ਅੰਮ੍ਰਿਤਸਰ, 16 ਜੁਲਾਈ- ਹਰਿਆਣਾ ਦੀ ਵੱਖਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਨ ’ਤੇ ਹੁਣ ਕਾਨੂੰਨੀ ਚਾਰਾਜੋਈ ਅਤੇ ਪੰਥਕ ਅਰਜੋਈਆਂ ਦਾ ਕੋਈ ਅਸਰ ਨਾ ਹੋਣ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਵੱਖਰੀ ਕਮੇਟੀ ਦੀ ਮੰਗ ਕਰਦੇ ਆ ਰਹੇ ਐਡਹਾਕ ਕਮੇਟੀ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਜਨਰਲ ਸਕੱਤਰ ਦੀਦਾਰ ਸਿੰਘ ਨਲਵੀ ਅਤੇ ਹਰਿਆਣਾ ਦੇ ਕੈਬਨਿਟ ਮੰਤਰੀ ਹਰਮੋਹਿੰਦਰ ਸਿੰਘ ਚੱਠਾ ਨੂੰ ਸਿੱਖ ਪੰਥ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕਰਨ ਦੇ ਦੋਸ਼ਾਂ ਤਹਿਤ ਪੰਥ ਵਿਚੋਂ ਛੇਕ ਦਿੱਤਾ ਹੈ।
ਪੰਜ ਸਿੰਘ ਸਾਹਿਬਾਨ ਵਲੋਂ ਚੱਠਾ, ਨਲਵੀ ਤੇ ਝੀਂਡਾ ਪੰਥ ਚੋਂ ਖਾਰਿਜ



