ਬਠਿੰਡਾ, 19 ਜੁਲਾਈ (ਬਸੰਤ ਸਿੰਘ ਅਗਰੋਈਆ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੋਰ ਤਰੱਕੀ ਵੱਲ ਲੈ ਜਾਣ ਲਈ ਇਸ ਦਾ ਹੋਰ ਵਿਸਥਾਰ ਕਰਨ ਵਾਸਤੇ ਗੋਆ ਦੇ ਉਦਯੋਗ ਮੰਤਰੀ ਸ਼੍ਰੀ ਮਹਾਦੇਵ ਨਾਇਕ ਨਾਲਮੀਟਿੰਗ ਕੀਤੀ ਅਤੇ ਫੂਡ ਪ੍ਰੋਸੈਸਿੰਗ ਖੇਤਰ ਦੇ ਵਿਕਾਸ ਬਾਰੇ ਵੱਖ-ਵੱਖ ਪਹਿਲੂਆਂ ਤੇ ਵਿਚਾਰ-ਵਟਾਂਦਰਾ ਕੀਤਾ । ਮੀਟਿਂੰਗ ਦੌਰਾਨ ਕੇਂਦਰੀ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਖੇਤੀ ਖੇਤਰ ਦੀ ਆਰਥਿਕਤਾ ਨੂੰ ਹੋਰ ਮਜਬੂਤ ਕਰਨ ਲਈ ਫੂਡ ਪ੍ਰੋਸੈਸਿੰਗ ਉਦਯੋਗਰਾਹੀਂ ਅਹਿਮ ਯੋਗਦਾਨ ਪਾਉਣ ਲਈ ਵਚਨਬੱਧ ਹੈ ।ਸ਼੍ਰੀਮਤੀ ਬਾਦਲ ਨੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਉਦਯੋਗ ਦਾ ਫਾਇਦਾ ਕਿਸਾਨਾਂ ਅਤੇ ਉਪਭੋਗਤਾਵਾਂ ਲਈ ਕਾਫੀ ਲਾਹੇਵੰਦ ਸਾਬਤ ਹੋਵੇਗਾ । ਇਸੇ ਦੌਰਾਨ ਉਨ?ਾਂ ਦੱਸਿਆ ਕਿ ਕੇਂਦਰੀ ਵਿੱਤ ਮੰਤਰੀ ਸ਼੍ਰੀ ਅਰੁਨ ਜੇਤਲੀ ਵੱਲੋਂ ਚਲ ਰਹੇ ਬੱਜਟ ਸੈਸ਼ਨ ਵਿੱਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਹੂਲਾਰਾ ਦੇਣ ਵਾਸਤੇ ਨਬਾਰਡ
ਰਾਹੀਂ 2000 ਕਰੋੜ ਰੁਪਏ ਦੇ ਵੱਖਰੇ ਫੰਡ ਦੇਣ ਦਾ ਐਲਾਨ ਕੀਤਾ ਜਿਸ ਨਾਲ ਇਸ ਖੇਤਰ ਦਾ ਹੋਰ ਵਿਕਾਸ ਹੋਵੇਗਾ ।ਸ਼੍ਰੀਮਤੀ ਬਾਦਲ ਨੇ ਕਿਹਾ ਕਿ ਨਬਾਰਡ ਦੇ ਰਾਹੀਂ ਫੂਡ ਪ੍ਰੋਸੈਸਿੰਗ ਖੇਤਰ ਨੂੰ ਕਰਜ਼ਾ ਤੇ ਹੋਰ ਵਿੱਤੀ ਸਹੂਲਤਾਂ ਮਿਲਣ ਨਾਲ ਫੂਡ ਪ੍ਰੋਸੈਸਿੰਗ ਖੇਤਰ ਦਾ ਹੋਰ ਵਧੇਰੇ ਵਿਕਾਸ ਕਰਨਾ ਸੰਭਵ ਹੋਵੇਗਾ ।



