March 20, 2023 5:05 am

ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲਾਂ ਦੇ ਨਵੇਂ ਸੈਸ਼ਨ ਦੇ ਦਾਖਲੇ ਵਧਾਉਣ ਲਈ ਜਾਗਰੂਕਤਾ ਵੈਨ ਨੂੰ ਦਿੱਤੀ ਹਰੀ ਝੰਡੀ

ਹਰਜੋਤ ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਰਕਾਰੀ ਸਕੂਲਾਂ ਵਿਖੇ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਲਈ ਅਤੇ ਆਮ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦੇਣ ਲਈ 23 ਜਾਗਰੂਕਤਾ ਵੈਨਾਂ ਅਗਲੇ ਤਿੰਨ ਦਿਨ ਤੱਕ ਸ਼ਹਿਰਾਂ ਅਤੇ ਪਿੰਡਾਂ ਵਿੱਚ ਪ੍ਰਚਾਰ ਕਰਨਗੀਆਂ 

ਰੂਪਨਗਰ : ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਵੱਧ ਤੋਂ ਵੱਧ ਯਕੀਨੀ ਕਰਨ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਨਵੇਂ ਸੈਸ਼ਨ ਦੇ ਦਾਖਲਾ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤੀ । ਇਸ ਮੌਕੇ ਸ. ਹਰਜੋਤ ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਰਕਾਰੀ ਸਕੂਲਾਂ ਵਿਖੇ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਲਈ ਅਤੇ ਆਮ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦੇਣ ਲਈ 23 ਜਾਗਰੂਕਤਾ ਵੈਨਾਂ ਅਗਲੇ ਤਿੰਨ ਦਿਨ ਤੱਕ ਸ਼ਹਿਰਾਂ ਅਤੇ ਪਿੰਡਾਂ ਵਿੱਚ ਪ੍ਰਚਾਰ ਕਰਨਗੀਆਂ ।

ਉਨ੍ਹਾਂ ਕਿਹਾ ਕਿ ਅਜੇ ਤੱਕ ਕੇਵਲ ਪ੍ਰਾਈਵੇਟ ਸਕੂਲਾਂ ਵੱਲੋਂ ਹੀ ਆਪਣਾ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ ਪਰ ਹੁਣ ਸਿੱਖਿਆ ਵਿਭਾਗ ਵੀ ਸਰਕਾਰੀ ਸਕੂਲਾਂ ਦੇ ਦਾਖਲੇ ਪ੍ਰਕਿਰਿਆ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਉਣ ਲਈ ਸੂਬੇ ਦੇ ਕੋਨੇ ਕੋਨੇ ਵਿੱਚ ਪ੍ਰਚਾਰ ਕਰੇਗਾ । ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿੱਚ ਲਏ ਗਏ ਇਤਹਾਸਿਕ ਫੈਸਲੇ ਅਤੇ ਨੀਤੀਆਂ ਬਾਰੇ ਦੱਸਿਆ ਜਾਵੇਗਾ । ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਵੀ ਪਹਿਲੀ ਵਾਰ ਹੋਇਆ ਕਿ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਪੱਧਰ ਉੱਤੇ ਸੁਧਾਰ ਕੀਤਾ ਜਾ ਸਕੇ ਅਤੇ ਆਮ ਲੋਕਾਂ ਦੇ ਬੱਚੇ ਵੀ ਆਧੁਨਿਕ ਢੰਗ ਨਾਲ ਮਿਆਰੀ ਸਿੱਖਿਆ ਹਾਸਲ ਕਰ ਸਕਣ ।

