ਅੰਮ੍ਰਿਤਸਰ 10 ਜੁਲਾਈ (ਪੀ. ਟੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਸ੍ਰ: ਦਿਲਜੀਤ ਸਿੰਘ ਬੇਦੀ ਵੱਲੋਂ ਦਫ਼ਤਰ ਤੋਂ ਜਾਰੀ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੱਜ 11 ਜੁਲਾਈ ਨੂੰ ਗੁਰਦੁਆਰਾ ਕਲਗੀਧਰ ਨਿਵਾਸ, ਸੈਕਟਰ 27-ਬੀ, ਸਬ-ਆਫ਼ਿਸ, ਚੰਡੀਗੜ• ਵਿਖੇ ਦੁਪਹਿਰ 11-00 ਵਜੇ ਹੋਵੇਗੀ। ਉਨ•ਾਂ ਦੱਸਿਆ ਕਿ ਇਸ ਇਕੱਤਰਤਾ ਵਿੱਚ ਹਰਿਆਣਾ ਦੀ ਹੁੱਡਾ ਦੀ ਕਾਂਗਰਸ ਸਰਕਾਰ ਵੱਲੋਂ ਵੱਖਰੀ ਗੁਰਦੁਆਰਾ ਕਮੇਟੀ ਬਨਾਉਣ ਦੇ ਐਲਾਨ ਕਰਨ ਅਤੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਦੇ ਮਸਲਿਆਂ ਤੇ ਵਿਚਾਰ ਹੋਵੇਗੀ।



