ਨਵੀਂ ਦਿੱਲੀ, 30 ਜੁਲਾਈ (ਪੀ. ਟੀ)- ਹਰਿਆਣਾ ਦੇ ਉੱਘੇ ਕਾਂਗਰਸੀ ਆਗੂ ਬਿਰੇਂਦਰ ਸਿੰਘ ਨੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਬੰਦ ਕਮਰੇ ‘ਚ ਮੁਲਾਕਾਤ ਕੀਤੀ।ਅਟਕਲਾਂ ਹਨ ਕਿ ਉਹ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਕੇਂਦਰ ਦੀ ਸੱਤਾਧਿਰ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਇਹ ਘਟਨਾਕ੍ਰਮ ਅਜਿਹੇ ਸਮੇਂ ਹੋਇਆ ਹੈ, ਜਦੋਂ ਹਰਿਆਣਾ ਦੇ ਊਰਜਾ ਮੰਤਰੀ ਅਜੈ ਯਾਦਵ ਨੇ ਹੁੱਡਾ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਹੈ। ਸ਼ਾਹ ਦੁਆਰਾ ਗੁਜਰਾਤ ਭਵਨ ‘ਚ ਪ੍ਰਦੇਸ਼ ਦੇ ਪਾਰਟੀ ਨੇਤਾਵਾਂ ਨਾਲ ਬੈਠਕ ਦੀ ਪ੍ਰਧਾਨਗੀ ਤੋਂ ਬਾਅਦ ਇਕ ਸਥਾਨਕ ਹੋਟਲ ‘ਚ ਇਹ ਮੁਲਾਕਾਤ ਹੋਈ। ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦਾ ਖੁੱਲ ਕੇ ਵਿਰੋਧ ਕਰਨ ਵਾਲੇ ਬਿਰੇਂਦਰ ਸਿੰਘ ਭਾਜਪਾ ‘ਚ ਸ਼ਾਮਲ ਹੋਣ ਲਈ ਉਤਸੁਕ ਦੱਸੇ ਰਹੇ ਹਨ।
ਹਰਿਆਣਾ ਦੇ ਉੱਘੇ ਕਾਂਗਰਸੀ ਆਗੂ ਨੇ ਅਮਿਤ ਸ਼ਾਹ ਨਾਲ ਕੀਤੀ ਬੈਠਕ



