Skip to content
Independent perspectives. Global stories.
BREAKING

ਅਕਾਲੀ ਦਲ ਵਲੋਂ ਕਰਵਾਏ ਜਾ ਰਹੇ ਪੰਥਕ ਸੰਮੇਲਨ ਦੇ ਜੁਆਬ ਵਿੱਚ ਬਾਦਲ ਵਿਰੋਧੀ ਪੰਥਕ ਧਿਰਾਂ ਹੋਈਆਂ ਇੱਕਠੀਆਂ

Share this story

ਰਾਜਨ ਮਾਨ
ਅੰਮ੍ਰਿਤਸਰ, 25 ਜੁਲਾਈ-ਹਰਿਆਣਾ ਵਿੱਚ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵਲੋਂ ਜਿਥੇ ਪੰਥਕ ਸੰਮੇਲਨ ਸੱਦਕੇ ਆਰ ਪਾਰ ਦੀ ਲੜਾਈ ਲੜਨ ਦਾ ਫੇਸਲਾ ਕੀਤਾ ਗਿਆ ਹੈ ਉਥੇ ਬਾਦਲ ਵਿਰੋਧੀ ਪੰਥਕ ਧਿਰਾਂ ਵਲੋਂ ਵੀ ਜੁਆਬ ਦੇਣ ਲਈ ਕਮਰਕੱਸੇ ਕਰਕੇ ਵੱਖਰੇ ਪੰਥਕ ਸੰਮੇਲਨ ਕਰਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਸਥਿਤੀ ਬੜੀ ਗੰਭੀਰ ਬਣ ਗਈ ਹੈ।ਅਕਾਲੀ ਦਲ ਵਲੋਂ ਇਸ ਸੰਮੇਲਨ ਨੂੰ ਸਫਲ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਉਧਰ ਕੇਂਦਰ ਸਰਕਾਰ ਵਲੋਂ ਵੀ ਇਸ ਮਾਮਲੇ ਦਾ ਹੱਲ ਲੱਭਣ ਲਈ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਸ਼ਾਂਤਾ ਕੁਮਾਰ ਨੂੰ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਕਰਨ ਲਈ ਕਿਹਾ ਹੈ। ਸੁਰੱਖਿਆ ਏਜ਼ਸੀਆਂ ਵਲੋਂ ਸੰਮੇਲਨ ਕਾਰਲ ਪੇਦਾ ਹੋਣ ਵਾਲੇ ਹਾਲਾਤਾਂ ਨੂੰ ਮੱਦੇਨਜ਼ਰ ਸਰਕਾਰ ਨੂੰ ਵੀ ਚੌਕਿਸ ਕੀਤਾ ਗਿਆ ਹੈ ਕਿ ਹਿਹਨਾ ਹਾਲਤਾ ਵਿੱਚ ਅੱਤਵਾਦੀ ਗਰੁੱਪ ਕੋਈ ਕਾਰਾ ਕਰਕੇ ਕੋਈ

