Skip to content
Independent perspectives. Global stories.
BREAKING

ਭਾਰਤ-ਪਾਕਿ ਵਿਦੇਸ਼ ਸਕੱਤਰਾਂ ਦੀ ਮੀਟਿੰਗ ਅਗਲੇ ਮਹੀਨੇ ਸੰਭਵ

Share this story

ਕਰਾਚੀ, 23 ਜੁਲਾਈ (ਪੀ. ਟੀ)- ਭਾਰਤ-ਪਾਕਿ ਵਿਦੇਸ ਸਕੱਤਰਾਂ ਦੀ ਮੀਟਿੰਗ ਅਗਲੇ ਮਹੀਨੇ ਦੇ ਅੱਧ ਵਿਚ ਹੋਣ ਦੀ ਸੰਭਾਵਨਾ ਹੈ। ਇਸ ਬਾਰੇ ਇਕ ਮੀਡੀਆ ਰਿਪੋਰਟ ਨੇ ਪਾਕਿਸਤਾਨ ਦੇ ਇਕ ਸੀਨੀਅਰ ਡਿਪਲੋਮੈਟ ਦੇ ਹਵਾਲੇ ਨਾਲ ਖਬਰ ਦਿੱਤੀ ਹੈ। ਡਾਨ ਵਿਚ ਛਪੀ ਖਬਰ ਵਿਚ ਦਸਿਆ ਗਿਆ ਹੈ ਕਿ ਦੋਹਾਂ ਦੇਸ਼ਾਂ ਦੇ ਡਿਪਲੋਮੈਟ ਇਸ ਸਬੰਧੀ ਸੰਭਾਵੀ ਤਰੀਕਾਂ ਬਾਰੇ ਵਿਚਾਰ ਵਟਾਂਦਰਾ ਕਰ ਰਹੇ ਹਨ। ਤਰੀਕਾਂ ਨੂੰ ਅੰਤਿਮ ਛੋਹਾਂ ਦੇਣ ਵਿਚ ਹੋ ਰਹੀ ਦੇਰੀ ਬਾਰੇ ਪਾਕਿਸਤਾਨੀ ਡਿਪਲੋਮੈਟ ਨੇ ਕਿਹਾ ਕਿ ਇਹ ਰੁਝੇਵਿਆਂ ਕਾਰਨ ਹੋ ਰਿਹਾ ਹੈ ਤੇ ਇਸ ਦੇ ਕੋਈ ਹੋਰ ਕਾਰਨ ਹੋਣ ਤੋਂ ਇਨਕਾਰ ਕੀਤਾ ਹੈ।

WRITTEN BY