ਨਵੀਂ ਦਿੱਲੀ, 23 ਜੁਲਾਈ (ਪੀ. ਟੀ)- ਭ੍ਰਿਸ਼ਟ ਜੱਜ ਦੀ ਨਿਯੁਕਤੀ ਨੂੰ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਵਾਲਾਂ ਦੇ ਘੇਰੇ ‘ਚ ਆ ਗਏ ਹਨ। ਸੁਪਰੀਮ ਕੋਰਟ ਦੇ ਤਿੰਨ ਉੱਘੇ ਜੱਜਾਂ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ੀ ਮਦਰਾਸ ਹਾਈਕੋਰਟ ਦੇ ਇਕ ਜੱਜ ਦਾ ਕਾਰਜਕਾਲ ਵਧਾਏ ਜਾਣ ਦੇ ਖਿਲਾਫ ਰਾਏ ਦਿੱਤੇ ਦਾਣ ਦੇ ਬਾਵਜੂਦ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਥਿਤ ਰੂਪ ਨਾਲ ਉਸ ਜੱਜ ਦਾ ਕਾਰਜਕਾਲ ਵਧਾਉਣ ਦੇ ਮਾਮਲੇ ‘ਚ ਦਖਲ ਦਿੱਤਾ ਸੀ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ। ਅੱਜ ਕੁਝ ਰਿਪੋਰਟਾਂ ‘ਚ ਇਹ ਦਾਅਵਾ ਕੀਤਾ ਗਿਆ ਹੈ ਕਿ ਪ੍ਰਧਾਨ ਮੰਤਰੀ ਦਫਤਰ ਨੇ ਮਦਰਾਸ ਹਾਈਕੋਰਟ ਦੇ ਜੱਜ ਨੂੰ ਸਥਾਈ ਕਰਨ ਲਈ ਜੋਰ
ਲਗਾਇਆ ਸੀ, ਜਿਨ੍ਹਾਂ ਨੂੰ ਸੁਪਰੀਮ ਕੋਰਟ ਦੇ ਸਾਬਕਾ ਜੱਜ ਅਤੇ ਮੌਜੂਦਾ ਪ੍ਰੈਸ ਕਾਉਂਸਲ ਆਫ ਇੰਡੀਆ ਦੇ ਚੇਅਰਮੈਨ ਮਾਕ੍ਰੇਂਡੇਅ ਕਾਟਜੂ ਨੇ ਭ੍ਰਿਸ਼ਟ ਕਰਾਰ ਦਿੱਤਾ ਹੈ।



