Skip to content
Independent perspectives. Global stories.
BREAKING

ਹਰਿਆਣਾ ਦੇ ਕਾਰੋਬਾਰੀਆਂ ਨੂੰ ਮਿਲੇਗਾ ਹਥਿਆਰ ਦਾ ਲਾਇਸੈਂਸ

Share this story

ਚੰਡੀਗੜ੍ਹ, 4 ਅਗਸਤ (ਪੀ. ਟੀ)- ਹਰਿਆਣਾ ਦੇ ਕਾਰੋਬਾਰੀਆਂ ਨੂੰ ਹਥਿਆਰ ਦਾ ਲਾਇਸੈਂਸ ਮਿਲੇਗਾ। ਸੂਬੇ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਕਾਰੋਬਾਰੀਆਂ ਨੂੰ ਹਥਿਆਰ ਦਾ ਲਾਇਸੈਂਸ ਮੁਹੱਈਆ ਕਰਾਉਣਾ ਉਨ੍ਹਾਂ ਦੀ ਸਰਕਾਰ ਦੀਆਂ ਤਰਜੀਹਾਂ ‘ਚ ਸ਼ਾਮਿਲ ਹੈ। ਇਹ ਫੈਸਲਾ ਉਨ੍ਹਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ। ਹਿਸਾਰ ‘ਚ ਕਾਰੋਬਾਰੀਆਂ ਦੇ ਇਕ ਸਮਾਰੋਹ ਨੂੰ ਸੰਬੋਧਨ ਦੌਰਾਨ ਹੁੱਡਾ ਨੇ ਕਿਹਾ ਕਿ ਉਨ੍ਹਾਂ ਨੇ ਡੀ. ਜੀ. ਪੀ. ਨੂੰ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਹੁੱਡਾ ਨੇ ਕਿਹਾ ਕਿ ਇਕ ਤਾਲਮੇਲ ਕਮੇਟੀ ਦਾ ਗਠਨ ਜ਼ਿਲ੍ਹਾ ਪੱਧਰ ‘ਤੇ ਕੀਤਾ ਜਾਵੇਗਾ ਕਿਉਂਕਿ ਇਹ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਵਪਾਰੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਇਸ ਕਮੇਟੀ ‘ਚ ਵਪਾਰੀਆਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ।

WRITTEN BY