Skip to content
Independent perspectives. Global stories.
BREAKING

ਪੰਜਾਬ ਕੈਬਿਨਟ ਦੀ ਮੀਟਿੰਗ 5 ਨੂੰ

Share this story

ਚੰਡੀਗੜ੍ਹ, 1 ਅਗਸਤ (ਪੀ. ਟੀ)- ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਮੰਤਰੀ ਮੰਡਲ ਦੀ ਇਕ ਹੰਗਾਮੀ ਮੀਟਿੰਗ 5 ਅਗਸਤ ਨੂੰ ਸਵੇਰੇ 10 ਵਜੇ ਇਥੇ ਸਿਵਲ ਸਕੱਤਰੇਤ ਵਿਖੇ ਬੁਲਾਈ ਹੈ, ਜਿਸ ਦਾ ਏਜੰਡਾ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਪਰ ਸਰਕਾਰੀ ਹਲਕਿਆਂ ਅਨੁਸਾਰ ਇਸ ਮੀਟਿੰਗ ‘ਚ ਕੁਝ ਮਹੱਤਵਪੂਰਨ ਮਾਮਲਿਆਂ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਇਥੇ ਇਹ ਗੱਲ ਵਿਸ਼ੇਸ਼ ਤੌਰ ‘ਤੇ ਵਰਨਣਯੋਗ ਹੈ ਕਿ ਅਕਾਲੀ-ਭਾਜਪਾ ਗਠਜੋੜ ਵਿਚਾਲੇ ਕੁਝ ਮਾਮਲਿਆਂ ਨੂੰ ਲੈ ਕੇ ਖੁੱਲ੍ਹੀ ਬਹਿਸ ਚੱਲ ਪਈ ਹੈ, ਜਿਸ ਦਾ ਅਕਾਲੀ ਹਾਈਕਮਾਨ ਨੇ ਗੰਭੀਰ ਨੋਟਿਸ ਲਿਆ ਹੈ।

WRITTEN BY