ ਨਾ ਹੋ ਰਿਹਾ ਹੋਵੇ ਜਾਂ ਰੋਲ ਨੰਬਰ ਸਲਿਪ ਜਾਂ ਐਡਮਿਟ ਕਾਰਡ ਤੇ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਉਹ 17 ਫਰਵਰੀ 2023 ਤੱਕ ਤਰੁੱਟੀ ਦਰੁਸਤ ਕਰਵਾਉਣ ਲਈ ਮੁੱਖ ਦਫ਼ਤਰ ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਪ੍ਰੀਖਿਆ ਸ਼ਾਖਾ ਦੇ ਸਬੰਧਤ ਕਰਮਚਾਰੀਆਂ ਨਾਲ ਸੰਪਰਕ ਕਰ ਕੇ ਆਪਣੀ ਤਰੁੱਟੀ ਦੂਰ ਕਰਵਾ ਸਕਦੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਖਰੇ ਤੌਰ ਤੇ ਕੋਈ ਵੀ ਰੋਲ ਨੰਬਰ ਸਲਿਪ ਡਾਕ ਰਾਹੀਂ ਨਹੀਂ ਭੇਜੇ ਜਾਣਗੇ।