Skip to content
Independent perspectives. Global stories.
BREAKING

‘ਪਾੜੋ ਤੇ ਰਾਜ ਕਰੋ’ ਨੀਤੀ ਅਪਨਾਉਣ ਕਾਰਨ ਕਾਂਗਰਸ ਪਾਰਟੀ ਖੁਦ ਖਾਤਮੇ ਦੇ ਕੰਢੇ ’ਤੇ : ਸੁਖਬੀਰ ਸਿੰਘ ਬਾਦਲ

Share this story

ਮੇਰਾ ਇੱਕੋ-ਇੱਕ ਮਿਸ਼ਨ ਆਪਣੇ ਹਲਕੇ ਦਾ ਵਿਕਾਸ ਕਰਵਾਉਣਾ : ਸਿੱਧੂ
Page-1_03  ਪਰਨੀਤ ਬਰਾੜ-    ਕਾਰਜਕਾਰੀ ਸੰਪਾਦਕ  ਤਲਵੰਡੀ ਸਾਬੋ, 7 ਅਗਸਤ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਬਰਤਾਨਵੀ ਹਾਕਮਾਂ ਤੋਂ ‘ਪਾੜੋ ਤੇ ਰਾਜ ਕਰੋ’ ਨੀਤੀ ਸਿੱਖਣ ਵਾਲੀ ਕਾਂਗਰਸ ਪਾਰਟੀ ਇਸ ਨੀਤੀ ’ਤੇ ਚੱਲਣ ਸਦਕਾ ਹੀ ਦੇਸ਼ ’ਚੋਂ ਮੁਕੰਮਲ ਤੌਰ ’ਤੇ ਖ਼ਤਮ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਪਹਿਲਾਂ ਹੀ ਦੇਸ਼ ਦੇ ਲੋਕ ਕਾਂਗਰਸ ਪਾਰਟੀ ਨੂੰ ਉਸ ਦੀਆਂ ਅਜਿਹੀਆਂ ਕੋਝੀਆਂ ਨੀਤੀਆਂ ਦੀ ਸਜਾ ਦੇ ਚੁੱਕੇ ਹਨ ਅਤੇ ਹੁਣ ਹਰਿਆਣਾ ਅਤੇ ਮਹਾਰਾਸ਼ਟਰ ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਆਪਣੀ ਆਖਰੀ ਬਾਏ-ਬਾਏ ਕਹਿ ਜਾਵੇਗੀ। ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੇ ਤਲਵੰਡੀ ਸਾਬੋ ਉੱਪ ਚੋਣ

