December 8, 2024 10:41 pm

MHA : ਗ੍ਰਹਿ ਮੰਤਰਾਲੇ ਨੇ ਹਰਵਿੰਦਰ ਸਿੰਘ ਸੰਧੂ ਨੂੰ ਐਲਾਨਿਆ ਅੱਤਵਾਦੀ, ਕੇਟੀਐਫ ਤੇ ਜੇਕੇਜੀਐਫ ‘ਤੇ ਸ਼ਿਕੰਜਾ ਕੱਸਿਆ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ‘ਚ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਕ ਹੋਰ ਵਿਅਕਤੀ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ ਨੂੰ ਅੱਤਵਾਦੀ ਅਤੇ ਦੋ ਹੋਰ ਸੰਗਠਨਾਂ ਖਾਲਿਸਤਾਨ ਟਾਈਗਰ ਫੋਰਸ (ਕੇਟੀਐੱਫ) ਅਤੇ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ‘ਚ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਕ ਹੋਰ ਵਿਅਕਤੀ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ ਨੂੰ ਅੱਤਵਾਦੀ ਅਤੇ ਦੋ ਹੋਰ ਸੰਗਠਨਾਂ ਖਾਲਿਸਤਾਨ ਟਾਈਗਰ ਫੋਰਸ (ਕੇਟੀਐੱਫ) ਅਤੇ ਜੰਮੂ-ਕਸ਼ਮੀਰ ਗਜ਼ਨਵੀ ਫੋਰਸ ( JKGF) ਅੱਤਵਾਦੀ ਸੰਗਠਨਾਂ ਵਜੋਂ ਹੈ। ਸੰਘੂ ਦਾ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧ ਪਾਇਆ ਗਿਆ ਹੈ। ਫਿਲਹਾਲ ਉਹ ਸਰਹੱਦ ‘ਤੇ ਪਾਕਿਸਤਾਨ ਦੇ ਲਾਹੌਰ ਸ਼ਹਿਰ ‘ਚ ਏਜੰਸੀਆਂ ਦੀ ਸੁਰੱਖਿਆ ‘ਚ ਹਨ।

ਯੂਏਪੀਏ ਦੀ ਚੌਥੀ ਸ਼ਡਿਊਲ ਵਿੱਚ ਸ਼ਾਮਲ ਹੈ

ਸੰਘੂ ਖਾਸ ਕਰਕੇ ਪੰਜਾਬ ਵਿੱਚ ਕਈ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਹੈ। ਇਨ੍ਹਾਂ ਸਾਰਿਆਂ ਨੂੰ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (UAPA) ਦੀ ਚੌਥੀ ਅਨੁਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਸੂਚੀ ਵਿੱਚ ਹੁਣ ਤੱਕ ਕੁੱਲ 54 ਨਾਮਜ਼ਦ ਅੱਤਵਾਦੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਖਾਲਿਸਤਾਨ ਟਾਈਗਰ ਫੋਰਸ (ਕੇ. ਟੀ. ਐੱਫ.) ਇਕ ਕੱਟੜਪੰਥੀ ਸੰਗਠਨ ਹੈ, ਜਿਸ ਦਾ ਉਦੇਸ਼ ਪੰਜਾਬ ਵਿਚ ਅੱਤਵਾਦ ਨੂੰ ਮੁੜ ਸੁਰਜੀਤ ਕਰਨਾ ਅਤੇ ਭਾਰਤ ਦੀ ਖੇਤਰੀ ਅਖੰਡਤਾ, ਏਕਤਾ, ਰਾਸ਼ਟਰੀ ਸੁਰੱਖਿਆ ਅਤੇ ਪ੍ਰਭੂਸੱਤਾ ਨੂੰ ਚੁਣੌਤੀ ਦੇਣਾ ਹੈ। ਇਹ ਜਥੇਬੰਦੀ ਪੰਜਾਬ ਵਿੱਚ ਟਾਰਗੇਟ ਕਤਲਾਂ ਵਿੱਚ ਸ਼ਾਮਲ ਹੈ।

Send this to a friend