Skip to content
Independent perspectives. Global stories.
BREAKING

ਰਾਹੁਲ ਦਾ ਗੁੱਸਾ ਜਾਇਜ਼ ਹੈ : ਮੋਇਲੀ

Share this story

Page-1_15 ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਨੇਤਾ ਵੀਰੱਪਾ ਮੋਇਲੀ ਨੇ ਬੁੱਧਵਾਰ ਨੂੰ ਕਿਹਾ ਕਿ ਫਿਰਕੂ ਘਟਨਾਵਾਂ ‘ਤੇ ਚਰਚਾ ਕਰਾਉਣ ਦੀ ਮੰਗ ਨੂੰ ਲੈ ਕੇ ਪਾਰਟੀ ਉੱਪ ਪ੍ਰਧਾਨ ਰਾਹੁਲ ਗਾਂਧੀ ਦਾ ਲੋਕ ਸਭਾ ਸਪੀਕਰ ਦੇ ਆਸਨ ਸਾਹਮਣੇ ਜਾਣਾ ਦੇਸ਼ ਦੀ ਜਨਤਾ ਦੇ ਗੁੱਸੇ ਨੂੰ ਦਰਸਾਉਂਦਾ ਹੈ। ਮੋਇਲੀ ਨੇ ਸੰਸਦ ਕੰਪਲੈਕਸ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੇ ਰੋਸ ਪਿੱਛੇ ਕਾਰਨ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਦੇਸ਼ ਵਿਚ ਹਰ ਕਿਤੇ ਫਿਰਕੂ ਹਿੰਸਾ ਹੋ ਰਹੀ ਹੈ। ਮੀਡੀਆ ਅਤੇ ਅਖਬਾਰਾਂ ਵਿਚ ਹਰ ਦਿਨ ਇਸ ਦੀ ਚਰਚਾ ਹੋ ਰਹੀ ਹੈ।ਜੇਕਰ ਇਨ੍ਹਾਂ ਖਬਰਾਂ ਵਿਚ ਸੱਚਾਈ ਨਹੀਂ ਹੈ ਤਾਂ ਸਰਕਾਰ ਨੂੰ ਮੀਡੀਆ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਫਿਰਕੂ ਦੰਗੇ ਵੱਡੀ ਸਮੱਸਿਆ ਹੈ। ਇਸ ਨਾਲ ਲੋਕਾਂ ਦੇ ਦਿਲੋਂ-

ਦਿਮਾਗ ‘ਤੇ ਅਸਰ ਪੈਂਦਾ ਹੈ। ਮੋਇਲੀ ਨੇ ਕਿਹਾ ਕਿ ਇਹ ਸਰਕਾਰ ਚਰਚਾ ਲਈ ਤਿਆਰ ਨਹੀਂ ਹੈ। ਜਿਸ ਤੋਂ ਪਤਾ ਲੱਗਦਾ ਹੈ ਕਿ ਉਸ ਵਿਚ ਕਿੰਨਾ ਅਹੰਕਾਰ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬਹੁਮਤ ਮਿਲਣ ਦਾ ਮਤਲਬ ਇਹ ਨਹੀਂ ਕਿ ਤੁਸੀਂ ਆਪਣੀ ਮਰਜ਼ੀ ਨਾਲ ਸਦਨ ਚਲਾਓ। ਉਨ੍ਹਾਂ ਨੇ ਇਸ ਦੇ ਨਾਲ ਹੀ ਕਿਹਾ ਕਿ ਜਦੋਂ ਕਾਂਗਰਸ ਸੱਤਾ ਵਿਚ ਸੀ ਤਾਂ ਉਸ ਨੇ ਅਜਿਹਾ ਕਦੇ ਨਹੀਂ ਕੀਤਾ। ਸੱਤਾ ਪੱਖ ਨੂੰ ਹਮੇਸ਼ਾ ਵਿਰੋਧੀ ਧਿਰ ਨਾਲ ਗੱਲ ਕਰ ਕੇ ਹੱਲ ਕੱਢਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

WRITTEN BY