Skip to content
Independent perspectives. Global stories.
BREAKING

ਰਾਸ਼ਟਰ ਮੰਡਲ ਖੇਡਾਂ ’ਚ ਤਮਗੇ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਦਾ ਸਰਕਾਰੀ ਨੀਤੀ ਅਨੁਸਾਰ ਪੂਰਾ ਸਨਮਾਣ ਕੀਤਾ ਜਾਵੇਗਾ-ਮੁੱਖ ਮੰਤਰੀ

Share this story

Page-3_11 ¦ਬੀ, 2 ਅਗਸਤ (ਲਖਨਜੀਤ ਮਲੋਟ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਰਾਸ਼ਟਰ ਮੰਡਲ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਸਾਰੇ ਖਿਡਾਰੀਆਂ ਦਾ ਪੂਰਾ ਮਾਣ ਸਨਮਾਣ ਕੀਤਾ ਜਾਵੇਗਾ।¦ਬੀ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਦੇ ਅੱਜ ਦੂਜੇ ਦਿਨ ਪੱਤਰਕਾਰਾਂ ਵੱਲੋਂ ਰਾਸ਼ਟਰ ਮੰਡਲ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਦੇ ਸਨਮਾਣ ਸਬੰਧੀ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਉ¦ਪਿਕ, ਏਸ਼ੀਆਈ, ਰਾਸ਼ਟਰ ਮੰਡਲ ਖੇਡਾਂ ਸਣੇ ਵੱਖ ਵੱਖ ਪੱਧਰਾਂ ’ਤੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਣ ਕਰਨ ਲਈ ਸਰਕਾਰ ਨੇ ਆਪਣੀ ਖੇਡ ਨੀਤੀ ਬਣਾਈ ਹੋਈ ਹੈ ਅਤੇ ਇਸ ਨੀਤੀ ਦੇ ਹੇਠ ਹੀ ਰਾਸ਼ਟਰ ਮੰਡਲ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਵੀ ਸਨਮਾਣ

ਕੀਤਾ ਜਾਵੇਗਾ। ਇਸ ਦਾ ਐਲਾਨ ਉਪ ਮੁੱਖ ਮੰਤਰੀ ਅਤੇ ਖੇਡ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਹੀ ਕੀਤਾ ਹੋਇਆ ਹੈ। ਵਿਰੋਧੀਆਂ ਵੱਲੋਂ ਪੰਜਾਬ ਦੇ ਮਹੌਲ ਖਰਾਬ ਕਰਨ ਦੇ ਲਾਏ ਗਏ ਦੋਸ਼ਾਂ ਦੇ ਸਬੰਧ ਵਿੱਚ ਪੁੱਛੇ ਗਏ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਹਮੇਸ਼ਾਂ ਹੀ ਪ੍ਰਾਥਮਿਕਤਾ ਰਹੀ ਹੈ। ਜਦੋਂ ਤੋਂ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਸੱਤਾ ਵਿੱਚ ਆਈ ਹੈ ਓਦੋਂ ਤੋਂ ਪੰਜਾਬ ਵਿੱਚ ਸ਼ਾਂਤੀ, ਆਪਸੀ ਭਾਈਚਾਰਾ ਅਤੇ ਸਦਭਾਵਨਾ ਵਧੀ ਹੈ। ਰਾਜ ਸਰਕਾਰ ਨੇ ਅਜਿਹਾ ਕਰਨ ਵਿੱਚ ਵੱਡੀ ਪ੍ਰਪਾਤੀ ਕੀਤੀ ਹੈ ਅਤੇ ਪੰਜਾਬ ਇਸ ਸਮੇਂ ਦੇਸ਼ ਵਿੱਚ ਸਭ ਤੋਂ ਵੱਧ ਸ਼ਾਂਤ ਸੂਬਿਆਂ ਵਿੱਚ ਗਿਣਿਆ ਜਾਂਦਾ ਹੈ।

WRITTEN BY