ਆਧਿਆਪਕਾਂ ਤੇ ਮਾਪਿਆਂ ਦੀ ਮਿਲਣੀ ਹੋਈ ਜਿਸ ਵਿਚ 19 ਲੱਖ ਦੇ ਕਰੀਬ ਮਾਪਿਆਂ ਨੇ ਹਿੱਸਾ ਲੈ ਕੇ ਇਤਹਾਸ ਰੱਚ ਦਿੱਤਾ । ਇਸ ਸਾਲ ਸੂਬੇ ਦੇ ਸਕੂਲਾਂ ਵਿਚ 1800 ਦੇ ਕਰੀਬ ਨਵੇਂ ਕਮਰੇ ਤਿਆਰ ਕੀਤੇ ਗਏ ਹਨ ਅਤੇ 300 ਨਵੇਂ ਸਕੂਲ ਖੋਲ੍ਹੇ ਗਏ ਹਨ । ਅਗਲੇ ਸਾਲ ਤੱਕ ਰਾਜ ਦੇ ਸਕੂਲਾਂ ਵਿਚ ਸ਼ਾਨਦਾਰ ਫਰਨੀਚਰ ਵੀ ਮੁਹੱਈਆ ਕਰਵਾਇਆ ਜਾਵੇਗਾ । ਸਕੂਲ ਆਫ ਐਮੀਨੈਂਸ ਸਬੰਧੀ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿਚ 117 ਸਕੂਲ ਆਫ ਐਮੀਨੈਂਸ ਵਿਚ ਦਾਖਲੇ ਲਈ ਪੋਰਟਲ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਜੋ ਕਿ 10 ਮਾਰਚ ਤੱਕ ਖੁੱਲ੍ਹੇ ਰਹਿਣਗੇ । ਇਨ੍ਹਾਂ ਸਕੂਲਾਂ ਵਿੱਚ 75 ਫ਼ੀਸਦ ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹੋਣਗੇ ਅਤੇ ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਦਾਖਲੇ ਸਕੂਲ ਆਫ ਐਮੀਨੈਂਸ ਵਿਚ ਜਰੂਰ ਕਰਵਾਉਣ ਤਾਂ ਜੋ ਬੱਚਿਆਂ ਦਾ ਭਵਿੱਖ ਬਿਹਤਰ ਬਣਾਇਆ ਜਾ ਸਕੇ ।

ਉਨ੍ਹਾਂ ਕਿਹਾ ਅਗਲੇ ਕੁਝ ਸਾਲਾਂ ਵਿੱਚ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਬਿਹਤਰ ਕਰ ਦਿੱਤਾ ਜਾਵੇਗਾ ਜਿਸ ਵਿੱਚ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾਵੇਗੀ ਅਤੇ ਉਚੇਰੀ ਸਿੱਖਿਆ ਲਈ ਵਾਧੂ ਕੋਚਿੰਗ ਦੇ ਵੀ ਪ੍ਰਬੰਧ ਕੀਤੇ ਜਾਣਗੇ । ਆਮ ਆਦਮੀ ਦੀ ਪਾਰਟੀ ਦੀ ਸਰਕਾਰ ਸਰਕਾਰੀ ਸਕੂਲਾਂ ਨੂੰ ਸਿੱਖਰਾਂ ਉੱਤੇ ਲੈਕੇ ਜਾਣ ਲਈ ਸਿੱਖਿਆ ਵਿਭਾਗ ਤੇ ਸਮੂਹ ਅਫਸਰ ਪੂਰੇ ਜ਼ੋਰਾਂ-ਸ਼ੋਰਾਂ ਨਾਲ ਉਪਰਾਲੇ ਕਰ ਰਹੇ ਹਨ । ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਦਾ ਢਾਂਚਾ ਹੋਰ ਮਜਬੂਤ ਕੀਤਾ ਜਾ ਰਿਹਾ ਹੈ ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਜਲਦ ਸਰਕਾਰੀ ਸਕੂਲਾਂ ਦੀ ਕਾਰਗੁਜਾਰੀ ਤੋਂ ਬੇਹੱਦ ਸੰਤੁਸ਼ਟ ਹੋਣਗੇ । ਸਰਕਾਰੀ ਸਕੂਲਾਂ ਦੀ ਦਿੱਖ, ਸਿੱਖਣ ਸਿਖਾਉਣ ਲਈ ਡਿਜੀਟਲ ਤਕਨੀਕ ਦੀ ਵਰਤੋਂ, ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਅਤੇ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਕਾਰਨ ਅੱਜ ਸਰਕਾਰੀ ਸਕੂਲ ਨਿੱਜੀ ਸਕੂਲਾਂ ਤੋਂ ਕਿਤੇ ਅੱਗੇ ਜਾ ਰਹੇ ਹਨ । ਇਸ ਸਮੇਂ ਉਨ੍ਹਾਂ ਨਿੱਜੀ ਸਕੂਲ ਨੂੰ ਪਛਾੜ ਚੁੱਕੇ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾਉਣ ਦੀ ਮਾਪਿਆਂ ਨੂੰ ਅ

Send this to a friend