ਚੰਡੀਗੜ੍ਹ, 08 ਅਗਸਤ (ਪੀ. ਟੀ)- ਪੰਜਾਬ ਸਰਕਾਰ ਵਲੋਂ ਸ੍ਰੀਮਤੀ ਮਹਿੰਦਰ ਕੌਰ ਜੋਸ਼ ਨੂੰ ਸਿੰਚਾਈ ਵਿਭਾਗ ਦਾ ਮੁੱਖ ਸੰਸਦੀ ਸਕੱਤਰ ਲਾਇਆ ਗਿਆ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਆਮ ਰਾਜ ਪ੍ਰਬੰਧ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਸੰਸਦੀ ਸਕੱਤਰਾਂ ਦੇ ਵਿਭਾਗਾਂ ਦੀ ਪਹਿਲਾਂ ਕੀਤੀ ਗਈ ਨੋਟੀਫਿਕੇਸ਼ਨ ’ਚ ਅੰਸ਼ਿਕ ਸ਼ੋਧ ਕਰਦਿਆਂ ਸ੍ਰੀਮਤੀ ਜੋਸ਼ ਨੂੰ ਸਿੰਚਾਈ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸ੍ਰੀਮਤੀ ਜੋਸ਼, ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਸਨ।



