ਚੰਡੀਗੜ੍ਹ- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰ੍ਰੀ ਵੀ.ਕੇ. ਸਿੰਘ ਨੇ ਦੱਸਿਆ ਕਿ ਸੂਬੇ ’ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਤਹਿਤ ਅੱਜ ਪਟਿਆਲਾ ਵਿਧਾਨ ਸਭਾ ਹਲਕੇ ’ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਜਦ ਕਿ ਤਲਵੰਡੀ ਸਾਬੋ ਹਲਕੇ ’ਚ ਅੱਜ ਤੱਕ ਕਿਸੇ ਉਮੀਦਵਾਰ ਨੇ ਨਾਮਜ਼ਦਗੀ ਪਰਚਾ ਨਹੀਂ ਭਰਿਆ।ਉਨ੍ਹਾਂ ਦੱਸਿਆ ਕਿ ਕੱਲ ਪਟਿਆਲਾ ਤੋਂ ਰਜਿੰਦਰ ਸਿੰਘ ਪਵਾਰ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ।ਉਨ੍ਹਾਂ ਦੁਹਰਾਇਆ ਕਿ ਉਮੀਦਵਾਰ ਆਪਣੇ ਸਬੰਧਤ ਹਲਕੇ ਦੇ ਸਬ ਡਿਵੀਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.)-ਕਮ-ਰਿਟਰਨਿੰਗ ਅਫ਼ਸਰ ਕੋਲ 2 ਅਗਸਤ ਤੱਕ ਕਿਸੇ ਵੀ ਕੰਮਕਾਜ ਵਾਲੇ ਦਿਨ ਸਵੇਰੇ 11 ਤੋਂ ਸ਼ਾਮ 3 ਵਜੇ ਦਰਮਿਆਨ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੇ ਹਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਦੋਹਾਂ ਹਲਕਿਆਂ ’ਚ 21 ਅਗਸਤ ਨੂੰ ਵੋਟਾਂ ਪੈਣੀਆਂ ਹਨ, ਜਿਨ੍ਹਾਂ ਦੀ ਗਿਣਤੀ 25 ਅਗਸਤ ਨੂੰ ਕੀਤੀ ਜਾਵੇਗੀ।



