April 19, 2026 5:47 pm

ਸਾਬਕਾ ਮੁੱਖ ਮੰਤਰੀ ਬਾਦਲ ਵੱਲੋਂ ਕੀਤੇ ਗਏ ਕਾਰਜਾਂ ’ਤੇ ਭਗਵੰਤ ਮਾਨ ਨੇ ਆਪਣੀ ਫੋਟੋ ਲਾਈ : ਪ੍ਰਧਾਨ ਧਾਮੀ

ਸਿੱਖਿਆ ਖੇਤਰ ਨੂੰ ਉੱਚਾ ਚੁੱਕਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਯਤਨ ਕੀਤੇ ਗਏ ਹਨ’’। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂਦੁਆਰਾ ਪਾਤਸ਼ਾਹੀ ਨੌਵੀਂ

ਧਨੌਲਾ : ‘‘ਸਿੱਖਿਆ ਖੇਤਰ ਨੂੰ ਉੱਚਾ ਚੁੱਕਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਯਤਨ ਕੀਤੇ ਗਏ ਹਨ’’। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਬਾਬਾ ਟੇਕ ਸਿੰਘ ਧਨੌਲਾ ਨੂੰ ਮਸਤੂਆਣਾ ਸਾਹਿਬ ਦੇ ਸੰਪਰਦਾਇ ਮੁਖੀ ਬਣਾਉਣ ਦੀ ਖੁਸ਼ੀ ਵਿਚ ਉਨ੍ਹਾਂ ਨੂੰ ਸਿਰੋਪਾਓ ਦੇਣ ਤੋਂ ਬਾਅਦ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਬਾਰੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਸ ਨੂੰ ਦਿੱਤੀ ਗਈ ਪੈਰੋਲ ਵਿਰੁੱਧ ਪਾਈ ਗਈ ਰਿਟ ’ਤੇ ਅਦਾਲਤ ਨੇ 17 ਫਰਵਰੀ ਦੀ ਤਰੀਕ ਦਿੱਤੀ ਹੈ। ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪਿੰਡ-ਪਿੰਡ ਜਾ ਕੇ ਸਰਕਾਰਾਂ ਵਿਰੁੱਧ ਚੱਲਣ ਲਈ ਲੋਕਾਂ ਨੂੰ ਅਪੀਲ ਕੀਤੀ ਜਾਵੇਗੀ, ਇਸ ਸਬੰਧੀ ਫਾਰਮ ਭਰੇ ਜਾ ਰਹੇ ਹਨ।

ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਗੱਲ ਕਰਦਿਆਂ ਕਿਹਾ, ‘‘ਇਹ ਸਰਕਾਰ ਝੂਠਿਆਂ ਦੀ ਹੈ ਅਤੇ ਲੰਮਾਂ ਸਮਾਂ ਨਹੀਂ ਚੱਲ ਸਕੇਗੀ। ਜੋ ਕਾਰਜ ਅਕਾਲੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਵਿਚ ਕੀਤੇ ਸਨ, ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਸਕੀਮਾਂ ’ਤੇ ਆਪਣੀ ਫੋਟੋ ਲਗਾ ਰਿਹਾ ਹੈ’’। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਰਨੈਲ ਸਿੰਘ, ਮੱਖਣ ਸਿੰਘ, ਮਹਿੰਦਰਪਾਲ ਸਿੰਘ ਕਾਲਾ, ਅਮਰੀਕ ਸਿੰਘ ਹੰਡਿਆਇਆ, ਬਲਦੇਵ ਸਿੰਘ, ਸੁਖਪਾਲ ਸਿੰਘ, ਸਾਬਕਾ ਸਰਪੰਚ ਗੁਰਜੀਤ ਸਿੰਘ, ਬਲਜੀਤ ਸਿੰਘ ਤੇ ਹੋਰ ਆਗੂ ਹਾਜ਼ਰ ਸਨ।

Send this to a friend