ਨਵੀਂ ਮੁਸੀਬਤ ਖੜੀ ਕਰ ਸਕਦੇ ਹਨ।ਉਧਰ ਅਕਾਲੀ ਦਲ ਵਲੋਂ ਵਿਸ਼ਵ ਸਿੱਖ ਸੰਮੇਲਨ ਨੂੰ ਕਾਮਯਾਬ ਕਰਨ ਲਈ ਆਪਣੇ ਸਾਰੇ ਵਿਧਾਇਕਾਂ ਨੂੰ 20-20 ਬੱਸਾਂ ਭਰ ਕੇ ਲਿਆਉਣ ਦੇ ਆਦੇਸ਼ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਸੰਮੇਲਨ ਵਿੱਚ ਇੱਕ ਲੱਖ ਤੋਂ ਵੱਧ ਦਾ ਇਕੱਠ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਧਰ   ਸਰਕਾਰ ਦਾ ਸੂਹੀਆ ਤੰਤਰ ਵੀ   ਸਰਗਰਮ ਹੋ ਗਿਆ ਹੈ। ਖੁਫੀਆ ਏਜੰਸੀਆਂ ਵਿਸ਼ਵ ਸਿੱਖ ਸੰਮੇਲਨ ਬਾਰੇ ਆਮ ਲੋਕਾਂ ਵਿੱਚ ਹੋ ਰਹੀ ਚਰਚਾ ਦੀਆਂ ਰਿਪੋਰਟਾਂ ਤਿਆਰ ਕਰਕੇ ਅਫਸਰਾਂ ਨੂੰ ਭੇਜ ਰਹੀਆਂ ਹਨ। ਪੰਜਾਬ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਵੀ ਆਪੋ-ਆਪਣੇ ਹਲਕਿਆਂ ਵਿੱਚੋਂ ਵੱਧ ਤੋਂ ਵੱਧ ਬੰਦੇ ਲਿਆਉਣ ਲਈ ਕਿਹਾ ਗਿਆ ਹੈ। ਇਸ ਦੌਰਾਨ ਪੰਥਕ ਕਾਨਫਰੰਸ ਦੀ ਤਿਆਰੀ ਲਈ ਇੱਥੇ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੰਮ ਜਾਰੀ ਹੈ।  ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਸਰਕਾਰ ਦੇ ਵੱਖਰੀ ਕਮੇਟੀ  ਦੇ ਫ਼ੈਸਲੇ ਖਿਲਾਫ਼ ਅਗਲੀ ਰਣਨੀਤੀ ਉਲੀਕਣ ਲਈ 27 ਜੁਲਾਈ ਨੂੰ ਅੰਮ੍ਰਿਤਸਰ ਵਿੱਚ ਪੰਥਕ ਕਾਨਫਰੰਸ ਸੱਦੀ ਗਈ ਹੈ, ਜਿਸ ਵਿੱਚ ਅਕਾਲੀ ਦਲ ਵੱਲੋਂ ਹਰਿਆਣਾ ਸਰਕਾਰ ਖਿਲਾਫ਼ ਮੋਰਚੇ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਅਕਾਲੀ ਦਲ ਵੱਲੋਂ ਸਮੂਹ ਅਕਾਲੀ ਆਗੂਆਂ, ਸ਼੍ਰੋਮਣੀ ਕਮੇਟੀ ਮੈਂਬਰਾਂ, ਦਿੱਲੀ ਕਮੇਟੀ ਦੇ ਮੈਂਬਰ, ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ, ਸਭਾ ਸੁਸਾਇਟੀਆਂ ਤੇ ਹੋਰ ਸਿੱਖ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ।
ਆਮ ਲੋਕਾਂ ਵਿੱਚ ਇਸ ਸੰਮੇਲਨ ਨੂੰ ਬਾਦਲਕਿਆਂ ਦਾ ਸੰਮੇਲਨ ਕਰਾਰ ਦਿੱਤਾ ਜਾ ਰਿਹਾ ਹੈ। ਵੱਖ ਵੱਖ ਸਿੱਖ ਆਗੂਆਂ ਦਾ ਕਹਿਾ ਹੈ ਕਿ ਇਹ ਸਿੱਖ ਸੰਮੇਲਨ ਨਹੀ ਹੈਸਿਰਫ ਅਕਾਲੀ ਦਲ ਦਾ ਸੰਮੇਨਲ ਹੈ।
