Skip to content
Independent perspectives. Global stories.
BREAKING

ਮੰਤਰੀ ਮੰਡਲ ਵੱਲੋਂ ਪੰਜਾਬ ਐਡਵੋਕੇਟਸ ਵੈਲਫੇਅਰ ਫੰਡ ਐਕਟ ਵਿੱਚ ਸੋਧ ਨੂੰ ਪ੍ਰਵਾਨਗੀ

Share this story

ਵਿਧਾਨ ਸਭਾ ਵਿੱਚ ਸੂਬਾ ਸਰਕਾਰ ਦੀਆਂ ਕੈਗ ਰਿਪੋਰਟਾਂ ਪੇਸ਼ ਕਰਨ ਦੀ ਪ੍ਰਵਾਨਗੀ

Page-1-copy_03  ਪਰਨੀਤ ਬਰਾੜ-  ਕਾਰਜਕਾਰੀ ਸੰਪਾਦਕ  ਜਲੰਧਰ/ਚੰਡੀਗੜ੍ਹ, 14 ਜੁਲਾਈ- ਮ੍ਰਿਤਕ ਵਕੀਲਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਐਡਵੋਕੇਟਸ ਵੈਲਫੇਅਰ ਫੰਡ ਐਕਟ, 2002 ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।2014 ਬਾਰੇ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਆਰਡੀਨੈਂਸ ਨੂੰ ਐਕਟ ਦਾ ਰੂਪ ਦੇਣ ਲਈ ਪੰਜਾਬ ਵਿਧਾਨ ਸਭਾ ਦੇ ਆਉਂਦੇ ਬਜਟ ਇਜਲਾਸ ਵਿੱਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ।       ਮੰਤਰੀ ਮੰਡਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ

ਐਕਟ 2001 ਵਿੱਚ ਸੋਧ ਕਰਕੇ ਰਾਜ ਮਹਿਲਾ ਕਮਿਸ਼ਨ ਦੇ ਉਪ ਚੇਅਰਮੈਨ ਦਾ ਅਹੁਦਾ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਕਮਿਸ਼ਨ ਨੂੰ ਜਿੱਥੇ ਮਹਿਲਾਵਾਂ ਦੇ ਹੱਕਾਂ ਦੀ ਸੁਰੱਖਿਆ ਲਈ ਆਪਣਾ ਕੰਮਕਾਜ ਹੋਰ ਵਧੇਰੇ ਪ੍ਰਭਾਵੀ ਢੰਗ ਨਾਲ ਕਰਨ ਵਿੱਚ ਸਹਾਇਤਾ ਮਿਲੇਗੀ, ਉਥੇ ਹੀ ਮਹਿਲਾਵਾਂ ਦੇ ਅਧਿਕਾਰਾਂ ਨੂੰ ਯਕੀਨੀ ਬਣਾਇਆ ਜਾ ਸਕੇਗਾ। ਸੂਬਾ ਸਰਕਾਰ ਦੇ ਮੁਲਾਜਮਾਂ ਦੀ ਚਿਰੋਕਣੀ ਮੰਗ ਨੂੰ ਪ੍ਰਵਾਨ ਕਰਦਿਆਂ ਮੰਤਰੀ ਮੰਡਲ ਨੇ ਪੈਨਸ਼ਨ ਦੀ ਕਮਿਊਟੇਸ਼ਨ 20 ਫ਼ੀਸਦੀ ਤੋਂ ਵਧਾ ਕੇ 30 ਫ਼ੀਸਦੀ ਕਰਨ ਦੇ ਲਏ ਫੈਸਲੇ ਨੂੰ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ 1 ਅਪ੍ਰੈਲ, 2013 ਤੋਂ ਬਾਅਦ ਸੇਵਾ ਮੁਕਤ ਹੋਏ ਪੈਨਸ਼ਨਰਾਂ ‘ਤੇ ਵੀ ਲਾਗੂ ਹੋਵੇਗਾ ਅਤੇ ਉਹ ਵਧੇ ਹੋਏ ਰੇਟਾਂ ‘ਤੇ ਅਡੀਸ਼ਨਲ ਕਮਿਊਟੇਸ਼ਨ ਲਈ ਹੱਕਦਾਰ ਹੋਣਗੇ। ਮੰਤਰੀ ਮੰਡਲ ਨੇ ਸਾਲ 2012-13 ਦੀਆਂ ਪੰਜਾਬ ਸਰਕਾਰ ਨਾਲ ਸਬੰਧਤ ਕੰਪਟਰੋਲਰ ਜਨਰਲ ਆਫ਼ ਇੰਡੀਆ (ਕੈਗ) ਦੀਆਂ ਰਿਪੋਰਟਾਂ ਆਗਾਮੀ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਸਾਲ 2014-15 ਲਈ ਬਜਟ ਤਜਵੀਜ਼ਾਂ ਨੂੰ ਵਿਚਾਰਦਿਆਂ ਇਨ੍ਹਾਂ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।

WRITTEN BY