Skip to content
Independent perspectives. Global stories.
BREAKING

ਰਾਮਬਨ ਫਾਈਰਿੰਗ : ਅਮਰਨਾਥ ਯਾਤਰਾ ਦੂਜੇ ਦਿਨ ਵੀ ਰੱਦ, ਕਰਫ਼ਿਊ ਜਾਰੀ

Share this story

ਸ੍ਰੀਨਗਰ, 20 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਕਸ਼ਮੀਰ ਘਾਟੀ ਵਿਚ ਕਈ ਥਾਵਾਂ ‘ਤੇ ਅਤੇ ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਕਰਫ਼ਿਊ ਕਾਰਨ ਅੱਜ ਦੂਸਰੇ ਦਿਨ ਵੀ ਅਮਰਨਾਥ ਯਾਤਰਾ ਰੋਕ ਦਿੱਤੀ ਗਈ। ਗੁਲ ਇਲਾਕੇ ਵਿਚ ਗੋਲੀਬਾਰੀ ਦੀ ਘਟਨਾ ਕਾਰਨ ਕਰਫ਼ਿਊ ਲਗਾਇਆ ਗਿਆ ਹੈ। ਅਧਿਕਾਰਿਤ ਸੂਤਰਾਂ ਦਾ ਕਹਿਣਾ ਹੈ ਕਿ ਜੰਮੂ ਸਥਿਤ ਆਧਾਰ ਕੈਂਪ ਤੋਂ ਕਸ਼ਮੀਰ ਲਈ ਤੀਰਥ ਯਾਤਰੀਆਂ ਦੇ ਨਵੇਂ ਜਥੇ ਨੂੰ ਨਹੀਂ ਜਾਣ ਦਿੱਤਾ ਗਿਆ।ਇਕ ਅਧਿਕਾਰਿਤ ਬੁਲਾਰੇ ਦਾ ਕਹਿਣਾ ਹੈ ਕਿ ਯਾਤਰਾ ਰੱਦ ਕਰਨ ਦਾ ਫ਼ੈਸਲਾ ਅਧਿਕਾਰੀਆਂ ਦਾ ਹੈ। ਮੌਜੂਦਾ ਸਥਿਤੀ ਦੇ ਚਲਦਿਆਂ ਅਮਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿਚ ਬੀ.ਐਸ.ਐਫ਼ ਦੀ ਗੋਲੀ ਨਾਲ ਚਾਰ ਲੋਕਾਂ ਦੇ ਮਾਰੇ ਜਾਣ ਦੀ ਘਟਨਾ ਦੇ ਵਿਰੋਧ ਵਿਚ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਸਾਰੇ ਪ੍ਰਮੁੱਖ ਕਸਬਿਆਂ ਵਿਚ ਅੱਜ ਦੂਜੇ ਦਿਨ ਵੀ ਕਰਫ਼ਿਊ ਲਗਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਘਾਟੀ ਦੇ ਵਿਸ਼ੇਸ਼ ਇਲਾਕਿਆਂ ਵਿਚ ਧਾਰਾ 144 ਲਾਗੂ ਹੈ, ਜਿਸ ਅਨੁਸਾਰ ਕਿਸੇ ਸਥਾਨ ‘ਤੇ ਚਾਰ ਤੋਂ ਜ਼ਿਆਦਾ ਵਿਅਕਤੀ ਇਕੱਠੇ ਨਹੀਂ ਹੋ ਸਕਦੇ। ਜ਼ਿਕਰਯੋਗ ਹੈ ਕਿ ਘਾਟੀ ਦੇ ਕਈ ਹਿੱਸਿਆਂ ਵਿਚ ਕੱਲ੍ਹ ਵੱਡੇ ਪੈਮਾਨੇ ‘ਤੇ ਹੋਏ ਵਿਰੋਧ ਪ੍ਰਦਰਸ਼ਨਾਂ ਅਤੇ ਝੜਪਾਂ ਕਾਰਨ ਸੁਰੱਖਿਆ ਬਲਾਂ ਦੇ 17 ਜਵਾਨਾਂ ਸਮੇਤ 22 ਲੋਕ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਸਥਿਤੀ ਨੂੰ ਦੇਖਦੇ ਹੋਏ ਕਰਫ਼ਿਊ ਅੱਜ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਸ੍ਰੀਨਗਰ ਸਮੇਤ ਘਾਟੀ ਦੇ ਵੱਖ-ਵੱਖ ਇਲਾਕਿਆਂ ਵਿਚ ਸਥਿਤੀ ਕੰਟਰੋਲ ਵਿਚ ਰੱਖਣ ਲਈ ਪੁਲਿਸ ਅਤੇ ਸੀ.ਆਰ.ਪੀ.ਐਫ਼ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਕਾਨੂੰਨ ਪਰਿਵਰਤਨ ਏਜੰਸੀਆਂ ਨੇ ਸ੍ਰੀਨਗਰ ਅਤੇ ਘਾਟੀ ਦੇ ਦੂਸਰੇ ਸਮੱਸਿਆਗ੍ਰਸਤ ਇਲਾਕਿਆਂ ਦੀ ਨਾਕਾਬੰਦੀ ਕਰ ਦਿੱਤੀ ਹੈ।

WRITTEN BY