ਸੰਗਰੂਰ, 27 ਜੁਲਾਈ (ਹਰਜੀਤ ਸਿੰਘ ਹਸਨਪੁਰੀ) – ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਰਵਿੰਦ ਕੇਜਰੀਵਾਲ ਅਤੇ ਚਾਰ ਲੋਕ ਸਭਾ ਮੈਂਬਰ ਅਤੇ ਹੋਰ ਡੈਲੀਗੇਟਾਂ ਨੇ ਕਾਰਜਕਾਰਨੀ ਦੀ ਮੀਟਿੰਗ ਵਿੱਚ ਭਾਗ ਲਿਆ ਅਤੇ ਕੁਝ ਅਹਿਮ ਫੈਸਲੇ ਲੈਣ ਦੀ ਚਰਚਾ ਹੋਈ ਹੈ। ਅਰਵਿੰਦ ਕੇਜਰੀਵਾਲ ਅਤੇ ਉਸਦੇ ਸਾਥੀਆਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਚਾਰ ਲੋਕ ਸਭਾ ਮੈਂਬਰ ਜਿਤਾਕੇ ਪਾਰਲੀਮੈਂਟ ਭੇਜੇ ਹਨ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਸੀਂ ਬਹੁਤ ਸ਼ੁਕਰ ਗੁਜਾਰ ਹਾਂ। ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਹਲਕਾ ਤਲਵੰਡੀ ਸਾਬੋ (ਦਮਦਮਾ ਸਾਹਿਬ) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਦਾ ਐਲਾਨ ਕੀਤਾ ਹੈ ਅਤੇ ਹਲਕਾ ਪਟਿਆਲਾ ਤੋਂ ਹਰਜੀਤ ਸਿੰਘ ਅਦਾਲਤੀ ਵਾਲਾ ਨੂੰ ਚੋਣ ਲੜਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਹਰਿਆਣਾ, ਝਾਰਖੰਡ, ਜੰਮੂ-ਕਸ਼ਮੀਰ ਅਤੇ ਦਿੱਲੀ ਵਿੱਚ ਵਿਧਾਨ ਸਭਾ ਦੀਆਂ ਚੋਣਾਂ
ਹੋਣਗੀਆਂ। ਜਿਸ ਵਿੱਚ ਸਾਡੀ ਪਾਰਟੀ ਲਈ ਉਮੀਦਵਾਰ ਚੋਣ ਲੜਨਗੇ ਪਰ ਮੁੱਖ ਟੀਚਾ ਸਾਡਾ ਦਿੱਲੀ ਜਾਂ ਵਿਧਾਨ ਸਭਾ ਚੋਣਾਂ ਜਿੱਤ ਕੇ ਆਪਣੀ ਸਰਕਾਰ ਬਣਾਉਣਾ ਹੈ। ਕੇਜਰੀਵਾਲ ਨੇ ਕਿਹਾ ਕਿ ਤਲਵੰਡੀ ਸਾਬੋ ਅਤੇ ਪਟਿਆਲਾ ਹਲਕਿਆਂ ਦੀਆਂ ਚੋਣਾਂ ਸਮੇਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਲੋਕ ਰਾਇ ਬਣਾਉਣ ਲਈ ਖੁਦ ਆਪ ਆਉਣਗੇ ਅਤੇ ਲੋਕਾਂ ਨੂੰ ਆਮ ਆਦਮੀ ਦੀ ਪਾਰਟੀ ਦੇ ਉਮੀਦਾਵਾਰਾਂ ਨੂੰ ਜਿਤਾਉਣ ਦੀ ਅਪੀਲ ਕਰਨਗੇ ਕਿ ਉਨ੍ਹਾਂ ਨੇ ਪੰਜਾਬ ਦੇ ਵਿੱਚ ਕੈਂਸਰ ਦੀ ਬਿਮਾਰੀ ਵਧਨ ਦਾ ਕਾਰਨ ਇੱਥੋਂ ਦਾ ਪੀਣ ਵਾਲਾ ਸਾਫ ਨਾ ਹੋਣ ਦੱਸਿਆ ਹੈ ਜੋ ਕਿ ਕੈਂਸਰ ਪੈਦਾ ਕਰਦਾ ਹੈ। ਸ਼੍ਰੋਮਣੀ ਅਕਾਲੀ ਦਲ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਇਸ ਤੋਂ ਪਹਿਲਾਂ ਆਮ ਦੀ ਪਾਰਟੀ (ਆਪ) ਕੌਮੀ ਸੀਨੀਅਰ ਆਗੂਆਂ ਮੁਨੀਸ਼ ਸਿਸੋਦੀਆ, ਯੋਗੇਂਦਰ ਯਾਦਵ, ਸੰਜੇ ਸਿੰਘ ਅਤੇ ਆਸ਼ੂਤੋਸ਼ ਨੇ ਹਰਿਆਣਾ ਦੇ ਵਿੱਚ ਬਣਾਈ ਗਈ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਟਿੱਪਣੀ ਕਰਦਿਆਂ ਆਖਿਆ ਕਿ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ਤੇ ਪੈਦਾ ਹੋਏ ਹਾਲਾਤ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਪਾਰਟੀ ਦੋਨੇਂ ਬਰਾਬਰ ਦੀਆਂ ਜਿੰਮੇਵਾਰ ਹਨ। ਜੋ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਰਹੀਆਂ ਹਨ। ਸ੍ਰੀ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਜਿੱਥੇ ਸ੍ਰੋਮਣੀ ਅਕਾਲੀ ਦਲ ਵੱਖਰੀ ਕਮੇਟੀ ਨੂੰ ਪੰਥ ਲਈ ਖਤਰਾ ਦੱਸਕੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਉਥੇ ਕਾਂਗਰਸ ਹਰਿਆਣਾ ਵਿੱਚ ਵੱਖਰੀ ਕਮੇਟੀ ਦੇ ਮੁੱਦੇ ਤੇ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ।
ਚੀਨ ‘ਚ ਮੈਟਮੋ ਤੂਫਾਨ ਦਾ ਕਹਿਰ, 13 ਲੋਕਾਂ ਦੀ ਮੌਤ
ਬੀਜਿੰਗ, 27 ਜੁਲਾਈ (ਪੀ. ਟੀ)- ਚੀਨ ਦੇ ਅੱਠ ਪ੍ਰਾਂਤਾਂ ‘ਚ ਤਬਾਹੀ ਮਚਾਉਂਣ ਵਾਲੇ ਮੈਟਮੋ ਤੂਫਾਨ ਨੇ 13 ਲੋਕਾਂ ਦੀ ਜਾਨ ਲੈ ਲਈ ਤੇ ਕਰੀਬ 25 ਲੱਖ ਲੋਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਇਹ ਜਾਣਕਾਰੀ ਇੱਕ ਅਧਿਕਾਰੀ ਨੇ ਐਤਵਾਰ ਨੂੰ ਦਿੱਤੀ। ਸਮਾਚਾਰ ਏਜੰਸੀ ਸਿਨਹੂਆ ਦੇ ਅਨੁਸਾਰ, ਪੂਰਬੀ ਚੀਨ ਦੇ ਜਿਆਂਗਸ਼ੀ ਪ੍ਰਾਂਤ ‘ਚ ਨੌਂ ਤੇ ਦੱਖਣ ਚੀਨ ਦੇ ਗੁਆਂਗਡੋਂਗ ਪ੍ਰਾਂਤ ‘ਚ ਚਾਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।



