Skip to content
Independent perspectives. Global stories.
BREAKING

ਪੰਜਾਬ ਕੈਂਸਰ ਦੇ ਮਿਆਰੀ ਇਲਾਜ ਲਈ ਦੇਸ਼ ਦੀ ਅਗਵਾਈ ਕਰੇਗਾ : ਬਾਦਲ

Share this story

ਪੰਜਾਬ ਛੇਤੀ ਹੀ ਵਿਸ਼ਵ ਪੱਧਰੀ ਸਿਹਤ ਸੈਰ-ਸਪਾਟਾ ਦੇ ਖੇਤਰ ਵਿੱਚ ਉੱਭਰੇਗਾ
ਅਕਾਲੀ ਦਲ ਵੱਲੋਂ 27 ਜੁਲਾਈ ਨੂੰ ਵੱਖਰੀ ਕਮੇਟੀ ਬਾਰੇ ਭਵਿੱਖੀ ਪ੍ਰੋਗਰਾਮ ਐਲਾਨਿਆ ਜਾਵੇਗਾ
ਮੁੱਖ ਮੰਤਰੀ ਵੱਲੋਂ ਫੋਰਟਿਸ ਕੈਂਸਰ ਇੰਸਟੀਚਿਊਟ ਦਾ ਉਦਘਾਟਨ

Page-1_03 ਜਲੰਧਰ/ਐਸ.ਏ.ਐਸ. ਨਗਰ (ਮੁਹਾਲੀ), 25 ਜੁਲਾਈ -        Êਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਸੂਬਾ ਸਰਕਾਰ ਕੈਂਸਰ ਦੇ ਮਰੀਜ਼ਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਅਤੇ ਕੈਂਸਰ ਦਾ ਪਤਾ ਲਾਉਣ ਸਬੰਧੀ ਸਹੂਲਤਾਂ ਉਪਲਬਧ ਕਰਵਾਉਣ ਲਈ ਦੇਸ਼ ਦੀ ਅਗਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਹਤ ਸਬੰਧੀ ਵਧੀਆ ਬੁਨਿਆਦੀ ਢਾਂਚਾ ਅਤੇ ਰੌਸ਼ਨ ਦਿਮਾਗ ਦੇ ਡਾਕਟਰ ਹੋਣ ਕਰਕੇ ਪੰਜਾਬ ਛੇਤੀ ਵਿਸ਼ਵ ਪੱਧਰੀ ਸਿਹਤ ਸੈਲਾਨੀ ਕੇਂਦਰ ਵਜੋਂ ਉੱਭਰ ਕੇ ਸਾਹਮਣੇ ਆਵੇਗਾ। ਅੱਜ ਫੋਰਟਿਸ ਕੈਂਸਰ ਇੰਸਟੀਚਿਊਟ ਦਾ ਉਦਘਾਟਨ ਕਰਨ ਤੋਂ ਬਾਅਦ ਚੋਣਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪ੍ਰਾਈਵੇਟ ਸਿਹਤ ਸੈਕਟਰ ਦੇ ਉੱਦਮੀਆਂ ਨੂੰ ਛੋਟੇ ਕਸਬਿਆਂ ਅਤੇ ਸ਼ਹਿਰਾਂ ਵਿੱਚ ਵੀ ਲੋਕਾਂ ਨੂੰ ਮਿਆਰੀ

ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਜਿਹੇ ਉਚ ਪੱਧਰ ਦੇ ਇੰਸਟੀਚਿਊਟ ਸਥਾਪਤ ਕਰਨ ਲਈ ਜ਼ੋਰ ਪਾਇਆ ਹੈ ਤਾਂ ਕਿ ਦੂਰ-ਦੁਰਾਜ ਦੇ ਇਲਾਕਿਆਂ ਵਿੱਚ ਵਸੇ ਲੋਕ ਵਾਜਬ ਦਰਾਂ ’ਤੇ ਮਿਆਰੀ ਸਿਹਤ ਸਹੂਲਤਾਂ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਕੈਂਸਰ ਇਕ ਅਜਿਹੀ ਮਾਰੂ ਬਿਮਾਰੀ ਹੈ ਜੋ ਕਿਸੇ ਨੂੰ ਵੀ ਮੁਆਫ ਨਹੀਂ ਕਰਦੀ। ਤਕਰੀਰ ਦੌਰਾਨ ਭਾਵੁਕ ਹੁੰਦਿਆਂ ਉਨ੍ਹਾਂ ਕਿਹਾ ਕਿ ਇਸ ਬਿਮਾਰੀ ਕਾਰਨ ਉਨ੍ਹਾਂ ਨੇ ਆਪਣੇ ਪਿਆਰੇ ਪਿਤਾ ਅਤੇ ਪਤਨੀ ਨੂੰ ਗੁਆਇਆ ਹੈ।
  ਉਨ੍ਹਾਂ ਨੇ ਸੂਬੇ ਵਿੱਚ ਕਿਸੇ ਵੀ ਥਾਂ ’ਤੇ ਅਤਿ ਆਧੁਨਿਕ ਡਾਕਟਰੀ ਹੁਨਰ ਵਿਕਾਸ ਕੇਂਦਰ ਕਾਇਮ ਕਰਨ ਵਿੱਚ ਇਸ ਗਰੁੱਪ ਨੂੰ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਤੇ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਇਸ ਦਿਸ਼ਾ ਵੱਲ ਨੂੰ ਪਹਿਲਕਦਮੀਆਂ ਕੀਤੀਆਂ ਹਨ ਅਤੇ ਪਟਿਆਲਾ, ਅੰਮ੍ਰਿਤਸਰ ਤੇ ਫਰੀਦਕੋਟ ਵਿਖੇ ਅਜਿਹੇ ਹੁਨਰ ਵਿਕਾਸ ਕੇਂਦਰ ਕੀਤੇ ਜਾ ਰਹੇ ਹਨ ਤਾਂ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਮੌਕੇ ਮੁਹੱਈਆ ਕਰਵਾ ਕੇ ਤਕਨੀਕੀ ਅਤੇ ਪੈਰਾ-ਮੈਡੀਕਲ ਸਟਾਫ ਵਿੱਚ ਰੁਜ਼ਗਾਰ ਮਿਲ ਸਕੇ।ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਦੇ ਵੀ ਹਕੀਕੀ ਰੂਪ ’ਚ ਅਮਲ ਵਿੱਚ ਨਹੀਂ ਆਵੇਗੀ ਅਤੇ ਹਰਿਆਣਾ ਸਰਕਾਰ ਨੇ ਇਹ ਕਦਮ ਸਿੱਖ ਸ਼ਕਤੀ ਖੇਰੂੰ-ਖੇਰੂੰ ਕਰਨ ਲਈ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਕਾਂਗਰਸ ਦੇ ਇਨ੍ਹਾਂ ਸੌੜੇ ਦਾਅ-ਪੇਚਾਂ ਦੇ ਸਾਹਮਣੇ ਕਦੇ ਵੀ ਨਹੀਂ ਝੁਕੇਗਾ ਅਤੇ ਸਿੱਖ ਕੌਮ ਅਜਿਹਾ ਕਰਨ ਵਾਲਿਆਂ ਨੂੰ ਮੂੰਹ ਤੋੜਵਾਂ ਜੁਆਬ ਦੇਣ ਲਈ ਤਿਆਰ ਹੈ। ਸ. ਬਾਦਲ ਨੇ ਕਿਹਾ ਕਿ ਉਹ ਲਗਾਤਾਰ ਭਾਰਤ ਸਰਕਾਰ ਦੇ ਸੰਪਰਕ ਵਿੱਚ ਹਨ ਅਤੇ ਕੇਂਦਰ ਸਰਕਾਰ ਦੇ ਦੂਤ ਸ੍ਰੀ ਸ਼ਾਂਤਾ ਕੁਮਾਰ ਨੇ ਉਨ੍ਹਾਂ ਨੂੰ ਇਸ ਮੁੱਦੇ ਦੇ ਛੇਤੀ ਹੱਲ ਦਾ ਭਰੋਸਾ ਦਿਵਾਇਆ ਹੈ। ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ 27 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਵਿਸ਼ਵ ਸਿੱਖ ਕਾਨਫਰੰਸ ਦੌਰਾਨ ਆਪਣੇ ਭਵਿੱਖੀ ਰਣਨੀਤੀ ਨੂੰ ਤਿਆਰ ਕਰੇਗੀ। ਇਸ ਮੌਕੇ ਫੋਰਟਿਸ ਗਰੁੱਪ ਦੇ ਚੇਅਰਮੈਨ ਸ੍ਰੀ ਸ਼ਵਿੰਦਰ ਮੋਹਨ ਸਿੰਘ ਅਤੇ ਕਾਰਜਕਾਰੀ ਚੇਅਰਮੈਨ ਸ੍ਰੀ ਮਲਵਿੰਦਰ ਮੋਹਨ ਸਿੰਘ ਨੇ ਮੁੱਖ ਮੰਤਰੀ ਵੱਲੋਂ ਹਰ ਸੰਭਵ ਸਹਾਇਤਾ ਦੇਣ ਲਈ ਕੀਤੀ ਪੇਸ਼ਕਸ਼ ਬਦਲੇ ਧੰਨਵਾਦ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਦਿੱਤੇ ਗਏ ਸੁਝਾਵਾਂ ਨੂੰ ਉਹ ਅਮਲ ਵਿੱਚ ਦੇ ਯਤਨ ਕਰਨਗੇ।        ਇਸ ਮੌਕੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ ਹਾਜ਼ਰ ਸਨ।

WRITTEN BY