ਤਖਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਵੱਲੋਂ ਸਿੱਖਾਂ ਦੀ ਗ੍ਰਿਫ਼ਤਾਰੀ ‘ਤੇ ਨਰਾਜ਼ਗੀ ਜ਼ਾਹਰ ਕੀਤੀ ਹੈ ।ਹਰਿਆਣਾ ਵਿਵਾਦ ‘ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ । ਜਥੇਦਾਰ ਨੇ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਪੁਲਿਸ ਜਿਸ ਤਰੀਕੇ ਨਾਲ ਜੁੱਤੀ ਪਾ ਕੇ ਗੁਰਦੁਆਰਾ ਸਾਹਿਬ ਵਿੱਚ ਗਈ ਸੀ ਉਹ ਸਰਾਸਰ ਗਲਤ ਹੈ।
ਹਰਿਆਣਾ ਵਿਵਾਦ ‘ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ । ਤਖਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਵੱਲੋਂ ਸਿੱਖਾਂ ਦੀ ਗ੍ਰਿਫ਼ਤਾਰੀ ‘ਤੇ ਨਰਾਜ਼ਗੀ ਜ਼ਾਹਰ ਕੀਤੀ ਹੈ । ਜਥੇਦਾਰ ਨੇ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਪੁਲਿਸ ਜਿਸ ਤਰੀਕੇ ਨਾਲ ਜੁੱਤੀ ਪਾ ਕੇ ਗੁਰਦੁਆਰਾ ਸਾਹਿਬ ਵਿੱਚ ਗਈ ਸੀ ਉਹ ਸਰਾਸਰ ਗਲਤ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਨੂੰ ਤੜਨਾ ਕਰਦਿਆਂ ਕਿਹਾ ਕਿ ਗੁਰਦੁਆਰਿਆਂ ‘ਤੇ ਕਬਜ਼ਾ ਕਰਨ ਤੋਂ ਪਹਿਲਾਂ ਗੁਰਦੁਆਰਾ ਐਕਟ 1925 ਨੂੰ ਪਾਰਲੀਮੈਂਟ ਵਿੱਚੋਂ ਡੀਨੋਟੀਫਾਈ ਕਰਵਾਏ।ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਦੀ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਜੁੱਤੀਆਂ ਸਮੇਤ ਦਾਖਲ ਹੋ ਕੇ ਕਬਜਾ ਕਰਨ ਤੋਂ ਰੋਕਣ ਵਾਲੇ ਉਥੋਂ ਦੇ ਸਿੱਖਾਂ ਨੂੰ ਗ੍ਰਿਫ਼ਤਾਰ ਕਰਨਾ ਨਿੰਦਨਯੋਗ ਹੈ।
ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇ ਹਰਿਆਣਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਕੇ ਗੁਰਦੁਆਰਾ ਸਾਹਿਬਾਨ ‘ਤੇ ਪੁਲਿਸ ਦੇ ਜ਼ੋਰ ਨਾਲ ਕਬਜ਼ੇ ਕਰਨੇ ਹਨ ਤਾਂ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਐਕਟ 1925 ਨੂੰ ਪਾਰਲੀਮੈਂਟ ਵਿੱਚੋਂ ਡੀਨੋਟੀਫਾਈ ਕਰਵਾਏ।ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।