Skip to content
Independent perspectives. Global stories.
BREAKING

ਜ਼ਿਮਨੀ ਚੋਣਾਂ ਲਈ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਅੱਜ ਸੰਭਵ

Share this story

ਮਹਾਰਾਣੀ ਪਰਨੀਤ ਕੌਰ ਪਟਿਆਲਾ ਤੋਂ ਅਤੇ ਹਰਮਿੰਦਰ ਜੱਸੀ ਤਲਵੰਡੀ ਸਾਬੋ ਤੋਂ ਹੋਣਗੇ ਕਾਂਗਰਸ ਦੇ ਉਮੀਦਵਾਰ 
Page-1_03 ਪਰਨੀਤ ਬਰਾੜ-    ਕਾਰਜਕਾਰੀ ਸੰਪਾਦਕ -ਚੰਡੀਗੜ, 24 ਜੁਲਾਈ : (ਪੀ. ਟੀ)- ਕਾਂਗਰਸ ਵੱਲੋਂ ਪੰਜਾਬ ਦੀਆ ਪਟਿਆਲੇ ਅਤੇ ਤਲਵੰਡੀ ਸਾਬੋ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾ ਲਈ ਉਮੀਦਵਾਰਾਂ ਦਾ ਫ਼ੈਸਲਾ ਅਤੇ ਐਲਾਨ ਸ਼ੁੱਕਰਵਾਰ ਨੂੰ ਕੀਤੇ ਜਾਣ ਦੀ ਸੰਭਾਵਨਾ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਵੱਲੋਂ ਪਟਿਆਲੇ ਤੋਂ ਮਹਾਰਾਣੀ ਪਰਨੀਤ ਕੌਰ ਅਤੇ ਤਲਵੰਡੀ ਸਾਬੋ ਤੋਂ ਹਰਮਿੰਦਰ ਸਿੰਘ ਜੱਸੀ ਦੇ ਨਾਂ ਹੀ ਸ਼ਾਰਟ ਲਿਸਟ ਕੀਤੇ ਗਏ ਹਨ। ਕਾਂਗਰਸ ਹਾਈਕਮਾਨ ਇਨ੍ਹਾਂ ਦੋਵਾਂ ਨਾਵਾਂ ਬਾਰੇ ਭਲਕੇ ਸਹਿਮਤੀ ਦੇ ਸਕਦੀ ਹੈ। ਦੋਵਾਂ ਨਾਵਾਂ ਤੇ ਪਾਰਟੀ ਹਾਈ ਕਮਾਨ ਦੀ ਆਖ਼ਰੀ ਮੋਹਰ ਲੱਗਣ ਪਿੱਛੋਂ ਸ਼ੁੱਕਰਵਾਰ ਨੂੰ ਹੀ ਇਨ੍ਹਾਂ ਨਾਵਾਂ ਦਾ  ਐਲਾਨ ਹੋ ਸਕਦਾ ਹੈ ।ਪਤਾ ਲੱਗਾ ਹੈ ਕਿ ਪੰਜਾਬ ਕਾਂਗਰਸ ਦੀ

ਸਿਫ਼ਾਰਸ਼ ਲੈਕੇ ਸੂਬਾ ਪ੍ਰਾਧਾਨ ਸ੍ਰ ਪ੍ਰਤਾਪ ਸਿੰਘ ਬਾਜਵਾ ਵੀਰਵਾਰ ਨੂੰ ਦਿੱਲੀ ਪਹੁੰਚ ਗਏ ਹਨ । ਉਮੀਦ ਹੈ ਕਿ ਕੱਲ੍ਹ ਤੱਕ ਉਮੀਦਵਾਰਾਂ ਦੀ ਚੋਣ ਸਬੰਧੀ ਸਾਰੀ ਕਾਰਵਾਈ ਕੱਲ੍ਹ ਤੱਕ ਮੁਕੰਮਲ ਹੋ ਜਾਵੇਗੀ।ਇਥੇ ਜ਼ਿਕਰਯੋਗਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਲਵੰਡੀ ਸਾਬੋ ਹਲਕੇ ਤੋਂ ਸਾਬਕਾ ਵਿਧਾਇਕ ਸ੍ਰ. ਜੀਤ ਮਹਿੰਦਰ ਸਿੰਘ ਨੂੰ ਪਹਿਲਾਂ ਹੀ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।ਉਹ ਪਹਿਲਾਂ ਇਸੇ ਹਲਕੇ ਤੋਂ ਕਾਂਗਰਸ ਦੀ ਟਿਕਟ ’ਤੇ ਜਿੱਤੇ ਸਨ ਪਰ ਬਾਅਦ ਵਿਚ ਦਲਬਦਲੀ ਕਰਕੇ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਟਿਆਲਾ ਸੀਟ ਲਈ ਅਕਾਲੀ ਭਾਜਪਾ ਗੱਠਜੋੜ ਕਈਂ ਨਾਵਾਂ ’ਤੇ ਵਿਾਚਰ ਕਰ ਰਿਹਾ ਹੈ।

WRITTEN BY