Skip to content
Independent perspectives. Global stories.
BREAKING

ਹਰਿਆਣਾ ਦੇ ਗੁਰਦੁਆਰਿਆਂ ’ਤੇ ਕਾਂਗਰਸੀ ਮਹੰਤਾਂ ਦੇ ਕਬਜ਼ੇ ਨੂੰ ਕਿਸੇ ਵੀ ਹਾਲਤ ’ਚ ਸਹਿਣ ਨਹੀਂ ਕੀਤਾ ਜਾਵੇਗਾ – ਮੁੱਖ ਮੰਤਰੀ

Share this story

ਹਰਿਆਣਾ ਕਮੇਟੀ ਦੇ ਸਬੰਧ ਵਿੱਚ ਅਗਲਾ ਕਦਮ ਸਿੱਖ ਪੰਥ ਦੀ ਸਲਾਹ ਨਾਲ ਢੁਕਵੇਂ ਸਮੇਂ ’ਤੇ

Page-1_03 ਪਰਨੀਤ ਬਰਾੜ-    ਕਾਰਜਕਾਰੀ ਸੰਪਾਦਕ  ¦ਬੀ, (ਸ੍ਰੀ ਮੁਕਤਸਰ ਸਾਹਿਬ), 1 ਅਗਸਤ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਦੇ ਗੁਰਦੁਆਰਿਆਂ ’ਤੇ ਸਰਕਾਰੀ ਮਹੰਤਾਂ ਦਾ ਕਬਜ਼ਾ ਕਰਵਾਉਣ ਦੀ ਕੋਸ਼ਿਸ਼ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੀ ਕਾਰਵਾਈ ਦਾ ਫੈਸਲਾ ਢੁਕਵਾਂ ਸਮਾਂ ਆਉਣ ’ਤੇ ਸਿੱਖ ਪੰਥ ਦੀ ਸਲਾਹ ਨਾਲ ਕੀਤਾ ਜਾਵੇਗਾ। ਅੱਜ ¦ਬੀ ਵਿਧਾਨ ਸਭਾ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਸੰਗਤ ਦਰਸ਼ਨ ਸਮਾਗਮਾਂ ਦੌਰਾਨ ਸ. ਬਾਦਲ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੇ ਮਾਮਲੇ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ  ਤੋਂ ਬਾਅਦ ਉਨ੍ਹਾਂ ਨੇ ਹਾਲ ਦੀ ਘੜੀ ਆਪਣੇ ਅੰਦੋਲਣ ਨੂੰ ਰੋਕ ਲਿਆ ਹੈ ਅਤੇ ਜੇ ਇਸ

