Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਮੁਲਾਇਮ ਸਿੰਘ ਯਾਦਵ ਨਾਲ ਟੈਲੀਫੋਨ ਰਾਹੀਂ ਰਾਬਤਾ

Share this story

ਚੰਡੀਗੜ੍ਹ, 30 ਜੁਲਾਈ (ਪੀ. ਟੀ)-Êਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਹਾਰਨਪੁਰ ਜ਼ਿਲ੍ਹੇ ਵਿੱਚ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ਦੇ ਕਾਰਨ ਸਿੱਖ ਪਰਿਵਾਰਾਂ ਨੂੰ ਹੋਏ ਭਾਰੀ ਨੁਕਸਾਨ ਦੇ ਬਦਲੇ ਰਾਹਤ ਦੇਣ ਲਈ ਸਮਾਜਵਾਦੀ ਪਾਰਟੀ ਦੇ ਮੁਖੀ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮੁਲਾਇਮ ਸਿੰਘ ਯਾਦਵ ਨੂੰ ਆਪਣਾ ਨਿੱਜੀ ਦਖਲ ਦੇਣ ਦੀ ਅਪੀਲ ਕੀਤੀ ਹੈ। ਅੱਜ ਟੈਲੀਫੋਨ ’ਤੇ ਮੁੱਖ ਮੰਤਰੀ ਨੇ ਸ੍ਰੀ ਯਾਦਵ ਨੂੰ ਦੱਸਿਆ ਕਿ ਉੱਤਰ ਪ੍ਰਦੇਸ਼ ਵਿੱਚ ਰਹਿ ਰਹੇ ਸਿੱਖਾਂ ਨੇ ਸੂਬੇ ਖਾਸ ਕਰ ਸਹਾਰਨਪੁਰ ਜ਼ਿਲ੍ਹੇ ਦੇ ਵਿਕਾਸ ਲਈ ਵੱਡਾ ਯੋਗਦਾਨ ਦਿੱਤਾ ਹੈ।  ਉਨ੍ਹਾਂ ਨੇ ਕਿਹਾ ਕਿ ਉਤਰ ਪ੍ਰਦੇਸ਼ ਸਰਕਾਰ ਨੂੰ ਸੂਬੇ ਦੇ ਇਸ ਖਿੱਤੇ ਵਿੱਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਘੱਟ ਗਿਣਤੀ ਭਾਈਚਾਰੇ ਵਿੱਚ ਅਲਹਿਦਗੀ ਦੀ ਭਾਵਨਾ ਨਾ ਆਵੇ।  ਸ. ਬਾਦਲ ਨੇ ਇਸ ਨਾਜ਼ੁਕ ਸਥਿਤੀ ਨਾਲ ਨਿਪਟਣ ਲਈ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੂੰ ਹਰੇਕ ਤਰ੍ਹਾਂ ਦੀ

ਮਦਦ ਤੇ ਸਹਿਯੋਗ ਦਾ ਭਰੋਸਾ ਦਿਵਾਇਆ ਹੈ। ਸਮਾਜਵਾਦੀ ਪਾਰਟੀ ਦੇ ਮੁਖੀ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉੱਤਰ ਪ੍ਰਦੇਸ਼ ਸਰਕਾਰ ਰਾਜ ਵਿਚ ਰਹਿ ਰਹੇ ਹਰੇਕ ਵਿਅਕਤੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਸੂਬੇ ਵਿਚ ਸ਼ਾਂਤੀ ਅਤੇ ਭਾਈਚਾਰੇ ਨੂੰ ਬਣਾਈ ਰਖੱਣ ਲਈ ਹਰ ਕੋਸ਼ਿਸ਼ ਕੀਤੀ। ਇਸੇ ਦੌਰਾਨ ਸਹਾਰਨਪੁਰ ਤੋਂ ਸਿੱਖਾਂ ਦਾ ਇਕ ਵਫ਼ਦ ਸ੍ਰੀ ਗੁਰਪ੍ਰੀਤ ਸਿੰਘ ਬਾਘਾ ਦੀ ਅਗਵਾਈ ਵਿਚ ਮੁੱਖ ਮੰਤਰੀ ਨੂੰ ਅੱਜ ਦੁਪਹਿਰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮਿਲਿਆ ਅਤੇ ਉਨ੍ਹਾਂ ਨੇ ਸਹਾਰਨਪੁਰ ਜ਼ਿਲ੍ਹੇ ਦੀਆਂ ਹਾਲਤਾਂ ਸਬੰਧੀ ਮੁੱਖ ਮੰਤਰੀ ਨੂੰ ਵਿਸਤ੍ਰਿਤ ਜਾਣਕਾਰੀ ਦਿੱਤੀ। ਵਫ਼ਦ ਨੇ ਸੂਬੇ ਵਿਚ ਸਿੱਖਾਂ ਦੇ ਹਿੱਤਾਂ ਦੀ ਰਖਵਾਲੀ ਲਈ ਉਨ੍ਹਾਂ ਨੂੰ ਨਿੱਜੀ ਦਖਲ ਦੇਣ ਦੀ ਮੰਗ ਕੀਤੀ।  ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਸਹਾਰਨਪੁਰ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਰੁੱਧ ਦਰਜ ਹੋਏ ਝੂਠੇ ਕੇਸ ਰੱਦ ਕਰਵਾਉਣ ਲਈ ਉੱਤਰ ਪ੍ਰਦੇਸ਼ ਸਰਕਾਰ ’ਤੇ ਜ਼ੋਰ ਪਾਉਣ। ਸਹਾਰਨਪੁਰ ਦੀਆਂ ਘਟਨਾਵਾਂ ਨੂੰ ਮੰਦਭਾਗਾ ਦਸੱਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਖਾਸ ਕਰ ਸਿੱਖ ਭਾਈਚਾਰੇ ਨੂੰ ਸ਼ਾਂਤੀ, ਸਦਭਾਵਨਾ ਅਤੇ ਆਪਸੀ ਭਾਈਚਾਰਾ ਬਣਾਈ ਰਖੱਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਗੁਰੂਆਂ ਅਤੇ ਪੀਰਾਂ-ਪੈਗੰਬਰਾਂ ਨੇ ਸ਼ਾਂਤੀ ਅਤੇ ਭਾਈਚਾਰੇ ਦੀ ਸਿੱਖਿਆ ਦਿੱਤੀ ਅਤੇ ਸਾਨੂੰ ਇਨ੍ਹਾਂ ਸਿੱਖਿਆਵਾਂ ’ਤੇ ਚਲਣਾ ਚਾਹੀਦਾ ਹੈ।ਇਸ ਮੌਕੇ ਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ ਚੀਮਾ ਵੀ ਹਾਜ਼ਰ ਸਨ। ਵਫ਼ਦ ਦੇ ਹੋਰਨਾਂ ਮੈਂਬਰਾਂ ਵਿਚ ਬਾਬਾ ਹਰਮੋਹਨ ਸਿੰਘ, ਸ੍ਰੀ ਆਈ.ਪੀ.ਸਿੰਘ ਅਤੇ ਸ੍ਰੀ ਪਰਭਜੀਤ ਸਿੰਘ ਵੀ ਹਾਜ਼ਰ ਸਨ।

WRITTEN BY