Skip to content
Independent perspectives. Global stories.
BREAKING

ਹਰਿਆਣਾ ਕਮੇਟੀ ਵਿਵਾਦ: ਅਕਾਲੀ ਦਲ ਵਫਦ ਨੇ ਰਾਜਪਾਲ ਤੋਂ ਦਖਲ ਮੰਗਿਆ

Share this story

ਹਰਿਆਣਾ ਵਿਧਾਨ ਸਭਾ ਵੱਲੋਂ ਪਾਸ ਐਕਟ ਦੀ ਤੁਰੰਤ ਸਮੀਖਿਆ ਦੀ ਮੰਗ ਕੀਤੀ
Page-1_06  ਪਰਨੀਤ ਬਰਾੜ-    ਕਾਰਜਕਾਰੀ ਸੰਪਾਦਕ  ਚੰਡੀਗੜ•, 3 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਇਕ ਉਚ ਪੱਧਰੀ ਵਫਦ ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਤਵਾਰ ਸਿੰਘ, ਪਾਰਟੀ ਦੇ ਸਕੱਤਰ ਜਨਰਲ ਸ੍ਰ ਸੁਖਦੇਵ ਸਿੰਘ ਢੀਂਡਸਾ, ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਸਨ, ਨੇ ਅੱਜ ਹਰਿਆਣਾ ਦੇ ਰਾਜਪਾਲ ਸ੍ਰੀ ਕਪਤਾਨ ਸਿੰਘ ਸੋ¦ਕੀ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਹਰਿਆਣਾ ਵਿਧਾਨ ਸਭਾ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਦੇ ਉਲਟ ਪਾਸ ਕੀਤੇ ਗੈਰ ਸੰਵਿਧਾਨਕ ਐਕਟ ਦੀ ਤੁਰੰਤ ਸਮੀਖਿਆ ਕਰਨ ਦੀ ਮੰਗ ਕੀਤੀ। ਵਫਦ ਨੇ ਰਾਜਪਾਲ ਨੂੰ ਦੱਸਿਆ ਕਿ ਇਹ ਐਕਟ ਬਣਾ ਕੇ ਹਰਿਆਣਾ ਵਿਧਾਨ ਸਭਾ ਨੇ ਸ਼੍ਰੋਮਣੀ

ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਕਿ ਪੰਜਾਬ ਪੁਨਰ ਗਠਨ ਐਕਟ 1966 ਦੇ ਤਹਿਤ ਇਕ ਅੰਤਰ ਰਾਜ ਬਾਡੀ ਕਾਰਪੋਰੇਟ ਘੋਸ਼ਤ ਹੈ ਦੇ  ਅਧਿਕਾਰ ਖੇਤਰ ਦੀ ਉ¦ਘਣਾ ਕੀਤੀ ਹੈ।     ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਫਦ ਨੇ ਰਾਜਪਾਲ ਨੂੰ ਗੈਰ ਕਾਨੂੰਨੀ ਢੰਗ ਨਾਲ ਗਠਿਤ ਨਵੀਂ ਕਮੇਟੀ ਅਤੇ ਹਰਿਆਣਾ ਸਰਕਾਰ ਵੱਲੋਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਤੇ ਯੋਜਨਾਵਾਂ ਦੀ ਵੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਹ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚਲ ਰਹੇ ਇਤਿਹਾਸਕ ਗੁਰਧਾਮਾਂ ’ਤੇ ਜਬਰੀ ਕਬਜ਼ਾ ਕਰਨਾ ਚਾਹੁੰਦੇ ਹਨ। ਵਫਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਸਰਕਾਰ ਨੂੰ ਸੰਵਿਧਾਨਕ ਦੇ ਤਹਿਤ ਹੀ ਕੰਮ ਕਰਨ  ਅਤੇ ਮਾੜੀਆਂ ਸਾਜ਼ਿਸ਼ਾਂ ਤੋਂ ਦੂਰ ਰਹਿਣ ਦੀ ਹਦਾਇਤ ਕਰਨ ਕਿਉਂਕਿ ਇਸ ਨਾਲ ਸੂਬੇ ਵਿਚ ਵਿਆਪਕ ਬੇਚੈਨੀ ਤੇ ਅਮਨ ਕਾਨੂੰਨ ਦੀ ਸਥਿਤੀ ਦਾ ਮਸਲਾ ਖੜ•ਾ ਹੋ ਸਕਦਾ ਹੈ।    ਵਫਦ ਨੇ ਹਰਿਆਣਾ ਵਿਧਾਨ ਸਭਾ ਵੱਲੋਂ ਪਾਸ ਕੀਤੇ ਗੈਰ ਸੰਵਿਧਾਨਕ ਐਕਟ ਬਾਰੇ ਇਕ ਵਿਸਥਾਰਿਤ ਮੰਗ ਪੱਤਰ ਵੀ ਪੇਸ਼ ਕੀਤਾ ਤੇ ਇਹ ਪ੍ਰਕਿਰਿਆ ਵਾਪਸ ਲਏ ਜਾਣ ਦੀ ਮੰਗ ਕੀਤੀ। ਵਫਦ ਨੇ ਰਾਜਪਾਲ ਦੇ ਧਿਆਨ ਵਿਚ ਲਿਆਂਦਾ ਕਿ ਮਾਣਯੋਗ ਸੁਪਰੀਮ ਕੋਰਟ ਨੇ 30.3.12 ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਿਜਧਾਰੀ ਸਿੱਖ ਫੈਡਰੇਸ਼ਨ ਤੇ ਹੋਰਨਾਂ ਖਿਲਾਫ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅੰਤਰਿਮ ਹੁਕਮ ਜਾਰੀ ਕੀਤੇ ਸਨ ਕਿ , ‘‘ਸ੍ਰ ਅਵਤਾਰ ਸਿੰਘ ਦੀ ਅਗਵਾਈ ਹੇਠ ਕਾਰਜਕਾਰਨੀ ਕਮੇਟੀ ਜਿਸ ਵਿਚ ਹੇਠ ਲਿਖੇ ਮੈਂਬਰ ਸ਼ਾਮਲ ਹਨ, ਅਗਲੇ ਹੁਕਮਾਂ ਤੱਕ ਸਿੱਖ ਗੁਰਦੁਆਰਾ ਐਕਟ 1925 ਦੇ ਤਹਿਤ ਆਪਣਾ ਕੰਮਕਾਜ ਤੇ ਡਿਊਟੀ ਨਿਭਾਉਂਦੀ ਰਹੇਗੀ।’’ ਵਫਦ ਨੇ ਰਾਜਪਾਲ ਕੋਲ ਅਪੀਲ ਕੀਤੀ ਕਿ ਹਰਿਆਣਾ ਸਰਕਾਰ ਵੱਲੋਂ   ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚਲ ਰਹੇ ਗੁਰਧਾਮਾਂ ਦਾ ਕੰਟਰੋਲ ਹਾਸਲ ਕਰਨ ਲਈ ਕੀਤੀ ਗਈ ਤਾਜ਼ਾ ਕਾਰਵਾਈ ਭਾਰਤ ਦੀ ਸਰਵ ਉਚ ਅਦਾਲਤ ਦੇ ਹੁਕਮਾਂ ਦੀ ਉ¦ਘਣਾ ਹੈ।’’

WRITTEN BY