April 17, 2026 10:12 pm

Chandigarh : ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ, ਚੰਡੀਗੜ੍ਹ-ਮੋਹਾਲੀ ਸਰਹੱਦ ਨੇੜੇ ਸੁਰੱਖਿਆ ਪ੍ਰਬੰਧ ਚੌਕਸ

ਦੱਸ ਦਈਏ ਕਿ ਬੀਤੇ ਦਿਨ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਦੇ ਕਾਰਕੁਨਾਂ ਨੇ ਗੱਡੀਆਂ ਦੀ ਭੰਨਤੋੜ ਕੀਤੀ ਅਤੇ ਤਲਵਾਰਾਂ ਅਤੇ ਲਾਠੀਆਂ ਦੀ ਵਰਤੋਂ ਕਰਦਿਆਂ ਪੁਲਿਸ ਨਾਲ ਭਿੜ ਗਏ ਸਨ।

ਚੰਡੀਗੜ੍ਹ-ਮੋਹਾਲੀ (Chandigarh-Mohali Border) ਸਰਹੱਦ ‘ਤੇ ਬੁੱਧਵਾਰ ਨੂੰ ਹੋਈ ਹਿੰਸਕ ਝੜਪ ਤੋਂ ਬਾਅਦ ਇਕ ਵਾਰ ਫਿਰ ਇੱਥੇ ਮਾਹੌਲ ਗਰਮ ਹੋ ਗਿਆ ਹੈ। ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ (Quami Insaaf Morcha) ਦੇ ਕਾਰਕੁਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਕਾਰਨ ਪੁਲੀਸ ਨੇ ਵੀਰਵਾਰ ਨੂੰ ਚੰਡੀਗੜ੍ਹ-ਮੋਹਾਲੀ ਸਰਹੱਦ ਨੇੜੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਇੱਕ ਦਿਨ ਪਹਿਲਾਂ, ਪ੍ਰਦਰਸ਼ਨਕਾਰੀਆਂ ਦੀ ਭੰਨਤੋੜ ਵਿੱਚ ਘੱਟੋ-ਘੱਟ ਸੱਤ ਪੰਜਾਬ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ।

ਦੱਸ ਦਈਏ ਕਿ ਬੀਤੇ ਦਿਨ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਦੇ ਕਾਰਕੁਨਾਂ ਨੇ ਗੱਡੀਆਂ ਦੀ ਭੰਨਤੋੜ ਕੀਤੀ ਅਤੇ ਤਲਵਾਰਾਂ ਅਤੇ ਲਾਠੀਆਂ ਦੀ ਵਰਤੋਂ ਕਰਦਿਆਂ ਪੁਲਿਸ ਨਾਲ ਭਿੜ ਗਏ ਸਨ। ਏਡੀਜੀਪੀ ਲਾਅ ਐਂਡ ਆਰਡਰ, ਪੰਜਾਬ ਨੇ ਕਿਹਾ ਕਿ ਉਨ੍ਹਾਂ ਨੇ ਐਫਆਈਆਰ ਦਰਜ ਕਰ ਲਈ ਹੈ, ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਠੀਕ ਰੱਖਣ ਲਈ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਵੀ ਬੁੱਧਵਾਰ ਨੂੰ ਕਥਿਤ ਤੌਰ ‘ਤੇ ਪ੍ਰਦਰਸ਼ਨ ਵਾਲੀ ਥਾਂ ਦਾ ਦੌਰਾ ਕੀਤਾ ਸੀ। ਸਥਾਨਕ ਰਿਪੋਰਟਾਂ ਅਨੁਸਾਰ, ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਕਾਰੀ ਬੁੱਧਵਾਰ ਨੂੰ ਦੁਪਹਿਰ 1 ਵਜੇ ਦੇ ਕਰੀਬ ਸਰਹੱਦ ਨੇੜੇ ਇਕੱਠੇ ਹੋਏ ਅਤੇ ਚੰਡੀਗੜ੍ਹ ਸਥਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕੀਤਾ। ਜਦੋਂ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ ਤਾਂ ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਤਲਵਾਰਾਂ, ਰਾਡਾਂ, ਡੰਡਿਆਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ।

ਕਾਬਲੇਗੌਰ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ ਤੋਂ ਮੋਹਾਲੀ ਦੇ ਵਾਈਪੀਐਸ ਚੌਕ ਉਤੇ ਕੌਮੀ ਇਨਸਾਨ ਮੋਰਚਾ ਦੇ ਨਾਲ ਕਿਸਾਨ ਯੂਨੀਅਨਾਂ ਪ੍ਰਦਰਸ਼ਨ ਕਰ ਰਹੀਆਂ ਹਨ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਸਿੱਖਾਂ ਉਤੇ ਹੋਈ ਪੁਲਿਸ ਕਾਰਵਾਈ ਲਈ ਕਥਿਤ ਤੌਰ ਤੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਸਿਆਸੀ ਆਗੂਆਂ ਖਿਲਾਫ ਹੱਤਿਆ ਦਾ ਮਾਮਲਾ ਦਰਜ ਕਰਨ ਦੀ ਮੰਗ ਕਰ ਰਹੇ ਹਨ।

Send this to a friend