Skip to content
Independent perspectives. Global stories.
BREAKING

ਜੰਮੂ-ਕਸ਼ਮੀਰ ’ਚ ਕਾਂਗਰਸ-ਨੈਸ਼ਨਲ ਕਾਨਫਰੰਸ ਦਾ ਗਠਜੋੜ ਟੁੱਟਿਆ’

Share this story

ਕਾਂਗਰਸ ਵੱਲੋਂ ਅਕਤੂਬਰ ’ਚ ਵਿਧਾਨ ਸਭਾ ਚੋਣਾਂ ਇਕੱਲੇ ਲੜਨ ਦਾ ਐਲਾਨ

Page-1_06 ਨਵੀਂ ਦਿੱਲੀ, 20 ਜੁਲਾਈ (ਪੀ. ਟੀ. ਲਾਇਵ)- ਜੰਮੂ – ਕਸ਼ਮੀਰ ‘ਚ ਕਾਂਗਰਸ ਤੇ ਨੈਸ਼ਨਲ ਕਾਨਫਰੰਸ ਦਾ ਗਠਜੋੜ ਟੁੱਟ ਗਿਆ ਹੈ। ਕਾਂਗਰਸ ਨੇ ਇੱਕ ਪ੍ਰੈਸ ਕਾਨਫਰੰਸ ਕਰ ਕੇ ਇਕੱਲੇ ਚੋਣ ਲੜਨ ਦਾ ਐਲਾਨ ਕੀਤਾ। ਕਾਂਗਰਸ ਦਾ ਕਹਿਣਾ ਹੈ ਕਿ ਅਕਤੂਬਰ ‘ਚ ਹੋਣ ਵਾਲੇ ਵਿਧਾਨਸਭਾ ਚੋਣ ‘ਚ ਆਪਣੇ ਦਮ ‘ਤੇ ਉਤਰੇਗੀ ਤੇ ਰਾਜ ਦੀ ਸਾਰੀਆਂ 87 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰੇਗੀ। ਹਾਲਾਂਕਿ ਕਾਂਗਰਸ ਨੇ ਇਹ ਕਿਹਾ ਕਿ ਰਾਜ ਦੀ ਉਮਰ ਅਬਦੁੱਲਾ ਸਰਕਾਰ ਨੂੰ ਉਨ੍ਹਾਂ ਦਾ ਸਮਰਥਨ ਜਾਰੀ ਰਹੇਗਾ। ਕਾਂਗਰਸ ਨੇਤਾ ਅੰਬਿਕਾ ਸੋਨੀ ਨੇ ਕਿਹਾ ਕਿ ਕਾਂਗਰਸ ਸਾਰੀਆਂ 87 ਸੀਟਾਂ ‘ਤੇ ਇਕੱਲੀ ਚੋਣ ਲੜੇਗੀ। ਉਥੇ ਹੀ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਵੱਖ ਹੋਣਾ ਚੰਗਾ ਹੈ, ਹੁਣ ਦੋਵੇਂ ਇੱਕ ਦੂੱਜੇ ਦੇ ਭਰੋਸੇ ਨਹੀਂ ਰਹਿਣਗੇ।

ਉਥੇ ਹੀ ਇਹ ਗਠਜੋੜ ਟੁੱਟਣ ਤੋਂ ਬਾਅਦ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਟਵੀਟ ਕਰ ਕੇ ਕਿਹਾ ਕਿ 10 ਦਿਨ ਪਹਿਲਾਂ ਮੈਂ ਸੋਨੀਆ ਗਾਂਧੀ ਨੂੰ ਮਿਲਿਆ ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਮੈਂ ਉਨ੍ਹਾਂ ਨੂੰ ਨੈਸ਼ਲਨ ਕਾਨਫਰੰਸ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਕਿ ਅਸੀ ਚੋਣ ਇਕੱਲੇ ਲੜਾਂਗੇ। ਮੈਂ ਉਨ੍ਹਾਂ ਨੂੰ ਇਹ ਵੀ ਦੱਸਿਆ ਕਿ ਇਸ ਖ਼ਬਰ ਦੀ ਮੈਂ ਸਰਵਜਨਕ ਤੌਰ ‘ਤੇ ਘੋਸ਼ਣਾ ਨਹੀਂ ਕਰਾਂਗਾ।

WRITTEN BY