Skip to content
Independent perspectives. Global stories.
BREAKING

2 ਆਈ. ਏ. ਐਸ. ਤੇ 9 ਪੀ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ

Share this story

ਚੰਡੀਗੜ੍ਹ, 24 ਜੁਲਾਈ (ਪੀ. ਟੀ)- ਪੰਜਾਬ ਸਰਕਾਰ ਵੱਲੋਂ ਅੱਜ 2 ਆਈ.ਏ.ਐਸ. ਤੇ 9 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਪਰਮਿੰਦਰ ਸਿੰਘ ਗਿੱਲ, ਆਈ.ਏ.ਐਸ. ਨੂੰ ਮੋਗਾ ਦੇ ਡਿਪਟੀ ਕਮਿਸ਼ਨਰ ਦੇ ਨਾਲ-ਨਾਲ ਕਮਿਸ਼ਨਰ, ਮਿਊਂਸੀਪਲ ਕਾਰਪੋਰੇਸ਼ਨ, ਮੋਗਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ ਜਦਕਿ ਸ੍ਰੀਮਤੀ ਈਸ਼ਾ, ਆਈ.ਏ.ਐਸ. ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮਾਨਸਾ ਲਗਾਇਆ ਗਿਆ ਹੈ। ਜਿਨ੍ਹਾਂ 9 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ ਉਨ੍ਹਾਂ ‘ਚ ਸ੍ਰੀ ਰਾਜੀਵ ਪਰਾਸ਼ਰ ਨੂੰ ਵਧੀਕ ਰਾਜ ਟਰਾਂਸਪੋਰਟ ਕਮਿਸ਼ਨਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਸ੍ਰੀ ਹਰਜੀਤ ਸਿੰਘ ਕੰਧੋਲਾ ਨੂੰ ਡਾਇਰੈਕਟਰ, ਗਵਰਨਸ ਰਿਫੋਰਮਜ਼ (ਸ੍ਰੀਮਤੀ ਕਵਿਤਾ ਸਿੰਘ ਦੇ ਛੁੱਟੀ ‘ਤੇ ਜਾਣ ਕਰਕੇ)

ਅਤੇ ਸਪੈਸ਼ਲ ਸਕੱਤਰ ਗਵਰਨਸ ਰਿਫੋਰਮਜ਼ ਦਾ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲੁਧਿਆਣਾ ਅਤੇ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਨੂੰ ਵਧੀਕ ਕਮਿਸ਼ਨਰ, ਮਿਊਂਸੀਪਲ ਕਾਰਪੋਰੇਸ਼ਨ, ਲੁਧਿਆਣਾ ਤੇ ਵਧੀਕ ਡਿਪਟੀ ਕਮਿਸ਼ਨਰ, ਜਗਰਾਉਂ ਲਗਾਇਆ ਗਿਆ ਹੈ।
ਉੱਧਰ ਸ੍ਰੀ ਮੋਨੀਸ਼ ਕੁਮਾਰ ਨੂੰ ਉੱਪ ਮੁੱਖ ਮੰਤਰੀ ਦਾ ਜੁਆਇੰਟ ਪ੍ਰਮੁੱਖ ਸਕੱਤਰ ਅਤੇ ਡਿਪਟੀ ਐਕਸਾਈਜ਼ ਤੇ ਟੈਕਸੇਸ਼ਨ ਕਮਿਸ਼ਨਰ ਲੁਧਿਆਣਾ ਲਗਾਇਆ ਗਿਆ ਹੈ।
ਸ੍ਰੀ ਸੁਖਜੀਤ ਪਾਲ ਸਿੰਘ ਨੂੰ ਐਸ.ਸੀ. ਤੇ ਬੀ.ਸੀ ਭਲਾਈ ਵਿਭਾਗ ‘ਚ ਡਿਪਟੀ ਡਾਇਰੈਕਟਰ (ਪ੍ਰਬੰਧ) ਤੇ ਐਸ.ਡੀ.ਐਮ. ਖਰੜ, ਸ੍ਰੀਮਤੀ ਅਮਨਦੀਪ ਕੌਰ-2 ਨੂੰ ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ, ਸ੍ਰੀਮਤੀ ਦਮਨਦੀਪ ਕੌਰ ਨੂੰ ਸਹਾਇਕ ਕਮਿਸ਼ਨਰ (ਜੀ), ਜਲੰਧਰ ਅਤੇ ਸ੍ਰੀ ਅਮਰਜੀਤ ਸਿੰਘ ਨੂੰ ਐਸ.ਡੀ.ਐਮ. ਗੜ੍ਹਸ਼ੰਕਰ ਲਗਾਇਆ ਗਿਆ ਹੈ।

WRITTEN BY