ਵਿਦਿਆਰਥੀ ਅੰਦੋਲਨ ਕਾਰਨ ਮੈਟਰੋ ਦੇ ਕਈਂ ਸਟੇਸ਼ਨਾਂ ਨੂੰ ਬੰਦ ਰੱਖਿਆ
ਨਵੀਂ ਦਿੱਲੀ, 25 ਜੁਲਾਈ (ਪੀ. ਟੀ. ਲਾਇਵ)- ਯੂ ਪੀ ਐਸ ਸੀ ਪ੍ਰੀਖਿਆ ਲਈ ਦਾਖਲਾ ਕਾਰਡ ਜਾਰੀ ਹੋਣ ਦਾ ਵਿਰੋਧ ਸੜਕ ਤੋਂ ਲੈ ਕੇ ਸੰਸਦ ਤੱਕ ਪਹੁੰਚ ਗਿਆ ਹੈ। ਅੱਜ ੰਸੰਸਦ ਵਿੱਚ ਪ੍ਰੀਖਿਆ ਦੇ ਸਿਲੇਬਸ ਵਿੱਚ ਕਮਿਸ਼ਨ ਵੱਲੋਂ ਕੀਤੀ ਗਈ ਤਬਦੀਲੀ ਦਾ ਜੰਮ ਕੇ ਵਿਰੋਧ ਕੀਤਾ ਗਿਆ। ਜੇ ਡੀ ਯੂ ਤੋਂ ਲੈ ਕੇ ਬਸਪਾ ਅਤੇ ਸਮਾਜਵਾਦੀ ਪਾਰਟੀ ਨੇ ਸਰਕਾਰ ਉਪਰ ਦਾਖਲਾ ਕਾਰਡਾਂ ਨੂੰ ਰੱਦ ਕਰਨ ਦਾ ਦਬਾਅ ਵਧਾ ਦਿੱਤਾ। ਦੂਸਰੇ ਪਾਸੇ ਸੰਸਦ ਦੇ ਨਾਲ ਲਗਦੇ ਰੇਲ ਭਵਨ ਦੇ ਕੋਲ ਵਿਰੋਧ ਕਰ ਰਹੇ ਛਾਤਰਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ। ਪ੍ਰਦਰਸ਼ਨਕਾਰੀ ਵਿਦਿਆਰਥੀ ਸੰਸਦ ਵੱਲ ਵਧ ਰਹੇ ਸਨ। ਅੱਜ ਇਹ ਮੁੱਦਾ ਸੰਸਦ ਦੇ ਦੋਨਾਂ ਸਦਨਾਂ ਵਿੱਚ ਪ੍ਰਸ਼ਨ ਕਾਲ ਸ਼ੁਰੂ ਹੁੰਦੇ ਹੀ ਉਠਾਇਆ ਗਿਆ ਅਤੇ ਇਸ ਉਪਰ ਜੰਮ ਕੇ ਹੰਗਾਮਾ
ਹੋਇਆ। ਇਸ ਦੇ ਚੱਲਦੇ ਰਾਜਸਭਾ ਦੀ ਕਾਰਵਾਈ 15 ਮਿੰਟ ਰੋਕਣੀ ਪਈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਜਦੋਂ ਤੱਕ ਸੀ ਸੈੱਟ ਦਾ ਮੁੱਦਾ ਸੁਲਝ ਨਹੀਂ ਜਾਂਦਾ ਤਦ ਤੱਕ ਪ੍ਰੀਖਿਆ ਨਹੀਂ ਲਈ ਜਾਵੇਗੀ। ਹਿੰਦੀ ਅਤੇ ਖੇਤਰੀ ਭਾਸ਼ਾਵਾਂ ਵਿੱਚ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਦਲੀਲ ਹੈ ਕਿ ਸੀ ਸੈੱਟ ਦੀ ਵਜ੍ਹਾ ਨਾਲ ਉਨ੍ਹਾਂ ਦਾ ਨੁਕਸਾਨ ਹੋ ਰਿਹਾ ਹੈ ਜਦੋਂ ਕਿ ਤਕਨੀਕੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਉਸ ਦਾ ਫਾਇਦਾ ਮਿਲ ਰਿਹਾ ਹੈ। ਵਿਦਿਆਰਥੀਆਂ ਦੇ ਇੱਕ ਗਰੁੱਪ ਵੱਲੋਂ ਇਸ ਭਾਸ਼ਾਈ ਭੇਦਭਾਵ ਦੇ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਸੰਸਦ ਵੱਲ ਕੂਚ ਕੀਤਾ ਪ੍ਰੰਤੂ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੇ ਦੌਰਾਨ ਕੇਂਦਰੀ ਰਾਜ ਮੰਤਰੀ ਸ੍ਰੀ ਜਤਿੰਦਰ ਸਿੰਘ ਨੇ ਇਸ ਮੁੱਦੇ ’ਤੇ ਵਿਰੋਧੀ ਧਿਰ ਨੂੰ ਵਿਸ਼ਵਾਸ ਦੁਆਇਆ ਕਿ ਸਰਕਾਰ ਇਸ ਬਾਰੇ ਗੰਭੀਰਤਾ ਨਾਲ ਵਿਚਾਰ ਕਰੇਗੀ ਅਤੇ ਇਸ ਮੁੱਦੇ ਦਾ ਹੱਲ ਕੱਢਿਆ ਜਾਵੇਗਾ। ਸੰਸਦ ਵਿੱਚ ਬੋਲਦਿਆਂ ਕਈਂ ਵਿਰੋਧੀ ਮੈਂਬਰਾਂ ਨੇ ਸਰਕਾਰ ਉਪਰ ਹਿੰਦੀ ਸਮੇਤ ਖੇਤਰੀ ਭਾਸ਼ਾਵਾਂ ਨਾਲ ਭੇਦਭਾਵ ਕਰਨ ਦਾ ਦੋਸ਼ ਮੜ੍ਹਿਆ ਹੈ। ਉਧਰ ਸਰਕਾਰ ਨੂੰ ਇਸ ਮੁੱਦੇ ਉਪਰ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੂੰ ਇੱਕ ਹਫਤੇ ਅੰਦਰ ਰਿਪੋਰਟ ਦੇਣ ਲਈ ਆਖਿਆ ਹੈ। ਸਰਕਾਰ ਅਗਲੀ ਕਾਰਵਾਈ ਰਿਪੋਰਟ ਆਉਣ ਤੋਂ ਬਾਅਦ ਕਰੇਗੀ।
ਸਰਕਾਰੀ ਅਧਿਕਾਰੀਆਂ ਨੇ ਮਸਲੇ ਦੇ ਹੱਲ ਲਈ ਅੰਦੋਲਨਕਾਰੀ ਵਿਦਿਆਰਥੀਆਂ ਨਾਲ ਵੀ ਸੰਪਰਕ ਬਣਾਇਆ ਹੋਇਆ ਹੈ।
ਵਿਦਿਆਰਥੀ ਅੰਦੋਲਨ ਕਾਰਨ ਅੱਜ ਜ਼ਿਲ੍ਹੇ ਵਿੱਚ ਮੈਟਰੋ ਦੇ ਕਈਂ ਸਟੇਸ਼ਨਾਂ ਨੂੰ ਬੰਦ ਕਰਨਾ ਪਿਆ