ਉਧਰ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵੀ 27 ਜੁਲਾਈ ਨੂੰ ਹੀ ਅੰਮ੍ਰਿਤਸਰ ਵਿੱਚ ਪੰਥਕ ਸੰਮੇਲਨ ਅਤੇ ਯੂਨਾਈਟਿਡ ਸਿੱਖ ਮੂਵਮੈਂਟ ਜਥੇਬੰਦੀ ਵੱਲੋਂ 4 ਅਗਸਤ ਨੂੰ ਚੰਡੀਗੜ੍ਹ ਵਿੱਚ ਪੰਥਕ ਪ੍ਰਤੀਨਿਧ ਇਕੱਠ ਸੱਦਿਆ ਗਿਆ ਹੈ, ਜਿਸ ਵਿੱਚ ਇਸੇ ਮੁੱਦੇ ‘ਤੇ ਚਰਚਾ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੀ ਇਸ ਪੰਥਕ ਕਾਨਫਰੰਸ ਦੇ ਸਮਾਨਾਂਤਰ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵੀ ਪੰਥਕ ਸੰਮੇਲਨ ਸੱਦਿਆ ਗਿਆ ਹੈ। ਜਥੇਬੰਦੀ ਦੇ ਆਗੂ ਹਰਬੀਰ ਸਿੰਘ ਸੰਧੂ ਨੇ ਦੱਸਿਆ ਕਿ ਪਾਰਟੀ ਵੱਲੋਂ ਪੰਥਕ ਸੰਮੇਲਨ 27 ਜੁਲਾਈ ਨੂੰ ਅੰਮ੍ਰਿਤਸਰ ਵਿੱਚ ਸੱਦਿਆ ਗਿਆ ਹੈ, ਜਿਸ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਪਟਨਾ ਸਾਹਿਬ ਕਮੇਟੀ, ਹਜ਼ੂਰ ਸਾਹਿਬ ਕਮੇਟੀ, ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਫੈਡਰੇਸ਼ਨਾਂ ਤੇ ਹੋਰ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜਥੇਬੰਦੀ ਯੂਨਾਈਟਿਡ ਸਿੱਖ ਮੂਵਮੈਂਟ ਵੱਲੋਂ 4 ਅਗਸਤ ਨੂੰ ਚੰਡੀਗੜ੍ਹ ਵਿੱਚ ਪੰਥਕ ਪ੍ਰਤੀਨਿਧ ਇਕੱਠ ਸੱਦਿਆ ਗਿਆ ਹੈ। ਇਸ ਇਕੱਠ ਵਿੱਚ ਦਮਦਮੀ ਟਕਸਾਲ, ਸੰਤ ਸਮਾਜ, ਕਾਰ ਸੇਵਾ ਵਾਲੇ ਬਾਬੇ, ਸਿੱਖ ਬੁੱਧੀਜੀਵੀ, ਸਾਬਕਾ ਜਥੇਦਾਰ, ਪੰਥਕ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਫੈਡਰੇਸ਼ਨ ਦੇ ਧੜੇ, ਹਰਿਆਣਾ, ਰਾਜਸਥਾਨ, ਜੰਮੂ ਕਸ਼ਮੀਰ, ਦਿੱਲੀ ਕਮੇਟੀ, ਪਟਨਾ ਸਾਹਿਬ ਪ੍ਰਬੰਧਕੀ ਬੋਰਡ, ਹਜੂਰ ਸਾਹਿਬ ਪ੍ਰਬੰਧਕੀ ਬੋਰਡ ਅਤੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਜਾਵੇਗਾ। ਪਾਕਿਸਤਾਨ ਕਮੇਟੀ ਦੇ ਨੁਮਾਇੰਦਿਆਂ ਨੂੰ ਵੀ ਸੱਦਿਆ ਜਾਵੇਗਾ।
ਉਧਰ ਹਰਿਆਣਾ ਦੇ ਸਿੱਖ ਆਗੂਆਂ ਵਲੋਂ ਵੀ ਅਕਾਲੀ ਦਲ ਦੇ ਵਿਰੁੱਧ ਕਮਰਕੱਸੇ ਕਰ ਲਏ ਗਏ ਹਨ। ਵਿਦੇਸ਼ਾ ਵਿੱਚ ਬੈਠੇ ਬਹੁਤੇ ਸਿੱਖ ਬਾਦਲ ਵਲੋਂ ਸੱਦੇ ਗਏ ਸੰਮੇਲਨ ਨੂੰ ਗਲਤ ਕਰਾਰ ਦੇ ਰਹੇ ਹਨ।

WRITTEN BY