Skip to content
Independent perspectives. Global stories.
BREAKING

ਦਾਖ਼ਲਾ ਮੁਹਿੰਮ-2023 ਦਾ ਆਗਾਜ਼, ਸਿੱਖਿਆ ਮੰਤਰੀ ਬੋਲੇ- ਸਰਕਾਰੀ ਸਕੂਲਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਕੋਈ ਵੀ ਕਸਰ ਨਹੀਂ ਛੱਡਾਂਗੇ ਬਾਕੀ

Share this story

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦਾਖਲਾ ਮੁਹਿੰਮ 2023 ਦਾ ਆਗਾਜ਼ ਕੀਤਾ। ਇਸ ਮੁਹਿੰਮ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਹੈ। ਇਸ ਸਬੰਧੀ ਕਾਰਵਾਈ ਗਈ ਸਿੱਖਿ…

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦਾਖਲਾ ਮੁਹਿੰਮ 2023 ਦਾ ਆਗਾਜ਼ ਕੀਤਾ। ਇਸ ਮੁਹਿੰਮ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਹੈ। ਇਸ ਸਬੰਧੀ ਕਾਰਵਾਈ ਗਈ ਸਿੱਖਿਆ ਅਧਿਕਾਰੀਆਂ ਦੀ ਇੱਕ ਦਿਨਾਂ ਓਰੀਐਂਟੇਸ਼ਨ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ।

ਬੈਂਸ ਨੇ ਕਿਹਾ ਕਿ ਸਾਡਾ ਮਕਸਦ ਸਿਰਫ ਸਰਕਾਰੀ ਸਕੂਲਾਂ ‘ਚ ਦਾਖ਼ਲਾ ਵਧਾਉਣਾ ਹੀ ਨਹੀਂ, ਸਗੋਂ ਹਰੇਕ ਵਿਦਿਆਰਥੀ ਦਾ ਅਗਲੀ ਜਮਾਤ ‘ਚ ਦਾਖਲਾ ਯਕੀਨੀ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਲੰਬੀ ਗੈਰ ਹਾਜ਼ਰੀ ਕਾਰਨ ਸਕੂਲ ਛੱਡਣ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵਾਸਤੇ ਵਿਭਾਗੀ ਅਧਿਕਾਰੀ ਵਿਸ਼ੇਸ਼ ਉਪਰਾਲੇ ਕਰਨ।

ਬਿਹਤਰ ਅਨੁਭਵ ਵਿੱਦਿਆ ਮਿਆਰੀ, ਮਾਣ ਪੰਜਾਬ ਦਾ ਸਕੂਲ ਸਰਕਾਰੀ’ ਦੇ ਨਾਹਰੇ ਨੂੰ ਸਾਕਾਰ ਕਰਨ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਸਕੂਲ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਾਸਤੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ, ਜਿਸਦੇ ਤਹਿਤ 31 ਮਾਰਚ ਤਕ ਹਰ ਸਕੂਲ ਵਿੱਚ ਵਿਦਿਆਰਥੀਆਂ ਦੇ ਬੈਠਣ ਵਾਸਤੇ ਬੈਂਚ ਮੁਹੱਈਆ ਕਰਵਾਏ ਜਾਣਗੇ ਅਤੇ ਧਾਰਮਿਕ ਸਥਾਨਾਂ ਵਿਚ ਚੱਲਦੇ ਸਕੂਲਾਂ ਨੂੰ ਵੱਖਰੀਆਂ ਇਮਾਰਤਾਂ ਵਿਚ ਤਬਦੀਲ ਕੀਤਾ ਜਾਵੇਗਾ।

ਸਿੱਖਿਆ ਮੰਤਰੀ ਬੈਂਸ ਨੇ ਸਿੱਖਿਆ ਵਿਭਾਗ ਵਿੱਚੋਂ ਰਿਸ਼ਵਤਖ਼ੋਰੀ ਦੇ ਕਲੰਕ ਨੂੰ ਸਦਾ ਵਾਸਤੇ ਖਤਮ ਕਰਨ ਬਾਰੇ ਬੋਲਦਿਆਂ ਕਿਹਾ ਕਿ ਵਿਭਾਗ ਵਿਚ ਜੇਕਰ ਕੋਈ ਮੁਲਾਜ਼ਮ ਅਜਿਹਾ ਕਰੇਗਾ ਉਸ ਖਿਲਾਫ ਸਖ਼ਤ ਕਾਰਵਾਈ ਹੋਵੇਗੀ।

ਉਨ੍ਹਾਂ ਜ਼ਿਲ੍ਹਾ ਅਤੇ ਬਲਾਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਆਉਣ ਵਾਲੇ ਅਮਲੇ ਤੇ ਤਿੱਖੀ ਨਜ਼ਰ ਰੱਖਣ। ਬੈਂਸ ਨੇ ਕਿਹਾ ਕਿ ਵਿਭਾਗ ਵਿੱਚ ਕੰਮ ਸੱਭਿਆਚਾਰ ਦਾ ਵਿਕਾਸ ਹੋਵੇਗਾ, ਜਿਸ ਵਿਚ ਮਿਹਨਤੀ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਬਣਦਾ ਮਾਣ ਤਾਣ ਦਿੱਤਾ ਜਾਵੇਗਾ।

ਇਸ ਓਰੀਐਂਟੇਸ਼ਨ ਵਰਕਸ਼ਾਪ ਦੌਰਾਨ ਪ੍ਰਮੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ, ਡਾਇਰੈਕਟਰ ਐੱਸਸੀਈਆਰਟੀ ਪੰਜਾਬ ਡਾ. ਮਨਿੰਦਰ ਸਿੰਘ ਸਰਕਾਰੀਆ, ਸਹਾਇਕ ਡਾਇਰੈਕਟਰ ਸ਼ੰਕਰ ਚੌਧਰੀ ਤੋਂ ਇਲਾਵਾ ਹੋਰਨਾਂ ਬੁਲਾਰਿਆਂ ਨੇ ਵੱਖ-ਵੱਖ ਵਿਸ਼ਿਆਂ ‘ਤੇ ਪੇਸ਼ਕਾਰੀਆਂ ਦਿੱਤੀਆਂ।

WRITTEN BY