ਸ੍ਰੀਨਗਰ, 18 ਜੁਲਾਈ (ਪੀ. ਟੀ)- 28 ਜੂਨ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਦੌਰਾਨ 2 ਹੋਰ ਸ਼ਰਧਾਲੂਆਂ ਦੀ ਮੌਤ ਤੋਂ ਬਾਅਦ ਯਾਤਰਾ ਦੌਰਾਨ ਮਰਨ ਵਾਲਿਆਂ ਦੀ ਗਿਣਤੀ 30 ਤੱਕ ਪੁੱਜ ਗਈ ਹੈ। ਮਰਨ ਵਾਲੇ ਦੋ ਸ਼ਰਧਾਲੂਆਂ ‘ਚੋਂ ਇਕ ਜ਼ਿਲ੍ਹਾ ਮੋਗਾ ਦਾ ਹੈ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਗੁਜਰਾਤ ਵਾਸੀ 57 ਸਾਲਾ ਚੰਪਾਨਾਰੀ ਮਨੋਹਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਕ ਹੋਰ ਯਾਤਰੀ ਕੰਚਨ ਸਿੰਘ (38) ਜੋਕਿ ਪੰਜਾਬ ਦੇ ਮੋਗਾ ਦਾ ਰਹਿਣ ਵਾਲਾ ਹੈ ਤੇ ਉਸ ਨੂੰ ਦਿਲ ਦਾ ਦੌਰਾ ਪੈਣ ਕਾਰਨ ਐਸ. ਕੇ. ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਐਸ.ਕੇ.ਆਈ.ਐਮ.ਐਸ.) ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਬਾਅਦ ‘ਚ ਉਸ ਦੀ ਮੌਤ ਹੋ ਗਈ।



