ਜਲੰਧਰ, 31 ਜੁਲਾਈ (ਪੀ. ਟੀ)- ਬਹੁਚਰਚਿਤ ਪਿਆਰਾ ਸਿੰਘ ਭਨਿਆਰਾ ਵਾਲੇ ‘ਤੇ ਹਮਲਾ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਵੀਰਵਾਰ ਨੂੰ 10-10 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਹ ਸਜ਼ਾ ਜ਼ਿਲਾ ਰੋਪੜ ਦੀ ਇਕ ਅਦਾਲਤ ਨੇ ਵਲੋਂ ਸੁਣਾਈ ਗਈ ਹੈ।ਜ਼ਿਕਰਯੋਗ ਹੈ ਕਿ ਭਨਿਆਰੇ ‘ਤੇ ਇਨ੍ਹਾਂ ਨੌਜਵਾਨਾਂ ਵਲੋਂ ਹਮਲਾ ਉਸ ਸਮੇਂ ਕੀਤਾ ਗਿਆ ਸੀ, ਜਦੋਂ ਉਹ ਆਪਣੀ ਸੰਗਤ ਨੂੰ ਮਿਲਣ ਵਾਲੇ ਕਮਰੇ ‘ਚ ਬੈਠੇ ਸਨ। ਤਿੰਨ ਨੌਜਵਾਨਾਂ ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਇਸ ਤੋਂ ਬਾਅਦ ਮੌਕੇ ‘ਤੇ ਹੀ ਇਨ੍ਹਾਂ ਤਿੰਨਾਂ ਨੂੰ ਕਾਬੂ ਕਰ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ।
ਭਨਿਆਰੇ ਵਾਲੇ ’ਤੇ ਹਮਲਾ ਦੇ ਦੋਸ਼ ’ਚ ਨੌਜਵਾਨਾਂ ਨੂੰ 10-10 ਸਾਲ ਕੈਦ



