ਜੰਮੂ, 20 ਜੁਲਾਈ (ਪੀ. ਟੀ)-ਪਾਕਿਸਤਾਨ ਨੇ ਮੁੜ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਜੰਮੂ ‘ਚ ਅੰਤਰਰਾਸ਼ਟਰੀ ਸਰਹੱਦ ‘ਤੇ 15 ਭਾਰਤੀ ਚੌਕੀਆਂ ਅਤੇ ਕਈ ਪਿੰਡਾਂ ‘ਤੇ ਭਾਰੀ ਗੋਲੀਬਾਰੀ ਕੀਤੀ ਹੈ, ਜਿਸ ਕਾਰਨ ਕਈ ਮਕਾਨਾਂ ਤੇ ਪਸ਼ੂ ਧਨ ਦਾ ਨੁਕਸਾਨ ਹੋਇਆ। ਇਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਾਕਿਸਤਾਨੀ ਫ਼ੌਜੀਆਂ ਨੇ ਤੜਕੇ 2 ਵਜੇ ਜੰਮੂ ਦੇ ਆਰ.ਐਸ. ਪੁਰਾ ਤੇ ਅਰਨੀਆ ਸੈਕਟਰ ਦੇ ਪਿੰਡਾਂ ਤੇ 15 ਮੋਹਰਲੀਆਂ ਭਾਰਤੀ ਚੌਕੀਆਂ ‘ਤੇ ਭਾਰੀ ਗੋਲੀਬਾਰੀ ਕੀਤੀ। ਉਧਰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪਾਕਿਸਤਾਨ ਵਲੋਂ ਲਗਾਤਾਰ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਨਾਲ ਗੱਲਬਾਤ ਕਰਨ ਲਈ ਕਿਹਾ। ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ਦਾ ਬੀ.ਐਸ.ਐਫ. ਵਲੋਂ ਵੀ
ਜਵਾਬ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਗੋਲੀਬਾਰੀ ਦੌਰਾਨ ਕਈ ਘਰ ਨੁਕਸਾਨੇ ਗਏ ਅਤੇ ਤਿੰਨ ਪਸ਼ੂਆਂ ਦੀ ਮੌਤ ਹੋ ਗਈ, ਜਦੋਂ ਕਿ 6 ਹੋਰ ਜ਼ਖ਼ਮੀ ਹੋ ਗਏ।



