Skip to content
Independent perspectives. Global stories.
BREAKING

.ਕੌਮਾਂਤਰੀ ਪੱਧਰ ’ਤੇ ਸੈਰ ਸਪਾਟਾ ਕੇਂਦਰ ਵਜੋਂ ਉਭਰੇਗਾ ਅੰਮ੍ਰਿਤਸਰ : ਠੰਡਲ

Share this story

ਇਤਿਹਾਸਕ ਨਗਰੀ ਨੂੰ ‘ਹੈਰੀਟੇਜ ਯੋਜਨਾ’ ਤਹਿਤ ਸ਼ਾਮਲ ਕਰਨ ’ਤੇ ਜੇਤਲੀ ਦਾ ਕੀਤਾ ਧੰਨਵਾਦ

Page-1-copy_31 ਚੰਡੀਗੜ੍ਹ, 14 ਜੁਲਾਈ (ਪੀ. ਟੀ)- ਸ੍ਰੀ ਅੰਮ੍ਰਿਤਸਰ ਸਾਹਿਬ ਸਿੱਖ ਇਤਿਹਾਸ ਵਿੱਚ ਇੱਕ ਵਿਲੱਖਣ ਸਥਾਨ ਰੱਖਣ ਵਾਲਾ ਸ਼ਹਿਰ ਹੈ। ਗੁਰੂਆਂ ਵੱਲੋਂ ਵਰੋਸਾਈ ਇਸ ਧਰਤੀ ਨੂੰ ਕੌਮਾਂਤਰੀ ਨੂੰ ਸੈਰ-ਸਪਾਟਾ ਨਕਸ਼ੇ ’ਤੇ ਉਭਾਰਨ ਲਈ ਪੰਜਾਬ ਸਰਕਾਰ ਵੱਲੋਂ ਕਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਬੀਤੇ ਦਿਨੀਂ ਕੇਂਦਰੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਬਜਟ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ‘ਵਿਰਾਸਤੀ ਨਗਰੀ’ ਯੋਜਨਾ ’ਚ ਸ਼ਾਮਲ ਕੀਤੇ ਜਾਣ ਨਾਲ ਹੁਣ ਅੰਮ੍ਰਿਤਸਰ ਕੌਮਾਂਤਰੀ ਪੱਧਰ ’ਤੇ ਇੱਕ ਪ੍ਰਮੁੱਖ ਸੈਰ-ਸਪਾਟਾ ਨਗਰ ਬਣ ਜਾਵੇਗਾ। ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਵੱਲੋਂ ਪੇਸ਼ ਕੀਤੇ ਬਜਟ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ 500 ਕਰੋੜ ਵਾਲੀ ਵਿਰਾਸਤੀ ਸ਼ਹਿਰ ਯੋਜਨਾ ਵਿੱਚ ਸ਼ਾਮਲ ਕਰਨਾ ਇਤਿਹਾਸਕ ਪਹਿਲਕਦਮੀ ਹੈ ਜਿਸ ਨਾਲ ਇਸ ਇਤਿਹਾਸਕ

ਸ਼ਹਿਰ ਦੀ ਕਾਇਆ ਕਲਪ ਹੋ ਜਾਵੇਗੀ।ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਸ. ਸੋਹਣ ਸਿੰਘ ਠੰਡਲ ਨੇ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਉਕਤ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਰੇਲ ਬਜਟ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਵਿਸ਼ੇਸ਼ ਰੇਲ ਗੱਡੀਆਂ ਵੀ ਚਲਾਈਆਂ ਗਈਆਂ ਹਨ। ‘ਕੋਲਕਾਤਾ-ਅੰਮ੍ਰਿਤਸਰ’ ਕੌਮੀ ਉਦਯੋਗਿਕ ਕੋਰੀਡੋਰ ਨਾਲ ਇਸ ਪਵਿੱਤਰ ਸ਼ਹਿਰ ਨੂੰ ਵੱਡਾ ਫ਼ਾਇਦਾ ਹੋਵੇਗਾ। ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਨ ਦੇ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਸ. ਠੰਡਲ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਚੌਗਿਰਦੇ/ਗਲਿਆਰੇ ਨੂੰ ਸੁੰਦਰ ਬਣਾਉਣ ਲਈ ਵਿਸ਼ੇਸ਼ ਪ੍ਰਾਜੈਕਟ ਅਰੰਭਿਆ ਗਿਆ ਹੈ ਜਿਸ ’ਤੇ ਤਕਰੀਬਨ 120 ਕਰੋੜ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਵਕਾਰੀ ਪ੍ਰਾਜੈਕਟ ਇਸੇ ਵਰ੍ਹੇ ਅਗਸਤ ਮਹੀਨੇ ਤੱਕ ਮੁਕੰਮਲ ਕੀਤਾ ਜਾਵੇਗਾ।
ਮੰਤਰੀ ਨੇ ਦੱਸਿਆ ਕਿ ਜੰਗੀ ਸ਼ਹੀਦਾਂ ਦੀ ਯਾਦ ਵਿੱਚ ਅੰਮ੍ਰਿਤਸਰ-ਅਟਾਰੀ ਰੋਡ ਉਪਰ 7 ਏਕੜ ਜ਼ਮੀਨ ’ਤੇ ‘ਵਾਰ ਹੀਰੋਜ਼ ਮੈਮੋਰੀਅਲ’ ਸਥਾਪਤ ਕੀਤਾ ਜਾ ਰਿਹਾ ਹੈ। ਇਹ ਜੰਗੀ ਯਾਦਗਾਰ ਉਨ੍ਹਾਂ ਬਹਾਦਰ ਪੰਜਾਬ ਜਵਾਨਾਂ ਦੀ ਯਾਦ ਨੂੰ ਚਿਰ ਸਦੀਵੀ ਕਰੇਗਾ, ਜਿਨ੍ਹਾਂ ਨੇ ਦੇਸ਼ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰੀਆਂ। ਸ. ਠੰਡਲ ਨੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਭਗਵਾਨ ਬਾਲਮੀਕ ਦੀ ਯਾਦ ਵਿੱਚ ‘ਭਗਵਾਨ ਬਾਲਮੀਕ ਤੀਰਥ ਸਥਲ’ ਦੀ ਸਥਾਪਨਾ ਵੀ ਕੀਤੀ ਜਾ ਰਹੀ ਹੈ, ਜੋ ਅੰਤਰਰਾਸ਼ਟਰੀ ਪੱਧਰ ਦਾ ਧਾਰਮਕ ਸਥਲ ਹੋਵੇਗਾ।

WRITTEN BY