Skip to content
Independent perspectives. Global stories.
BREAKING

ਸਿਹਤ ਵਿਭਾਗ ਦੇ ਲੰਬਿਤ ਕੇਸ ਹਫਤੇ ਦੇ ਅੰਦਰ ਨਿਪਟਾਏ ਜਾਣਗੇ : ਜਿਆਣੀ

Share this story

Page-1_27 ਚੰਡੀਗੜ੍ਹ, 5 ਅਗਸਤ (ਪੀ. ਟੀ)- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਲੰਬਿਤ ਕੇਸਾਂ ਦੇ ਨਿਪਟਾਰਾ ਇੱਕ ਹਫਤੇ ਦੇ ਅੰਦਰ-ਅੰਦਰ ਕਰਨ ਲਈ ਕਿਹਾ ਹੈ। ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਮੁੱਖ ਦਫਤਰ ਵਿਖੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਸਾਂਝੀ ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਇਸ ਸਬੰਧੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਾਰੇ ਪੈਂਡਿਗ ਮਾਮਲੇ ਮੈਰਿਟ ਦੇ ਅਧਾਰ ’ਤੇ ਇੱਕ ਹਫਤੇ ਵਿਚ ਨਬੇੜੇ ਜਾਣ ਅਤੇ ਇਸ ਕੰਮ ਵਿਚ ਕਿਸੇ ਵੀ ਪੱਧਰ ’ਤੇ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਜਿਆਣੀ ਨੇ ਵਿਸ਼ੇਸ਼ ਤੌਰ ’ਤੇ ਮੈਡੀਕਲ ਬਿਲਾਂ ਦੇ ਲੰਬਿਤ ਮਾਮਲਿਆਂ ਨੂੰ ਪਹਿਲ ਦੇ ਅਧਾਰ ’ਤੇ

ਕਲੀਅਰ ਕਰਨ ਅਤੇ ਇਸ ਕੰਮ ਲਈ ਵਾਧੂ ਸਟਾਫ ਅਤੇ ਕੰਪਿਊਟਰ ਤੁਰੰਤ ਉਪਲੱਬਧ ਕਰਵਾਉਣ ਲਈ ਡਾਇਰੈਕਟਰ ਸਿਹਤ ਨੂੰ ਮੌਕੇ ’ਤੇ ਹੀ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਕਿਹਾ ਕਿ ਮੈਡੀਕਲ ਬਿਲਾਂ ਦੇ ਕੇਸਾਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਠੋਸ ਕਦਮ ਉਠਾਏ ਜਾਣ।
        ਇਸ ਮੌਕੇ ਸਿਹਤ ਮੰਤਰੀ ਨੇ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ/ਸਮੱਸਿਆਵਾਂ ਦੇ ਹੱਲ ਲਈ ਸਿਹਤ ਵਿਭਾਗ ਦੀ ਅਗਵਾਈ ਵਿਚ 5 ਮੈਂਬਰੀ ਕਮੇਟੀ ਦੇ ਗਠਨ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਮੇਟੀ ਕੋਲ ਸਿਹਤ ਵਿਭਾਗ ਦੇ ਮੁਲਾਜ਼ਮ ਲਿਖਤੀ ਪੱਤਰ ਦੇਣਗੇ, ਜਿਸ ਦਾ ਕਮੇਟੀ ਵਲੋਂ 7 ਦਿਨਾਂ ਦੇ ਅੰਦਰ ਨਿਪਟਾਰਾ ਕਰਨਾ ਲਾਜ਼ਮੀ ਹੋਵੇਗਾ।
        ਇਸ ਮੌਕੇ ਬੀਤੇ ਦਿਨ ਸਿਹਤ ਵਿਭਾਗ ਦੇ ਮੁੱਖ ਦਫਤਰ ਦੀ ਕੀਤੀ ਗਈ ਚੈਕਿੰਗ ਬਾਰੇ ਵੀ ਸਿਹਤ ਮੰਤਰੀ ਦੀ ਮੌਜੂਦਗੀ ਵਿਚ ਚਰਚਾ ਕੀਤੀ ਗਈ। ਜਿਸ ਦੌਰਾਨ ਡਾਇਰੈਕਟਰ ਸਿਹਤ, ਸ੍ਰੀ ਕਰਨਜੀਤ ਸਿੰਘ ਨੇ ਦੱਸਿਆ ਕਿ ਉਹ ਤਾਂ ਕੱਲ ਸਿਹਤ ਮੰਤਰੀ ਜੀ ਨਾਲ ਅਬੋਹਰ, ਫਾਜਿਲਕਾ ਆਦਿ ਸ਼ਹਿਰਾਂ ਦੇ ਦੌਰੇ ’ਤੇ ਸਨ। ਸਿਹਤ ਮੰਤਰੀ ਨੇ ਪੂਰੀ ਗੰਭੀਰਤਾ ਨਾਲ ਇਸ ਮਾਮਲੇ ਦੀ ਪੜਤਾਲ ਕਰਦਿਆਂ ਪਾਇਆਂ ਕਿ ਇਸ ਤੋਂ ਇਲਾਵਾ ਕੁੱਝ ਅਫਸਰ ਪਹਿਲਾਂ ਹੀ ਲੰਬੀ ਛੁੱਟੀ ਗਏ ਹੋਏ ਹਨ, ਕੁੱਝ ਮੁਲਾਜ਼ਮ ਕੋਰਟ ਕੇਸ ਆਦਿ ਮਾਮਲਿਆਂ ਲਈ ਅਦਾਲਤ ਵਿਚ ਗਏ ਹੋਏ ਸਨ ਜਾਂ ਸਿਹਤ ਵਿਭਾਗ ਦੇ ਹੋਰਨਾਂ ਕੰਮਾਂ ਕਾਰਾਂ ਕਾਰਨ ਹਾਜ਼ਿਰ ਨਹੀਂ ਸਨ, ਜਿਸ ਕਾਰਨ ਗੈਰ ਹਾਜ਼ਰ ਰਹਿਣ ਵਾਲਿਆਂ ਜਾਂ ਲੇਟ ਆਉਣ ਵਾਲਿਆਂ ਦੇ ਦਰਸਾਏ ਗਏ ਮੁਲਾਜ਼ਮਾਂ ਦੀ ਗਿਣਤੀ ਵਿਚ ਕਾਫੀ ਫਰਕ ਹੈ। ਸਿਹਤ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਪੜਤਾਲ ਕਰਨ ਮਗਰੋਂ ਪੂਰੀ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ।
ਉਨ੍ਹਾਂ ਨਾਲ ਹੀ ਕਿਹਾ ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਦੀ ਦਫਤਰਾਂ ਵਿਚ ਹਾਜ਼ਰੀ ਯਕੀਨੀ ਬਣਾਉਣ ਲਈ ਚਲਾਈ ਮੁਹਿੰਮ ਸ਼ਲਾਘਾਯੋਗ ਹੈ, ਜਿਸ ਦਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਸਿਹਤ ਵਿਭਾਗ ਦੇ ਕਰਮਚਾਰੀਆਂ/ਅਧਿਕਾਰੀਆਂ/ਡਾਕਟਰਾਂ ਆਦਿ ਨੂੰ ਦਫਤਰਾਂ/ਹਸਪਤਾਲਾਂ ਵਿਚ ਸਮੇਂ ਸਿਰ ਹਾਜ਼ਰ ਹੋਣਾ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ।

WRITTEN BY