ਅੰਮ੍ਰਿਤਸਰ 14 ਜੁਲਾਈ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਸਿੱਖ ਗੁਰੂ ਸਾਹਿਬਾਨ, ਭਗਤਾਂ ਤੇ ਸ਼ਹੀਦ ਸਿੰਘਾਂ ਦੇ ਪ੍ਰਕਾਸ਼ ਗੁਰਪੁਰਬ, ਸ਼ਹੀਦੀ ਦਿਹਾੜੇ, ਜਨਮ ਦਿਹਾੜੇ ਆਦਿ ਮਨਾਉਂਦੀ ਹੈ। ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਵੀ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਪੂਰੀ ਸ਼ਰਧਾ-ਭਾਵਨਾ ਨਾਲ 16 ਜੁਲਾਈ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਰਿਲੀਜ਼ ’ਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ 14 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਤੇ 16 ਜੁਲਾਈ ਨੂੰ ਸਵੇਰੇ 9.00 ਵਜੇ ਭੋਗ ਪੈਣਗੇ, ਉਪਰੰਤ 11.00 ਵਜੇ ਤੱਕ ਧਾਰਮਿਕ ਦੀਵਾਨ
ਸੱਜਣਗੇ।ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਇਲਾਹੀ ਗੁਰਬਾਣੀ ਦੇ ਕੀਰਤਨ ਤੇ ਪੰਥ ਪ੍ਰਸਿੱਧ ਢਾਡੀ ਜਥੇ ਬੀਰ ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਸੰਗਤਾਂ ਨੂੰ ਅਪੀਲ ਹੈ ਕਿ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।