ਲਈ ਉਮੀਦਵਾਰ ਸ. ਜੀਤ ਮੋਹਿੰਦਰ ਸਿੰਘ ਸਿੱਧੂ ਲਈ ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਅੰਗ੍ਰੇਜਾਂ ਵੱਲੋਂ ਭਾਰਤ ਛੱਡਣ ਤੋਂ ਪਹਿਲਾਂ ਕਾਂਗਰਸ ਨੂੰ ਸਿਖਾਈ ਗਈ ‘ਪਾੜੋ ਤੇ ਰਾਜ ਕਰੋ’ ਨੀਤੀ ’ਤੇ ਚੱਲਦਿਆਂ ਕਾਂਗਰਸ ਨੇ ਦੇਸ਼ ’ਤੇ 5 ਦਹਾਕਿਆਂ ਤੋਂ ਵੱਧ ਰਾਜ ਕੀਤਾ ਪਰ ਹੁਣ ਦੇਸ਼ ਦੇ ਲੋਕ ਕਾਂਗਰਸ ਪਾਰਟੀ ਨੂੰ ਢੁਕਵਾਂ ਸਬਕ ਸਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਸੁੰਘੜ ਕੇ 44 ਸੀਟਾਂ ਤੱਕ ਹੀ ਸੀਮਤ ਰਹਿ ਗਈ ਅਤੇ ਹੁਣ ਹਰਿਆਣਾ ਅਤੇ ਮਹਾਂਰਾਸ਼ਟਰ ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ’ਚ ਵੀ ਪਾਰਟੀ ਦਾ ਮੁੰਕਮਲ ਸਫਾਇਆ ਹੋ ਜਾਵੇਗਾ। ਹਰਿਆਣਾ ਸਰਕਾਰ ਦੇ ਇਸ਼ਾਰੇ ’ਤੇ ਗੁਰਦੁਆਰਿਆਂ ’ਤੇ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਦੀ ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ’ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਹਮਲੇ ਦੀ ਕਰੜੀ ਨਿੰਦਾ ਕਰਦਿੱਆਂ ਸ. ਬਾਦਲ ਨੇ ਕਿਹਾ ਕਿ ਹਰਿਆਣਾ ਦੀ ਹੁੱਡਾ ਸਰਕਾਰ ਨੇ ਅਗਾਮੀ ਵਿਧਾਨ ਸਭਾ ਚੋਣਾਂ ’ਚ ਹੋਣ ਜਾ ਰਹੀ ਆਪਣੀ ਸ਼ਰਮਨਾਕ ਹਾਰ ਨੂੰ ਦਿਵਾਰ ’ਤੇ ਲਿਖਿਆ ਪੜ੍ਹ ਲਿਆ ਹੈ ਇਸ ਤੋਂ ਪਹਿਲਾਂ ਸ. ਜੀਤ ਮੋਹਿੰਦਰ ਸਿੰਘ ਸਿੱਧੂ ਦੇ ਹੱਕ ’ਚ ਸੰਗਤ ਖੁਰਦ, ਟਿਓਨਾ ਪੋਜਾਰੀਆਂ, ਟੰਗਰਾਲੀ, ਜੋਗੇਵਾਲਾ, ਗਟਵਾਲੀ, ਗਿਆਨਾ ਅਤੇ ਕਣਕਵਾਲ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ. ਸਿੱਧੂ ਨੂੰ 51000 ਵੋਟਾਂ ਤੋਂ ਵੱਧ ਦੇ ਫਰਕ ਨਾਲ ਜਿਤਾਉਣ।
ਉਨ੍ਹਾਂ ਅੱਗੇ ਕਿਹਾ ਕਿ ਸ. ਸਿੱਧੂ ਪਹਿਲਾਂ ਹੀ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਲਕੇ ’ਚ ਸੰਗਤ ਦਰਸ਼ਨ ਲਈ ਸੱਦ ਕੇ ਹਲਕੇ ਦੇ ਵਿਕਾਸ ਲਈ ਕਈ ਪ੍ਰੋਜੈਕਟ ਲੈ ਚੁੱਕੇ ਹਨ। ਤਲਵੰਡੀ ਸਾਬੋ ਹਲਕੇ ਦੀ ਬੇਹਤਰੀ ਲਈ ਸ. ਜੀਤ ਮੋਹਿੰਦਰ ਸਿੰਘ ਸਿੱਧੂ ਨੂੰ ਇੱਕ ਹੋਣਹਾਰ ਵਕੀਲ ਦੱਸਦਿਆਂ ਸ. ਬਾਦਲ ਨੇ ਕਿਹਾ ਕਿ ਇੱਕ ਵਧੀਆ ਵਕੀਲ ਕਮਜ਼ੋਰ ਮਾਮਲੇ ’ਚ ਵੀ ਆਪਣੇ ਮੁਅੱਕਲ ਨੂੰ ਜਿੱਤ ਦਿਵਾ ਸਕਦਾ ਹੈ ਜਦੋਂ ਕਿ ਇੱਕ ਨਾਕਾਬਿਲ ਵਕੀਲ ਠੋਸ ਮਾਮਲੇ ਵੀ ਹਾਰ ਜਾਂਦਾ ਹੈ। ਸ. ਬਾਦਲ ਨੇ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਪਹਿਲਾਂ ਹੀ ਤਲਵੰਡੀ ਸਾਬੋ ਦੇ ਲੋਕਾਂ ਦੀ ਕੇਂਦਰ ਸਰਕਾਰ ’ਚ ਵਕਾਲਤ ਕਰ ਰਹੇ ਹਨ ਅਤੇ ਹੁਣ ਉਨ੍ਹਾਂ ਨੂੰ ਇਸ ਚੋਣ ਨੂੰ ਸ. ਸਿੱਧੂ ਨੂੰ ਪੰਜਾਬ ਸਰਕਾਰ ਅੰਦਰ ਆਪਣੇ ਵਕੀਲ ਵਜੋਂ ਭੇਜਣ। ਅੱਜ ਇੰਨ੍ਹਾਂ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ. ਜੀਤ ਮੋਹਿੰਦਰ ਸਿੰਘ ਸਿੱਧੂ ਨੇ ਇੰਨ੍ਹਾ ਰੈਲੀਆਂ ਨੂੰ ਕਾਮਯਾਬ ਬਨਾਉਣ ਲਈ ਹਾਜਰ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੱਕ ਇੱਕ ਮਿਸ਼ਨ ਤਲਵੰਡੀ ਸਾਬੋ ਦਾ ਵਿਕਾਸ ਕਰਨਾ ਅਤੇ ਇਥੇ ਦੇ ਲੋਕਾਂ ਲਈ ਨਵੇਂ ਮੌਕੇ ਪੈਦਾ ਕਰਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੈ।

WRITTEN BY