ਮਾਮਲੇ ਵਿੱਚ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਖਿਆਲ ਨਾ ਰੱਖਿਆ ਗਿਆ ਤਾਂ ਉਹ ਇਸ ਸਬੰਧੀ ਫੈਸਲਾ ਸਿੱਖ ਪੰਥ ਦੀਆਂ ਭਾਵਨਾਵਾਂ ਦੇ ਅਨੁਸਾਰ ਸਮਾਂ ਆਉਣ ’ਤੇ ਕਰਨਗੇ। ਉਨ੍ਹਾਂ ਕਿਹਾ ਕਿ ਹਰੇਕ ਸਿੱਖ ਲਈ ਸ੍ਰੀ ਅਕਾਲ ਤਖਤ ਦਾ ਹੁਕਮ ਸਭ ਤੋਂ ਉਪੱਰ ਹੈ ਅਤੇ ਇਨ੍ਹਾਂ ਹੁਕਮਾਂ ਦੇ ਅੱਗੇ ਸਿਰ ਝੁਕਾਉਂਦੇ ਹੋਏ ਉਨ੍ਹਾਂ ਨੇ ਅੰਦੋਲਨ ਦਾ ਆਪਣਾ ਫੈਸਲਾ ਵਾਪਿਸ ਲਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦਾ ਇਹ ਫੈਸਲਾ ਜਮਹੂਰੀਅਤ ਦਾ ਘਾਣ ਵੀ ਹੈ ਕਿਉਂਕਿ ਉਸ ਨੇ ਜਿਨ੍ਹਾਂ ਵਿਅਕਤੀਆਂ ਦੇ ਹੱਥ ਗੁਰਦੁਆਰਿਆਂ ਦਾ ਕੰਮ ਦਿੱਤਾ ਹੈ, ਉਹ ਲੋਕਾਂ ਵੱਲੋਂ ਨਕਾਰੇ ਹੋਏ ਹਨ।
ਪਿਛਲੀਆਂ ਸ੍ਰੋਮਣੀ ਕਮੇਟੀ ਚੋਣਾਂ ਵਿੱਚ ਹਰਿਆਣਾ ਦੀਆਂ ਗਿਆਰਾਂ ਦੀਆ ਗਿਆਰਾਂ ਸੀਟਾਂ ’ਤੇ ਅਕਾਲੀ ਦਲ ਦੇ ਉਮੀਦਵਾਰ ਜਿੱਤੇ ਸਨ ਅਤੇ ਜਿਨ੍ਹਾਂ ਵਿਅਕਤੀਆਂ ਨੂੰ ਹਰਿਆਣਾ ਸਰਕਾਰ ਨੇ ਹੁਣ ਮੋਹਰੇ ਲਾਇਆ ਹੈ ਉਨ੍ਹਾਂ ਦੀਆਂ ਜਮਾਨਤਾਂ ਜਬਤ ਹੋ ਗਈਆਂ ਸਨ।
ਸਮੱਸਿਆਵਾਂ ਦੇ ਮੌਕੇ ’ਤੇ ਨਿਪਟਾਰੇ ਲਈ ਸੰਗਤ ਦਰਸ਼ਨ ਪ੍ਰੋਗਰਾਮਾਂ ਦੀ ਅਹਿਮ ਭੂਮਿਕਾ ਦੀ ਗੱਲ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਪੰਜਾਬ ਦੇ ਸੰਗਤ ਦਰਸ਼ਨ ਪ੍ਰੋਗਰਾਮ ਰਾਸ਼ਟਰੀ ਜਮਹੂਰੀਅਤ ਦੀ ਇੱਕ ਸ਼ਾਨਦਾਰ ਮਿਸਾਲ ਹਨ।
      ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਨਾਲ ਨਿਪਟਣ  ਦੇ ਸਬੰਧ ਵਿੱਚ ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਅਗਲੇ ਡੇਢ ਦੋ ਸਾਲ ਵਿੱਚ ਰਾਜ ਵਿੱਚੋਂ ਨਸ਼ੇ ਦੀ ਸਮੱਸਿਆ ਦਾ ਖਾਤਮਾ ਕਰ ਦਿੱਤਾ ਜਾਵੇਗਾ।      ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੇ ਸਬੰਧ ਵਿੱਚ ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਹੋਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੀ ਗਈ ਕਮੀ ਨੂੰ ਚੰਗਾ ਕਦਮ ਦੱਸਿਆ।
ਇਸ ਦੌਰਾਨ ਅੱਜ ਮੁੱਖ ਮੰਤਰੀ ਨੇ ਪਿੰਡ ਪੰਨੀਵਾਲਾ, ਬੋਦੀਵਾਲਾ, ਰੱਤਾ ਖੇੜਾ ਵੱਡਾ ਅਤੇ ਛੋਟਾ, ਆਲਮਵਾਲਾ, ਅਸਪਾਲਾਂ ਆਦਿ ਵਿਚ ਸੰਗਤ ਦਰਸ਼ਨ ਸਮਾਗਮਾਂ ਦੌਰਾਨ ਪੰਚਾਇਤਾਂ ਦੀਆਂ ਮੁਸਕਿਲਾਂ ਸੁਣ ਕੇ ਮੌਕੇ ਤੇ ਹੀ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰਨ ਦੇ ਹੁਕਮ ਦਿੱਤੇ।
ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਪੰਜਾਬ ਐਗਰੋ ਦੇ ਚੇਅਰਮੈਨ ਸ. ਦਿਆਲ ਸਿੰਘ ਕੋਲਿਆਂਵਾਲੀ,  ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ ਜੇ ਐਸ ਚੀਮਾ ਅਤੇ ਐਸ.ਕਰੁਣਾ ਰਾਜੂ, ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ, ਸ੍ਰੀ ਰਾਮਵੀਰ, ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ: ਮਨਜੀਤ ਸਿੰਘ ਬਰਕੰਦੀ, ਮਾਰਕਿਟ ਕਮੇਟੀ ਮਲੋਟ ਦੇ ਚੇਅਰਮੈਨ ਸ: ਬਸੰਤ ਸਿੰਘ ਕੰਗ, ਸ: ਰਣਜੋਧ ਸਿੰਘ ¦ਬੀ, ਸ: ਜੱਸਾ ਕੰਗ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਕੇਸ ਧੀਂਗੜਾ, ਪੰਜਾਬ ਮਹਿਲਾ ਕਮਿਸ਼ਨ ਦੀ ਮੈਂਬਰ ਸ੍ਰੀਮਤੀ ਵੀਰਪਾਲ ਕੌਰ ਤਰਮਾਲਾ ਵੀ ਹਾਜ਼ਰ ਸਨ।

WRITTEN BY