Skip to content
Independent perspectives. Global stories.
BREAKING

ਜਥੇਦਾਰ ਅਵਤਾਰ ਸਿੰਘ ਵੱਲੋਂ ਅੰਮ੍ਰਿਤਧਾਰੀ ਸਿੱਖ ਨੂੰ ਇਮਤਿਹਾਨ ਤੋਂ ਰੋਕਣ ਵਾਲੇ ਪ੍ਰਿੰਸੀਪਲ ਤੇ ਮੈਜਿਸਟ੍ਰੇਟ ਨੂੰ ਪੱਤਰ

Share this story

Page-1_30 ਅੰਮ੍ਰਿਤਸਰ: 31 ਜੁਲਾਈ (ਪੀ. ਟੀ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਿੰਸੀਪਲ ਪ੍ਰਸ਼ਾਤ ਵਿਦਿਆ ਮੰਦਰ ਕੋਟਾ, ਰਾਜਿਸਥਾਨ ਨੂੰ ਮੁਆਫੀ ਮੰਗਣ ਲਈ ਪੱਤਰ ਲਿਖਿਆ। ਆਪਣੇ ਇਸ ਪੱਤਰ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਮੀਡੀਆ ਦੀਆਂ ਖਬਰਾਂ ਤੋਂ ਮੈਨੂੰ ਪਤਾ ਲੱਗਾ ਹੈ ਕਿ ਆਪ ਦੀ ਸੰਸਥਾ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਲੜਕੇ ਨੂੰ ਇਮਤਿਹਾਨ ਵਿੱਚ ਕਕਾਰ ਪਹਿਨ ਕੇ ਜਾਣ ਤੋਂ ਰੋਕ ਦਿੱਤਾ ਗਿਆ ਹੈ, ਜੋ ਬਹੁਤ ਹੀ ਅਫ਼ਸੋਸਨਾਕ ਅਤੇ ਬਦਕਿਸਮਤੀ ਵਾਲੀ ਘਟਨਾ ਹੈ। ਇਹ ਵਿਅਕਤੀ ਦੀ ਸੰਵਿਧਾਨਿਕ ਤੇ ਮੌਲਿਕ ਅਧਿਕਾਰਾਂ ਦੀ ਅਜ਼ਾਦੀ ਦੇ ਖਿਲਾਫ਼ ਹੈ। ਉਨ•ਾਂ ਕਿਹਾ ਕਿ ਇਸ ਘਟਨਾ ਸਬੰਧੀ ਪੂਰੇ ਸਿੱਖ ਸਮੁਦਾਏ ਵਿੱਚ ਰੋਸ ਪਾਇਆ ਜਾ ਰਿਹਾ ਹੈ, ਕਿਉਂਕਿ ਇਸ ਨਾਲ ਉਸ ਬੱਚੇ ਦੇ ਧਾਰਮਿਕ ਜਜਬਾਤਾਂ ਨੂੰ ਠੇਸ ਪਹੁੰਚੀ ਹੈ। ਉਨ•ਾਂ ਕਿਹਾ

ਕਿ 1699 ਈਸਵੀ ਵਿੱਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਸਿੱਖਾਂ ਨੂੰ ਅੰਮ੍ਰਿਤ ਦੀ ਦਾਤ ਬਖਸ਼ ਕੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਉਨ•ਾਂ ਆਪਣੇ ਅੰਮ੍ਰਿਤਧਾਰੀ ਸਿੱਖਾਂ ਨੂੰ ਰਹਿਤ ਵਜੋਂ ਪੰਜ ਕਕਾਰ ਕਛਿਹਰਾ, ਕੰਘਾ, ਕੜ•ਾ, ਕ੍ਰਿਪਾਨ ਤੇ ਕੇਸਾ ਦੇ ਧਾਰਨੀ ਹੋਣ ਲਈ ਕਿਹਾ। ਉਨ•ਾਂ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਹੋਣ ਦੇ ਨਾਤੇ ਪ੍ਰਸ਼ਾਤ ਵਿਦਿਆ ਮੰਦਰ ਦੇ ਪ੍ਰਿੰਸੀਪਲ ਨੂੰ ਅਦਾਰੇ ਵੱਲੋਂ ਵਿਦਿਆਰਥੀ ਤੇ ਉਸ ਦੇ ਮਾਪਿਆਂ ਤੋਂ ਮੁਆਫੀ ਮੰਗਣ ਤੇ ਇੱਕ ਹਫਤੇ ਦੇ ਅੰਦਰ-ਅੰਦਰ ਉਸ ਦਾ ਇਮਤਿਹਾਨ ਲੈਣ ਲਈ ਢੁਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ। ਉਨ•ਾਂ ਕਿਹਾ ਕਿ ਅਜਿਹਾ ਨਾ ਕਰਨ ਤੇ ਪ੍ਰਿੰਸੀਪਲ ਅਤੇ ਉਕਤ ਅਦਾਰੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਥੇਦਾਰ ਅਵਤਾਰ ਸਿੰਘ ਨੇ ਇੱਕ ਵੱਖਰੀ ਪੱਤਰਕਾ ਜ਼ਿਲ•ਾ ਮੈਜਿਸਟ੍ਰੇਟ ਰਾਜਿਸਥਾਨ ਨੂੰ ਵੀ ਲਿਖੀ। ਜਿਸ ਵਿੱਚ ਉਨ•ਾਂ ਜ਼ਿਲ•ਾ ਮੈਜਿਸਟ੍ਰੇਟ ਨੂੰ ਨਿੱਜੀ ਦਿਲਚਸਪੀ ਲੈ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਅਦਾਰੇ ਤੇ ਉਸ ਦੇ ਕਰਮਚਾਰੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ।

WRITTEN BY