Skip to content
Independent perspectives. Global stories.
BREAKING

ਸੁਪਰੀਮ ਕੋਰਟ ਵੱਲੋਂ ਹਰਿਆਣਾ ਦੇ ਗੁਰਦੁਆਰਿਆਂ ਦੀ ਮੌਜੂਦਾ ਸਥਿਤੀ ਬਰਕਰਾਰ ਰੱਖਣ ਦੇ ਹੁਕਮ

Share this story

ਅਗਲੀ ਸੁਣਵਾਈ 25 ਨੂੰ – ਸ਼੍ਰੋਮਣੀ ਕਮੇਟੀ ਤੇ ਹਰਿਆਣਾ ਕਮੇਟੀ ਨੂੰ ਵੱਖਰੇ-ਵੱਖਰੇ ਬੈਂਕ ਖਾਤੇ ਖੋਲ੍ਹਣ ਦੇ ਆਦੇਸ਼

Page-1_06 ਨਵੀਂ ਦਿੱਲੀ, 7 ਅਗਸਤ (ਪੀ. ਟੀ. ਲਾਇਵ)-ਅੱਜ ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤ ਕੀਤੀ ਕਿ ਹਰਿਆਣਾ ਵਿਚਲੇ 52 ਗੁਰਦੁਆਰਿਆਂ ਦੇ ਪ੍ਰਬੰਧ ਦੇ ਮੁੱਦੇ ‘ਤੇ ਅਗਲੇ ਹੁਕਮਾਂ ਤਕ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ। ਚੀਫ਼ ਜਸਟਿਸ ਆਰ. ਐਮ. ਲੋਢਾ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਬੈਂਚ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਬੈਂਕਾਂ ਵਿਚ ਵੱਖਰੇ ਖਾਤੇ ਖੋਲ੍ਹਣ ਜਿਨ੍ਹਾਂ ਵਿਚ ਉਨ੍ਹਾਂ ਦੇ ਪ੍ਰਬੰਧ ਹੇਠਲੇ ਗੁਰਦੁਆਰਿਆਂ ਦੇ ਚੜ੍ਹਾਵੇ ਦੀ ਰਕਮ ਜਮ੍ਹਾਂ ਕਰਵਾਈ ਅਤੇ ਮਾਮਲੇ ਦੀ ਅਗਲੀ ਸੁਣਵਾਈ 25 ਅਗਸਤ ‘ਤੇ ਪਾ ਦਿੱਤੀ ਹੈ। ਅਦਾਲਤ ਨੇ ਸੂਬੇ ਦੇ ਪੁਲਿਸ ਮੁਖੀ ਨੂੰ ਇਹ

ਵੀ ਹਦਾਇਤ ਕੀਤੀ ਕਿ ਉਹ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਸਾਰੇ ਕਦਮ ਚੁੱਕੇ। ਬੈਂਚ ਨੇ ਅੱਜ ਸਵੇਰੇ ਸ਼੍ਰੋਮਣੀ ਕਮੇਟੀ ਅਤੇ ਹਰਿਆਣਾ ਕਮੇਟੀ ਦੇ ਪ੍ਰਤੀਨਿਧਾਂ ਨੂੰ ਹਦਾਇਤ ਕੀਤੀ ਸੀ ਕਿ ਉਹ ਅੱਜ ਦੁਪਹਿਰ 2 ਵਜੇ ਫ਼ੈਸਲਾ ਸੁਣਾਏ ਜਾਣ ਸਮੇਂ ਅਦਾਲਤ ਵਿਚ ਮੌਜੂਦ ਰਹਿਣ। ਸੁਪਰੀਮ ਕੋਰਟ ਨੇ ਜਿਨ੍ਹਾਂ 52 ਗੁਰਦੁਆਰਿਆਂ ਦੇ ਪ੍ਰਬੰਧ ਬਾਰੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੀ ਹਦਾਇਤ ਕੀਤੀ ਹੈ ਉਨ੍ਹਾਂ ਵਿਚ 8 ਇਤਿਹਾਸਕ ਮਹੱਤਤਾ ਵਾਲੇ ਹਨ, 17 ਉਹ ਗੁਰਦੁਆਰੇ ਹਨ ਜਿਨ੍ਹਾਂ ਦੀ ਸਾਲਾਨਾ ਆਮਦਨ 20 ਲੱਖ ਰੁਪਏ ਹੈ ਅਤੇ ਬਾਕੀ ਹਰੇਕ ਗੁਰਦੁਆਰੇ ਦੀ ਆਮਦਨ ਸਾਲਾਨਾ 20 ਲੱਖ ਰੁਪਏ ਤੋਂ ਘੱਟ ਹੈ।

WRITTEN BY