Skip to content
Independent perspectives. Global stories.
BREAKING

ਸਰਨਾ ਨੂੰ ਅਕਾਲ ਤਖਤ ਸਾਹਿਬ ‘ਤੇ 26 ਨੂੰ ਪੇਸ਼ ਹੋਣ ਦਾ ਫਰਮਾਨ

Share this story

ਅੰਮ੍ਰਿਤਸਰ, 20 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਅਕਾਲ ਤਖਤ ਸਾਹਿਬ  ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ 26 ਜੁਲਾਈ ਨੂੰ ਅਕਾਲ ਤਖਤ ਸਾਹਿਬ ‘ਤੇ ਦੁਬਾਰਾ ਤਲਬ ਕੀਤਾ ਹੈ।
sarn
26 ਨੂੰ ਪੰਜਾਂ ਤਖਤਾਂ ਦੇ ਸਿੰਘ ਸਾਹਿਬਾਨ ਦੀ ਹੋਣ ਵਾਲੀ ਬੈਠਕ ਵਿਚ ਸਰਨਾ ਨੂੰ ਹਾਜ਼ਰ ਹੋਣ ਦਾ ਫਰਮਾਨ ਜਾਰੀ ਕੀਤਾ ਗਿਆ ਹੈ। ਪੰਥਕ ਸੂਤਰਾਂ ਅਨੁਸਾਰ ਇਸ ਸੰਬੰਧੀ ਪੱਤਰ ਅਕਾਲ ਤਖਤ ਸਾਹਿਬ ਦੇ ਦਫਤਰ ਤੋਂ ਸਰਨਾ ਨੂੰ ਭੇਜ ਦਿੱਤਾ ਗਿਆ ਹੈ, ਜਦਕਿ ਸਰਨਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਪੱਤਰ ਹਾਸਲ ਨਹੀਂ ਹੋਇਆ ਹੈ। ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜ਼ਿਕਰਯੋਗ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੰਗਿਆਂ ਵਿਚ ਮਾਰੇ ਗਏ ਲੋਕਾਂ ਦੀ ਯਾਦ ਵਿਚ ਯਾਦਗਾਰ ਸਥਾਪਿਤ ਕਰਨ ਦਾ ਫੈਸਲਾ ਲਿਆ ਗਿਆ ਸੀ। 5 ਜੂਨ ਨੂੰ ਯਾਦਗਾਰ ਬਾਰੇ ਨੀਂਹ ਪੱਥਰ ਰੱਖਿਆ ਜਾਣਾ ਸੀ, ਇਸ ਤੋਂ ਇਕ ਦੋ ਦਿਨ ਪਹਿਲਾਂ ਹੀ ਸਰਨਾ ਯਾਦਗਾਰ ਮਾਮਲੇ ਨੂੰ ਲੈ ਕੇ ਹਾਈਕੋਰਟ ਚਲੇ ਗਏ, ਮਤਲਬ ਉਨ੍ਹਾਂ ਨੇ ਨੀਂਹ ਪੱਥਰ ਸਮਾਗਮ ਰੁਕਵਾਉਣ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ। ਸਟੇਅ ਹਾਸਲ ਨਾ ਹੋਣ ਕਾਰਨ ਦਿੱਲੀ ਕਮੇਟੀ ਨੇ ਨੀਂਹ ਪੱਥਰ ਮਿਥੀ ਤਰੀਕ ‘ਤੇ ਹੀ ਰੱਖ ਲਿਆ ਸੀ। ਯਾਦਗਾਰ ਦਾ ਵਿਰੋਧ ਕਰਨ ਕਾਰਨ ਹੀ ਸਰਨਾ ਨੂੰ ਅਕਾਲ ਤਖਤ ‘ਤੇ ਤਲਬ ਕੀਤਾ ਗਿਆ ਹੈ।

WRITTEN BY