ਪਾਕਿਸਤਾਨ ਸਰਕਾਰ ਸਿੱਖ ਭਾਈਚਾਰੇ ਦੀ ਪੂਰਨ ਰੂਪ ’ਚ ਸੁਰੱਖਿਆ ਦੇਵੇ – ਜੱਥੇ: ਅਵਤਾਰ ਸਿੰਘ
ਲੁਧਿਆਣਾ, 8 ਅਗਸਤ (ਪੀ. ਟੀ. ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼੍ਰੀ ਨਵਾਜ ਸ਼ਰੀਫ ਨੂੰ ਜ਼ੋਰਦਾਰ ਅਪੀਲ ਕਰਦਿਆਂ ਹੋਇਆਂ ਕਿਹਾ ਕਿ ਉਹ ਪਾਕਿਸਤਾਨ ਦੇ ਅੰਦਰ ਘੱਟ ਗਿਣਤੀ ਵਿੱਚ ਵੱਸਦੇ ਸਿੱਖ ਭਾਈਚਾਰੇ ਦੇ ਲੋਕਾਂ ਦੀ ਪੂਰਨ ਰੂਪ ਵਿੱਚ ਸੁਰੱਖਿਆ ਕਰਨ ਦੇ ਲਈ ਠੋਸ ਪ੍ਰਬੰਧ ਕਰਨ ਤਾ ਕਿ ਉਨ•ਾਂ ਦੇ ਦਿਲੋ ਦਿਮਾਗ ਅੰਦਰੋਂ ਡਰ ਤੇ ਖੌਫ ਦਾ ਮਾਹੌਲ ਖਤਮ ਕੀਤਾ ਜਾ ਸਕੇ । ਅੱਜ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਸਥਿਤ ਆਪਣੇ ਗ੍ਰਹਿ ਵਿਖੇ ਪਾਕਿਸਤਾਨ ਤੋਂ ਉਚੇਚੇ ਤੌਰ ਤੇ ਆਪਣੇ ਸਾਥੀਆਂ ਸਮੇਤ ਮਿਲਣ ਲਈ ਪੁੱਜੇ ਸ. ਮਸਤਾਨ ਸਿੰਘ (ਸਾਬਕਾ ਪ੍ਰਧਾਨ ਪੀ.ਐਸ.ਜੀ.ਪੀ.ਸੀ.) ਨਾਲ ਗੱਲਬਾਤ ਕਰਨ ਉਪਰੰਤ ਪੱਤਰਕਾਰਾਂ ਦੇ ਨਾਲ ਗੱਲਬਾਤ
ਕਰਦਿਆਂ ਹੋਇਆਂ ਜੱਥੇ: ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਬੀਤੇ ਦਿਨੀਂ ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਵਿਖੇ ਕੁੱਝ ਅਣਪਛਾਤੇ ਬੰਦੂਕ ਧਾਰੀਆਂ ਵੱਲੋਂ ਸਿੱਖ ਭਾਈਚਾਰੇ ਨਾਲ ਸਬੰਧਤ ਲੋਕਾਂ ਉਪਰ ਅੰਨੇਵਾਹ ਗੋਲੀਆਂ ਚਲਾਉਣ ਦੀ ਸ਼ਰਮਨਾਕ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਹੋਇਆਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਆਪਣੇ ਫਰਜ਼ਾਂ ਦੀ ਪੂਰਤੀ ਕਰਦਿਆਂ ਹੋਇਆਂ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ । ਉਨ•ਾਂ ਨੇ ਪਾਕਿਸਤਾਨ ਤੋਂ ਆਏ ਉਘੇ ਸਿੱਖ ਆਗੂਆਂ ਨੂੰ ਭਰੋਸਾ ਦਿੰਦਿਆਂ ਹੋਇਆਂ ਕਿਹਾ ਕਿ ਸਿੱਖ ਪੰਥ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ•ਾਂ ਪਾਕਿਸਤਾਨ ਦੇ ਵਿੱਚ ਵੱਸਦੇ ਸਿੱਖ ਭਾਈਚਾਰੇ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਉਨ•ਾਂ ਦੀ ਹਰ ਪੱਖੋਂ ਸੰਭਵ ਸਹਾਇਤਾ ਕਰਨ ਲਈ ਵੀ ਪੂਰੀ ਤਰ•ਾਂ ਤਿਆਰ ਹੈ । ਆਪਣੀ ਗੱਲਬਾਤ ਦੌਰਾਨ ਉਨ•ਾਂ ਨੇ ਇਹ ਵੀ ਐਲਾਨ ਕੀਤਾ ਕਿ ਪਾਕਿਸਤਾਨ ਅੰਦਰ ਘੱਟ ਗਿਣਤੀ ਵਿੱਚ ਵੱਸਦੇ ਸਿੱਖ ਭਾਈਚਾਰੇ ਦੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਜਿੱਥੇ ਉਹ ਸ਼੍ਰੋਮਣੀ ਕਮੇਟੀ ਦੇ ਵੱਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਖਤ ਲਿਖਣਗੇ, ਉਥੇ ਨਾਲ ਹੀ ਭਾਰਤ ਸਰਕਾਰ ਦੇ ਰਾਹੀਂ ਪਾਕਿਸਤਾਨੀ ਸਰਕਾਰ ਉਪਰ ਵੀ ਆਪਣਾ ਡਿਪਲੋਮੈਟਿਕ ਦਬਾਅ ਬਣਾਉਣ ਲਈ ਯਤਨ ਕਰਨਗੇ ਤਾਂ ਕਿ ਉਥੋਂ ਦੇ ਸਿੱਖਾਂ ਨੂੰ ਪੂਰਨ ਸੁਰੱਖਿਆ ਮਿਲ ਸਕੇ । ਇਸ ਮੌਕੇ ਤੇ ਪਾਕਿਸਤਾਨ ਤੋਂ ਉਚੇਚੇ ਤੌਰ ਤੇ ਆਏ ਸ. ਮਸਤਾਨ ਸਿੰਘ (ਸਾਬਕਾ ਪ੍ਰਧਾਨ ਪੀ.ਐਸ.ਜੀ.ਪੀ.ਸੀ.) ਨੇ ਪੱਤਰਕਾਰਾਂ ਦੇ ਰੂ-ਬ-ਰੂ ਹੁੰਦਿਆਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਪਾਕਿਸਤਾਨ ਦੇ ਕਬਾਇਲੀ ਖੇਤਰਾਂ ਵਿੱਚ ਵੱਸਦੀਆਂ ਘੱਟ ਗਿਣਤੀ ਦੀਆਂ ਕੌਮਾਂ ਖਾਸ ਕਰਕੇ ਸਿੱਖ ਭਾਈਚਾਰੇ ਦੇ ਲੋਕਾਂ ਦੇ ਮਨਾਂ ਅੰਦਰ ਪੂਰੀ ਤਰ•ਾਂ ਡਰ ਤੇ ਖੌਫ ਦਾ ਮਾਹੌਲ ਛਾਇਆ ਹੋਇਆ ਹੈ ਕਿਉਂ ਕਿ ਸ਼ਰਾਰਤੀ ਲੋਕ ਲਗਾਤਾਰ ਸਾਡੇ ਭਾਈਚਾਰੇ ਦੇ ਲੋਕਾਂ ਉਪਰ ਲਗਾਤਾਰ ਹਮਲੇ ਕਰਕੇ ਉਨ•ਾਂ ਨੂੰ ਹਿਜਰਤ ਕਰਨ ਲਈ ਮਜਬੂਰ ਕਰ ਰਹੇ ਹਨ । ਇਸ ਲਈ ਸਾਡੀ ਪਾਕਿਸਤਾਨ ਦੀ ਸਰਕਾਰ ਤੋਂ ਜ਼ੋਰਦਾਰ ਮੰਗ ਹੈ ਕਿ ਉਹ ਪਹਿਲ ਦੇ ਆਧਾਰ ਤੇ ਸਿੱਖਾਂ ਦੀ ਜਾਨ-ਮਾਲ ਦੀ ਰਖਵਾਲੀ ਕਰੇ ਅਤੇ ਵਾਰ-ਵਾਰ ਸਿੱਖ ਭਾਈਚਾਰੇ ਦੇ ਹੁੰਦੇ ਹਮਲੇ ਬੰਦ ਕਰਵਾ ਕੇ ਸਾਡੇ ਸੁਰੱਖਿਆ ਨੂੰ ਯਕੀਨੀ ਬਣਾਵੇ । ਉਨ•ਾਂ ਨੇ ਕਿਹਾ ਕਿ ਬੀਤੇ ਦਿਨੀਂ ਪਿਸ਼ਾਵਰ ਵਿਖੇ ਵਾਪਰੀ ਦੁੱਖਦਾਈ ਘਟਨਾ ਨੇ ਮੁੜ ਸਾਡੇ ਜ਼ਖਮਾਂ ਨੂੰ ਹਰਾ ਕਰ ਦਿੱਤਾ ਹੈ । ਇਸ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਸ. ਮਸਤਾਨ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਡੀ ਸੁਪਰੀਮ ਪਾਵਰ ਹੈ । ਜਿਸਦੇ ਰਾਹੀਂ ਅਸੀਂ ਆਪਣੀ ਆਵਾਜ਼ ਕੌਮਾਂਤਰੀ ਪੱਧਰ ਤੇ ਬੁਲੰਦ ਕਰ ਰਹੇ ਹਾਂ, ਖਾਸ ਕਰਕੇ ਹਰ ਦੁੱਖ ਸੁੱਖ ਦੀ ਘੜੀ ਦੇ ਵਿੱਚ ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਦੇ ਅੰਦਰ ਵੱਸਦੇ ਸਿੱਖਾਂ ਦੀ ਸਾਰ ਲਈ ਹੈ । ਜਿਸਦੇ ਲਈ ਪਾਕਿਸਤਾਨ ਦੇ ਵਿੱਚ ਵੱਸਦੇ ਸਿੱਖ ਸ਼੍ਰੋਮਣੀ ਕਮੇਟੀ ਦੇ ਬਹੁਤ ਧੰਨਵਾਦੀ ਹਨ । ਉਨ•ਾਂ ਨੇ ਪਾਕਿਸਤਾਨ ਦੇ ਸਮੁੱਚੇ ਇਤਿਹਾਸਕ ਗੁਰਧਾਮਾਂ ਦੀ ਠੋਸ ਢੰਗ ਨਾਲ ਸਾਂਭ ਸੰਭਾਲ ਸਬੰਧੀ ਪੁੱਛੇ ਗਏ ਸਵਾਲ ਦਾ ਸਪਸ਼ੱਟ ਰੂਪ ਵਿੱਚ ਜਵਾਬ ਦਿੰਦਿਆਂ ਹੋਇਆਂ ਕਿਹਾ ਕਿ ਪਾਕਿਸਤਾਨੀ ਸਰਕਾਰ ਨੂੰ ਪਹਿਲ ਦੇ ਆਧਾਰ ਤੇ 1925 ਵਿੱਚ ਗੁਰਦੁਆਰਾ ਐਕਟ ਨੂੰ ਲਾਗੂ ਕਰਕੇ ਪੀ.ਐਸ.ਜੀ.ਪੀ.ਸੀ. ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਹੀ ਸਮੁੱਚੇ ਇਤਿਹਾਸਕ ਗੁਰਧਾਮਾਂ ਤੇ ਜਾਇਦਾਦਾਂ ਦੀ ਠੋਸ ਨਾਲ ਸਾਂਭ ਸੰਭਾਲ ਹੋ ਸਕਦੀ ਹੈ । ਇਸ ਦੌਰਾਨ ਉਨ•ਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਦੇ ਵੱਲੋਂ ਪਾਕਿਸਤਾਨ ਤੋਂ ਆਈਆਂ ਸਿੱਖ ਸੰਗਤਾਂ ਦੇ ਜੱਥੇ (ਪੰਜ ਤਖਤਾਂ ਦੀ ਯਾਤਰਾ ਕਰਨ) ਨੂੰ ਵੀਜ਼ਾ ਦਵਾਉਣ ਅਤੇ ਉਨ•ਾਂ ਦੀ ਯਾਤਰਾ ਦਾ ਸਚਾਰੂ ਪ੍ਰਬੰਧ ਕਰਨ ਲਈ ਵਿਸ਼ੇਸ਼ ਤੌਰ ਤੇ ਆਪਣਾ ਧੰਨਵਾਦ ਵੀ ਪ੍ਰਗਟ ਕੀਤਾ । ਇਸ ਸਮੇਂ ਉਨ•ਾਂ ਦੇ ਨਾਲ ਪਾਕਿਸਤਾਨ ਤੋਂ ਆਏ ਸ. ਕ੍ਰਿਪਾ ਸਿੰਘ (ਸਾਬਕਾ ਮੈਂਬਰ ਪੀ.ਐਸ.ਜੀ.ਪੀ.ਸੀ.), ਸ. ਮਹਿੰਦਰ ਸਿੰਘ, ਸ. ਜਸਪਾਲ ਸਿੰਘ (ਇੰਚਾਰਜ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ), ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ ਸ਼੍ਰੋਮਣੀ ਕਮੇਟੀ,ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ, ਸਕੱਤਰ ਜਨ: ਭਾਈ ਮੇਜਰ ਸਿੰਘ, ਸ. ਜਸਵਿੰਦਰ ਸਿੰਘ ਪਟਨਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।



